ਸਰਕਾਰੀ ਬਿਕਰਮ ਕਾਲਜ ਦੇ ਵਿਦਿਆਰਥੀਆਂ ਨੇ ਸਾਈਕਲ ਰੈਲੀ ਕੱਢ ਕੇ ਦਿੱਤਾ ਸਵੱਛਤਾ ਦਾ ਸੁਨੇਹਾ

ਪਟਿਆਲਾ (ਦ ਸਟੈਲਰ ਨਿਊਜ਼)। ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ ਦੇ ਐਨ.ਐਸ.ਐਸ. ਵਲੰਟੀਅਰਜ਼ ਨੇ ਕਾਲਜ ਪ੍ਰਿੰਸੀਪਲ ਪ੍ਰੋ.(ਡਾ.) ਕੁਸੁਮ ਲਤਾ ਦੀ ਅਗਵਾਈ ਹੇਠ ਦਫ਼ਤਰ ਡਾਇਰੈਕਟਰ ਉਚੇਰੀ ਸਿੱਖਿਆ, ਪੰਜਾਬ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਸਵੱਛਤਾ ਦਾ ਸੁਨੇਹਾ ਦਿੰਦੀ ਜਾਗਰੂਕਤਾ ਸਾਈਕਲ ਰੈਲੀ ਕੱਢੀ। ਸਵੱਛਤਾ ਅਭਿਆਨ-ਸਵੱਛਤਾ ਹੀ ਸੇਵਾ’ ਵਿਸ਼ੇ ਤਹਿਤ ਕਰਵਾਏ ਗਏ। ਇਸ ਪ੍ਰੋਗਰਾਮ ਵਿੱਚ ਐਨਐਸਐਸ ਵਲੰਟੀਅਰਾਂ ਵੱਲੋਂ ਕਾਲਜ ਕੈਂਪਸ ਤੋਂ ਸਾਈਕਲ ਰੈਲੀ ਸ਼ੁਰੂ ਕਰਕੇ ਕਾਲਜ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਘੁੰਮ ਕੇ ਲੋਕਾਂ ਨੂੰ ਸਵੱਛਤਾ ਅਤੇ ਸਰਕਾਰ ਦੇ ਸਵੱਛਤਾ ਮਿਸ਼ਨ ਬਾਰੇ ਜਾਗਰੂਕ ਕੀਤਾ ਗਿਆ।

Advertisements

ਇਸ ਮੌਕੇ ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਨੇ ਆਨਲਾਈਨ ਪੋਰਟਲ ਭਾਰਤ ਸਵੱਛਤਾ ਲੀਗ 2.0 ‘ਤੇ ਆਪਣੇ ਆਪ ਨੂੰ ਰਜਿਸਟਰ ਕੀਤਾ। ਪ੍ਰੋਗਰਾਮ ਵਿੱਚ ਲਗਭਗ 94 ਐਨ.ਐਸ.ਐਸ. ਵਲੰਟੀਅਰਾਂ ਨੇ ਭਾਗ ਲਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰੋ. ਸਤਿੰਦਰ ਕੌਰ, ਡਾ.ਹਰਸਿਮਰਨ ਕੌਰ (ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ), ਡਾ. ਅਮਰਿੰਦਰ ਕੌਰ ਅਤੇ ਪ੍ਰੋ.ਜੈਸਮੀਨ ਕੌਰ ਹਾਜ਼ਰ ਸਨ।

LEAVE A REPLY

Please enter your comment!
Please enter your name here