ਸੁਨਿਹਰੇ ਭਵਿੱਖ ਦੀ ਆਸ ਲੈ ਕੇ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਹਾਰਟਅਟੈਕ ਨਾਲ ਹੋਈ ਮੌਤ

ਘਨੌਰ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਕੈਨੇਡਾ ਆਪਣੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।ਨੌਜਵਾਨ ਦੀ ਪਹਿਚਾਣ ਮਨਜੋਤ ਸਿੰਘ ਉਮਰ 19 ਸਾਲ ਵਾਸੀ ਘਨੌਰ ਦੇ ਪਿੰਡ ਸ਼ੰਭੂ ਖ਼ੁਰਦ ਵਜੋ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ 7 ਅਗਸਤ ਨੂੰ ਕੈਨੇਡਾ ਦੇ ਸਰੀ ਵਿੱਚ ਪੜ੍ਹਾਈ ਲਈ ਗਿਆ ਸੀ ਅਤੇ ਸੋਮਵਾਰ ਨੂੰ ਸਵੇਰੇ ਜਦੋ ਉਹ ਕਾਲਜ ਗਿਆ ਤਾਂ ਉਸਨੂੰ ਕਾਲਜ ਦੇ ਬਾਥਰੂਮ ਵਿੱਚ ਹਾਰਟਅਟੈਕ ਆ ਗਿਆ।

Advertisements

ਜਿਸ ਨਾਲ ਉਸਦੀ ਮੌਕੇ ਤੇ ਹੀ ਮੌਤ ਹੋ ਗਈ। ਪਰਿਵਾਰਕ ਮੈਬਰਾਂ ਅਤੇ ਪਿੰਡ ਵਾਸੀਆ ਨੇ ਸਮਾਜ ਸੇਵੀ ਸੰਸਥਾਵਾਂ, ਪੰਜਾਬ ਅਤੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹਨਾਂ ਦੇ ਲੜਕੇ ਦੀ ਲਾਸ਼ ਕੈਨੇਡਾ ਤੋਂ ਪੰਜਾਬ ਲਿਆਉਣ ਲਈ ਉਹਨਾਂ ਦੀ ਮਦਦ ਕੀਤੀ ਜਾਵੇ।

LEAVE A REPLY

Please enter your comment!
Please enter your name here