22 ਸਤੰਬਰ ਨੂੰ ਵਿਆਹ ਪੁਰਬ ਦੇ ਮੱਦੇਨਜ਼ਰ ਬਟਾਲਾ ਸਬ-ਡਵੀਜ਼ਨ ਵਿੱਚ ਲੋਕਲ ਛੁੱਟੀ ਦਾ ਐਲਾਨ

ਗੁਰਦਾਸਪੁਰ (ਦ ਸਟੈਲਰ ਨਿਊਜ਼)। ਡਾ. ਹਿਮਾਂਸ਼ੂ ਅਗਰਵਾਲ, ਆਈ.ਏ.ਐੱਸ, ਡਿਪਟੀ ਕਮਿਸ਼ਨਰ, ਗੁਰਦਾਸਪੁਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਸਬੰਧ ਵਿੱਚ ਮਿਤੀ 22 ਸਤੰਬਰ ਦਿਨ ਸ਼ੁਕਰਵਾਰ ਨੂੰ ਸਬ-ਡਵੀਜ਼ਨ ਬਟਾਲਾ ਵਿੱਚ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਸਰਕਾਰੀ ਦਫ਼ਤਰਾਂ ਅਤੇ ਗੈਰ ਸਰਕਾਰੀ ਦਫ਼ਤਰਾਂ, ਵਿਦਿਅਕ ਸੰਸਥਾਵਾਂ ਵਿੱਚ ਲੋਕਲ ਛੁੱਟੀ ਘੋਸ਼ਿਤ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਇਹ ਹੁਕਮ ਜਾਰੀ ਕਰਦਿਆਂ ਇਹ ਵੀ ਸਪੱਸ਼ਟ ਕੀਤਾ ਹੈ ਕਿ ਇਸ ਦਿਨ ਬੈਂਕ ਪਹਿਲਾਂ ਵਾਂਗ ਖੁੱਲ੍ਹੇ ਰਹਿਣਗੇ ਅਤੇ ਬੋਰਡ/ਯੂਨੀਵਰਸਿਟੀ ਵੱਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰ੍ਹਾਂ ਹੀ ਹੋਣਗੀਆਂ।

Advertisements

LEAVE A REPLY

Please enter your comment!
Please enter your name here