ਮਾਨ ਸਰਕਾਰ ਖੇਡਾਂ ਅਤੇ ਜਿੰਮ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਚਲਾ ਰਹੀ ਮੁਹਿੰਮ: ਚੇਅਰਮੈਨ ਇੰਡੀਅਨ

ਕਪੂਰਥਲਾ (ਦ ਸਟੈਲਰ ਨਿਊਜ਼), ਗੌਰਵ ਮੜੀਆ: ਸੂਬੇ ਵਿੱਚ ਨੌਜਵਾਨਾਂ ਵਿੱਚ ਵੱਧ ਰਹੇ ਨਸ਼ੇ ਦੇ ਰੁਝਾਨ ਦੇ ਪ੍ਰਤੀ ਸਰਕਾਰ ਗੰਭੀਰ ਹੈ। ਸਰਕਾਰ ਵਲੋਂ ਅਜਿਹੇ ਨੌਜਵਾਨਾਂ ਨੂੰ ਇਸ ਬੁਰਾਈ ਤੋਂ ਦੂਰ ਰੱਖਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਨੌਜਵਾਨਾਂ ਨੂੰ ਖੇਡਾਂ ਅਤੇ ਜਿੰਮ ਰਾਹੀਂ ਨਸ਼ਿਆਂ ਤੋਂ ਦੂਰ ਰੱਖਣ ਲਈ ਮੁਹਿੰਮ ਚਲਾਈ ਜਾ ਰਹੀ ਹੈ। ਨੌਜਵਾਨਾਂ ਦੀ ਰੁਚੀ ਖੇਡਾਂ ਵੱਲ ਵੱਧੇ  ਇਸਦੇ ਲਈ ਸਰਕਾਰ ਸੂਬੇ ਭਰ ਵਿੱਚ ਖੇਡ ਮੈਦਾਨਾਂ ਦਾ ਨਿਰਮਾਣ ਕਰਵਾ ਰਹੀ ਹੈ। ਇਸ ਮੁਹਿੰਮ ਤਹਿਤ ਸ਼ਹਿਰ ਦੇ ਕੁੱਝ ਪੁਰਾਣੇ ਖੇਡ ਮੈਦਾਨਾਂ ਨੂੰ ਸੁਧਾਰਨ ਦਾ ਕੰਮ ਜ਼ੋਰਾਂ-ਸ਼ੋਰਾਂ ਨਾਲ ਕੀਤਾ ਜਾ ਰਿਹਾ ਹੈ, ਤਾਂ ਜੋ ਨੌਜਵਾਨ ਪਹਲੇ ਸਮਿਆਂ ਵਾਂਗ ਖੇਡਾਂ ਖੇਡ ਸਕਣ। ਇਹ ਗੱਲ ਆਮ ਆਦਮੀ ਪਾਰਟੀ ਦੇ ਸੂਬਾ ਜੁਆਇੰਟ ਸਕੱਤਰ ਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ ਨੇ ਇਸ ਮੁਹਿੰਮ ਦੇ ਤਹਿਤ ਸ਼ਹਿਰ ਦੇ ਮੁਹੱਲਾ ਮੁਹੱਬਤ ਨਗਰ ਦੇ ਤਿਰਕੋਣਾ ਪਾਰਕ ਵਿਖੇ ਉਪਨ ਜਿੱਮ ਦਾ ਕੰਮ ਸ਼ੁਰੂ ਕਰਵਾਉਣ ਮੌਕੇ ਕਹੀ।

Advertisements

ਇੰਡੀਅਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਉਦੇਸ਼ ਅਜਿਹੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਹੈ।ਇੰਡੀਅਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਕੰਮ ਕਰ ਰਹੀ ਹੈ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖਿਡਾਰੀਆਂ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਖੇੜਾ ਨੂੰ ਬੜਾਵਾ ਦੇ ਰਹੀ ਹੈ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਖੇਡਾਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਤੇ ਪ੍ਰਫੁੱਲਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਪੱਧਰ ‘ਤੇ ਨਾਮਣਾ ਖੱਟਣ ਵਾਲੇ ਖਿਡਾਰੀਆਂ ਨੂੰ ਤੁਰੰਤ ਸਨਮਾਨਿਤ ਕੀਤਾ ਗਿਆ ਹੈ ਅਤੇ ਪੰਜਾਬ ਰਾਜ ਵਿੱਚ ਖੇਡਾਂ ਦਾ ਆਯੋਜਨ ਕਰਕੇ ਨੌਜਵਾਨਾਂ ਨੂੰ ਨਵੀਂ ਸੇਧ ਪ੍ਰਦਾਨ ਕੀਤੀ ਹੈ।

ਗੁਰਪਾਲ ਇੰਡੀਅਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਸ਼ਹਿਰ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਨਵੀਆਂ-ਨਵੀਆਂ ਯੋਜਨਾਵਾਂ ਤੇ ਕੰਮ ਕਰ ਰਹੀ ਹੈ। ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਪਿੰਡਾਂ ਅਤੇ ਸ਼ਹਿਰਾਂ ਵਿੱਚ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ, ਪੁਰਾਣੇ ਖੇਡ ਮੈਦਾਨਾਂ ਵਿੱਚ ਸੁਧਾਰ ਕੀਤਾ ਜਾ ਰਿਹਾ ਹੈ, ਤਾਂ ਜੋ ਨੌਜਵਾਨ ਨਸ਼ਿਆਂ ਦੀ ਦਲਦਲ ਤੋਂ ਦੂਰ ਰਹਿ ਸਕਣ। ਇਸ ਦੇ ਨਾਲ ਹੀ ਖਿਡਾਰੀਆਂ ਨੂੰ ਪ੍ਰੈਕਟਿਸ ਕਰਨ ਲਈ ਆਧੁਨਿਕ ਸਹੂਲਤਾਂ ਨਾਲ ਲੈਸ ਕੋਚਿੰਗ ਸੈਂਟਰ ਤਿਆਰ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਡਾਈਟ ਵੀ ਉਪਲਬਧ ਕਰਵਾਈ ਜਾ ਰਹੀ ਹੈ।ਇੰਡੀਅਨ ਨੇ ਕਿਹਾ ਕਿ ਅੱਜ ਦੇ ਦੌਰ ਵਿੱਚ ਲੜਕਿਆਂ ਵੀ ਮੁੰਡਿਆਂ  ਦੇ ਬਰਾਬਰ ਮੈਡਲ ਲੈ ਕੇ ਆ ਰਹੀਆਂ ਹਨ। ਪੰਜਾਬ ਸਰਕਾਰ ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ਚਲਾਇਆ ਜਾ ਰਿਹਾ ਹੈ, ਜਿਸ ਤਹਿਤ ਲੜਕੀਆਂ ਨੂੰ ਹਾਕੀ, ਵਾਲੀਬਾਲ ਅਤੇ ਹੋਰ ਖੇਡਾਂ ਦੀ ਸਿਖਲਾਈ ਦਿੱਤੀ ਜਾਂਦੀ ਹੈ। ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਯੁਵਾ ਆਗੂ ਗੌਰਵ ਕੰਡਾ, ਅਨਮੋਲ ਕੁਮਾਰ ਗਿੱਲ, ਸੁਖਦੇਵ ਸਿੰਘ, ਕੁਲਵੰਤ ਔਜਲਾ, ਕੁਲਵਿੰਦਰ ਸਿੰਘ ਢੋਟ, ਸੁਰਜੀਤ ਸਿੰਘ ਅਤੇ ਹੋ

LEAVE A REPLY

Please enter your comment!
Please enter your name here