ਗਿੱਦੜਵਾਹਾ ਵਿੱਚ ਤੇਜ਼ ਰਫਤਾਰ ਟਰੈਕਟਰ ਟਰਾਲੀ ਨੇ ਮੋਟਰਸਾਈਕਲ ਸਵਾਰ ਨੂੰ ਮਾਰੀ ਟੱਕਰ, ਮੌਤ

ਮੁਕਤਸਰ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਮੁਕਤਸਰ ਦੇ ਇਲਾਕੇ ਵਿੱਚ ਗਿੱਦੜਵਾਹਾ ਇੱਕ ਤੇਜ਼ ਰਫਤਾਰ ਟਰੈਕਟਰ ਨੇ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ ਅਤੇ ਮੋਟਰਸਾਈਕਲ ਚਾਲਕ ਦੀ ਮੌਕੇ ਤੇ ਹੀ ਮੌਤ ਹੋ ਗਈ। ਨੌਜਵਾਨ ਦੀ ਪਹਿਚਾਣ ਪ੍ਰਦੀਪ ਸਿੰਘ ਵਾਸੀ ਸਰਦਾਰਗੜ੍ਹ, ਬਠਿੰਡਾ ਵਜੋ ਹੋਈ ਹੈ।

Advertisements

ਜਾਣਕਾਰੀ ਮੁਤਾਬਕ ਪ੍ਰਦੀਪ ਆਪਣੀ ਮੋਟਰਸਾਈਕਲ ਤੇ ਗਿੱਦੜਬਾਹਾ ਸ਼ਹਿਰ ਨੂੰ ਜਾ ਰਿਹਾ ਸੀ ਅਤੇ ਜਦੋ ਉਹ ਰਜਬਾਹਾ ਰੋਡ ਤੇ ਪੁੱਜਾ ਤਾਂ ਗਊਸ਼ਾਲਾ ਚੌਂਕ ਤੋਂ ਮਿੱਟੀ ਨਾਲ ਭਰੀ ਟਰੈਕਰਟ-ਟਰਾਲੀ ਨੇ ਉਸਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਅਤੇ ਜਿਸ ਨਾਲ ਉਸਦੀ ਮੌਕੇ ਤੇ ਹੀ ਮੌਤ ਹੋ ਗਈ।ਟਰੈਕਟਰ ਡਰਾਈਵਰ ਮੌਕੇ ਤੇ ਫਰਾਰ ਹੋ ਗਿਆ। ਪੁਲਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here