ਲੁਧਿਆਣਾ ‘ਚ ਸਾਬਕਾ ਮੰਤਰੀ ਤੇ ਘਰ ਦੇ ਸਾਰੇ ਮੈਂਬਰ ਮਿਲੇ ਬੇਸੁੱਧ, ਮੌਕੇ ਤੇ ਪਹੁੰਚੀ ਪੁਲਿਸ

ਲੁਧਿਆਣਾ (ਦ ਸਟੈਲਰ ਨਿਊਜ਼), ਪਲਕ। ਲੁਧਿਆਣਾ ਦੇ ਪੱਖੋਵਾਲ ਰੋਡ ਤੇ ਸਥਿਤ ਮਹਾਜਰ ਰਣਜੀਤ ਸਿੰਘ ਨਗਰ ਵਿੱਚ ਸਾਬਕਾ ਮੰਤਰੀ ਜਗਦੀਸ਼ ਸਿੰਘ ਗਰਚਾ, ਉਨ੍ਹਾਂ ਦੀ ਪਤਨੀ ਤੇ ਨੌਕਰਾਣੀਆਂ ਨੂੰ ਰਾਤ ਸਮੇਂ ਬੇਹੋਸ਼ ਕਰਕੇ ਉਨ੍ਹਾਂ ਦੇ ਘਰ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਇਸ ਵਾਰਦਾਤ ਦਾ ਘਰੇਲੂ ਨੌਕਰ ਤੇ ਸ਼ੱਕ ਹੈ। ਘਰ ਵਿੱਚ ਮੌਜੂਦ ਲੋਕਾਂ ਨੂੰ ਰਾਤ ਸਮੇਂ ਕੋਈ ਨਸ਼ੀਲੀ ਚੀਜ਼ ਪਿਲਾ ਦਿੱਤੀ ਗਈ।

Advertisements

ਗੁਆਂਢੀ ਭਾਜਪਾ ਆਗੂ ਜਗਮੋਹਨ ਸ਼ਰਮਾ ਨੇ ਦੱਸਿਆ ਕਿ ਜਗਦੀਸ਼ ਗਰਚਾ ਦਾ ਸ਼ਰੀਰ ਠੰਡਾ ਪਿਆ ਸੀ ਅਤੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਸੀ। ਘਰ ਦਾ ਸਾਰਾ ਸਾਮਾਨ ਖਿੱਲਰਿਆਂ ਪਿਆ ਸੀ। ਭਾਜਪਾ ਆਗੂ ਗੌਰਵ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਸਵੇਰੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਘਟਨਾ ਸਬੰਧੀ ਸੂਚਿਤ ਕੀਤਾ। ਜਿਸ ਤੋਂ ਬਾਅਦ ਪੁਲਿਸ ਮੌਕੇ ਤੇ ਪਹੁੰਚੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ।

LEAVE A REPLY

Please enter your comment!
Please enter your name here