ਕੈਬਨਿਟ ਮੰਤਰੀ ਚੇਤਨ ਜੌੜਾਮਾਜਰਾ ਨੇ ਪੰਚਾਇਤ ਸੰਮਤੀ ਦਫ਼ਤਰ ਦੀ ਨਵੀਂ ਇਮਾਰਤ ਦਾ ਰੱਖਿਆ ਨੀਂਹ ਪੱਥਰ

ਸਮਾਣਾ (ਦ ਸਟੈਲਰ ਨਿਊਜ਼): ਪੰਜਾਬ ਦੇ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਮਾਣਾ ਵਿਖੇ ਕਰੀਬ 40 ਲੱਖ ਨਾਲ ਬਣਨ ਵਾਲੇ ਪੰਚਾਇਤ ਸੰਮਤੀ ਦਫ਼ਤਰ ਦੀ ਨਵੀਂ ਇਮਾਰਤ ਅਤੇ ਮਗਨਰੇਗਾ ਭਵਨ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਦੇ ਨਾਲ ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਵੀ ਮੌਜੂਦ ਸਨ। ਇਸ ਮੌਕੇ ਉਨ੍ਹਾਂ ਕਿਹਾ ਕਿ ਕਰੀਬ ਚਾਰ ਹਜ਼ਾਰ ਵਰਗ ਫੁੱਟ ਵਿੱਚ ਬਣਨ ਵਾਲੀ ਇਸ ਨਵੀਂ ਇਮਾਰਤ ਵਿੱਚ ਸਾਰੀਆਂ ਸਹੂਲਤਾਂ ਉਪਲਬੱਧ ਕਰਵਾਈਆਂ ਜਾਣਗੀਆਂ।

Advertisements

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਲੜੀ ਤਹਿਤ ਅੱਜ ਸਮਾਣਾ ਵਿਖੇ ਰਾਜੀਵ ਗਾਂਧੀ ਸੇਵਾ ਕੇਂਦਰ ਅਤੇ ਪੰਚਾਇਤ ਸੰਮਤੀ ਦਫ਼ਤਰ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ ਗਿਆ ਹੈ।

ਸੂਚਨਾ ਤੇ ਲੋਕ ਸੰਪਰਕ, ਬਾਗਬਾਨੀ ਅਤੇ ਰੱਖਿਆ ਸੇਵਾਵਾਂ ਵਿਭਾਗਾਂ ਦੇ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਸਮਾਣਾ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਲੋਕਾਂ ਨੂੰ ਹਰੇਕ ਸਹੂਲਤ ਉਪਲਬੱਧ ਕਰਵਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਨਿਰੰਤਰ ਕੰਮ ਕੀਤਾ ਜਾ ਰਿਹਾ ਹੈ। ਇਸ ਮੌਕੇ ਐਸ.ਡੀ.ਐਮ. ਚਰਨਜੀਤ ਸਿੰਘ, ਬੀ.ਡੀ.ਪੀ.ਓ. ਅਜੈਬ ਸਿੰਘ, ਗੁਰਦੇਵ ਸਿੰਘ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਸਰਕਲ ਇੰਚਾਰਜ ਸੁਰਜੀਤ ਸਿੰਘ ਫ਼ੌਜੀ, ਅਮਰਦੀਪ ਸਿੰਘ ਸੋਨੂ ਥਿੰਦ ਵੀ ਮੌਜੂਦ ਸਨ।

LEAVE A REPLY

Please enter your comment!
Please enter your name here