ਪੰਜਾਬ ਵਾਸੀਆਂ ਨੂੰ ਸਾਰੇ ਜ਼ਿਲ੍ਹਾ ਹਸਪਤਾਲਾਂ ‘ਚ ਮਿਲਣਗੀਆਂ ਵਿਸ਼ਵ ਪੱਧਰੀ ਮਿਆਰੀ ਸਿਹਤ ਸੇਵਾਵਾਂ: ਡਾ.ਬਲਬੀਰ ਸਿੰਘ

ਪਟਿਆਲਾ (ਦ ਸਟੈਲਰ ਨਿਊਜ਼)। ਪੰਜਾਬ ਵਿੱਚ ਸਿਹਤ ਸੇਵਾਵਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਸਾਰੇ ਜ਼ਿਲ੍ਹਾ ਹਸਪਤਾਲ ਅਪਗ੍ਰੇਡ ਕੀਤੇ ਜਾਣਗੇ ਤੇ ਇਸ ਦੀ ਸ਼ੁਰੂਆਤ ਪਟਿਆਲਾ ਦਾ ਸਰਕਾਰੀ ਮਾਤਾ ਕੌਸ਼ੱਲਿਆ ਹਸਪਤਾਲ ਤੋਂ ਕੀਤੀ ਗਈ ਹੈ, ਜਿਸ ਦਾ ਇੱਕ ਮਹੀਨੇ ਬਾਅਦ ਉਦਘਾਟਨ ਕੀਤਾ ਜਾਵੇਗਾ। ਇਹ ਪ੍ਰਗਟਾਵਾ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤਾ। ਸਿਹਤ ਮੰਤਰੀ ਮਾਤਾ ਕੌਸ਼ੱਲਿਆ ਹਸਪਤਾਲ ਦਾ ਤੀਜਾ ਦੌਰਾ ਕਰਨ ਸਮੇਂ ਸਿਹਤ ਸੇਵਾਵਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਲਈ ਚੱਲ ਰਹੇ ਪ੍ਰਾਜੈਕਟ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।

Advertisements

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਹਿਲਾਂ ਪ੍ਰਾਇਮਰੀ ਸਿਹਤ ਸੰਭਾਲ ਲਈ 664 ਆਮ ਆਦਮੀ ਕਲੀਨਿਕ ਬਣਾਏ ਜਿੱਥੇ ਹੁਣ ਤੱਕ 50 ਲੱਖ ਤੋਂ ਵੱਧ ਲੋਕਾਂ ਨੇ ਇਲਾਜ ਕਰਵਾਇਆ ਹੈ। ਹੁਣ ਅਗਲੇ ਪੜਾਅ ਹੇਠ ਸਾਰੇ ਜ਼ਿਲ੍ਹਾ ਹਸਪਤਾਲਾਂ ਨੂੰ ਵਿਸ਼ਵ ਪੱਧਰੀ ਸਿਹਤ ਕੇਂਦਰ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ ਅਤੇ ਇਸ ਤੋਂ ਬਾਅਦ ਸਬ ਡਵੀਜ਼ਨ ਪੱਧਰ ਤੇ ਹਸਪਤਾਲ ਤੇ ਕਮਿਉਨਿਟੀ ਹੈਲਥ ਸੈਂਟਰਜ਼ ਵੀ ਅਪਗ੍ਰੇਡ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਮਾਤਾ ਕੌਸ਼ੱਲਿਆ ਹਪਸਤਾਲ ਪੰਜਾਬ ਦਾ ਪਹਿਲਾ ਨਮੂਨੇ ਦਾ ਹਸਪਤਾਲ ਬਣਾਇਆ ਜਾਵੇਗਾ ਇਹ ਉਦਘਾਟਨ ਲਈ ਇੱਕ ਮਹੀਨੇ ਵਿੱਚ ਤਿਆਰ ਹੋ ਜਾਵੇਗਾ ਅਤੇ ਇਹ ਮਾਡਲ ਸਾਰੇ ਪੰਜਾਬ ਵਿੱਚ ਲਾਗੂ ਕੀਤਾ ਜਾਵੇਗਾ।

ਸਿਹਤ ਮੰਤਰੀ ਨੇ ਦੱਸਿਆ ਕਿ ਐਮਰਜੈਂਸੀ ਸਿਹਤ ਸੇਵਾਵਾ ਨੂੰ ਮਜ਼ਬੂਤ ਕਰਦੇ ਹੋਏ ਮਾਤਾ ਕੌਸ਼ੱਲਿਆ ਹਸਪਤਾਲ ‘ਚ ਨਵਾਂ ਆਈ.ਸੀ.ਯੂ., ਐਚ.ਡੀ.ਯੂ., ਟਰੌਮਾ ਥੀਏਟਰ, ਨਵਜਨਮੇ ਬੱਚਿਆਂ ਲਈ ਨਿੱਕੂ ਤੇ ਐਸ.ਐਲ.ਸੀ.ਯੂ. ਤੇ ਓਪਰੇਸ਼ਨ ਤੋਂ ਬਾਅਦ ਮਰੀਜ ਦੀ ਸੰਭਾਂਲ ਲਈ ਯੂਨਿਟ ਤਿਆਰ ਕੀਤੇ ਗਏ ਹਨ। ਓਪੀਡੀ ‘ਚ ਮਰੀਜਾਂ ਲਈ ਰਿਸੈਪਸ਼ਨ ਦੇ ਕਾਊਂਟਰ, ਮਰੀਜਾਂ ਤੇ ਉਨ੍ਹਾਂ ਦੇ ਵਾਰਸਾਂ ਦੇ ਬੈਠਣ ਆਦਿ ਲਈ ਵਧੀਆ ਪ੍ਰਬੰਧ ਵੀ ਕੀਤੇ ਗਏ ਹਨ। ਇਸ ਮੌਕੇ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਹੈ ਕਿ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਤੇ ਹੰਗਾਮੀ ਹਾਲਤ ਸਮੇਂ ਤੁਰੰਤ ਮੈਡੀਕਲ ਸਹਾਇਤਾ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਪ੍ਰਦਾਨ ਹੋਣ, ਜਿਸ ਕਰਕੇ ਰਾਜਿੰਦਰਾ ਹਸਪਤਾਲ ਵਰਗੇ ਵੱਡੇ ਹਸਪਤਾਲਾਂ ਤੋਂ ਇਲਾਵਾ ਜ਼ਿਲ੍ਹਾ ਹਸਪਤਾਲਾਂ ਸਮੇਤ ਕਮਿਉਨਿਟੀ ਹੈਲਥ ਸੈਂਟਰਾਂ ਵਿਖੇ ਵੀ ਐਮਰਜੈਂਸੀ ਸੇਵਾਵਾਂ ਨੂੰ ਮਜ਼ਬੂਤ ਬਣਾਇਆ ਜਾ ਰਿਹਾ ਹੈ।

ਮੀਟਿੰਗ ‘ਚ ਸਿਹਤ ਮੰਤਰੀ ਨੇ ਸਬੰਧਤ ਲੋਕ ਨਿਰਮਾਣ ਵਿਭਾਗ, ਪੰਜਾਬ ਸਿਹਤ ਸਿਸਟਮ ਕਾਰਪੋਰੇਸ਼ਨ, ਜਨ ਸਿਹਤ ਆਦਿ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਵੀ ਦਿੱਤੇ। ਇਸ ਉਪਰੰਤ ਡਾ. ਬਲਬੀਰ ਸਿੰਘ ਨੇ ਹਸਪਤਾਲ ਦੀਆਂ ਵਾਰਡਾਂ, ਨਵੇਂ ਨਿਕੂ ਸੈਂਟਰ, ਓਪਰੇਸ਼ਨ ਥੀਏਟਰ ਤੇ ਓਪੀਡੀ ਦਾ ਦੌਰਾ ਕੀਤਾ ਅਤੇ ਦੱਸਿਆ ਕਿ ਮਰੀਜਾਂ ਨੇ ਇਹ ਫੀਡਬੈਕ ਦਿੱਤੀ ਹੈ ਕਿ ਸਰਕਾਰੀ ਹਸਪਤਾਲਾਂ ਵਿੱਚ ਹੁਣ ਬਿਹਤਰ ਓਪੀਡੀ, ਇਨਡੋਰ ਤੇ ਐਮਰਜੈਂਸੀ ਸੇਵਾਵਾਂ ਪ੍ਰਾਪਤ ਹੋ ਰਹੀਆਂ ਹਨ।ਇਸ ਮੌਕੇ ਵਧੀਕ ਕਮਿਸ਼ਨਰ (ਦਿਹਾਤੀ ਵਿਕਾਸ) ਅਨੁਪ੍ਰਿਤਾ ਜੌਹਲ, ਸਿਹਤ ਮੰਤਰੀ ਦੇ ਸਲਾਹਕਾਰ ਡਾ. ਸੁਧੀਰ ਵਰਮਾ, ਕਰਨਲ ਜੇਵੀ ਸਿੰਘ, ਬਲਵਿੰਦਰ ਸੈਣੀ, ਸਿਵਲ ਸਰਜਨ ਡਾ. ਰਾਮਿੰਦਰ ਕੌਰ, ਮੈਡੀਕਲ ਸੁਪਰਡੈਂਟ ਡਾ. ਜਗਪਾਲ ਇੰਦਰ ਸਿੰਘ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

LEAVE A REPLY

Please enter your comment!
Please enter your name here