Wednesday, October 21, 2026
Home Latest ਸਕਿਉਰਿਟੀ ਸਕਿੱਲ ਕੌਂਸਲ ਆਫ਼ ਇੰਡੀਆ ਵੱਲੋਂ ਸੁਰੱਖਿਆ ਗਾਰਡ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ 20 ਸਤੰਬਰ ਨੂੰ

ਸਕਿਉਰਿਟੀ ਸਕਿੱਲ ਕੌਂਸਲ ਆਫ਼ ਇੰਡੀਆ ਵੱਲੋਂ ਸੁਰੱਖਿਆ ਗਾਰਡ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ 20 ਸਤੰਬਰ ਨੂੰ

ਪਟਿਆਲਾ (ਦ ਸਟੈਲਰ ਨਿਊਜ਼): ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵਿਖੇ ਮਿਤੀ 20-09-2023 ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਸਕਿਉਰਿਟੀ ਸਕਿੱਲ ਕੌਂਸਲ ਆਫ਼ ਇੰਡੀਆ ਕੰਪਨੀ ਵੱਲੋਂ ਸੁਰੱਖਿਆ ਗਾਰਡ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਰੋਜ਼ਗਾਰ ਅਫ਼ਸਰ ਸ੍ਰੀਮਤੀ ਕੰਵਲਪੁਨੀਤ ਕੌਰ ਨੇ ਦੱਸਿਆ ਕਿ ਮਿਤੀ 20-09-2023 ਦਿਨ ਬੁੱਧਵਾਰ ਨੂੰ ਸਕਿਉਰਿਟੀ ਸਕਿੱਲ ਕੌਂਸਲ ਆਫ਼ ਇੰਡੀਆ ਕੰਪਨੀ ਵੱਲੋਂ ਸੁਰੱਖਿਆ ਗਾਰਡ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।

Advertisements

ਚਾਹਵਾਨ ਅਤੇ ਯੋਗ ਉਮੀਦਵਾਰ ਜਿਨ੍ਹਾਂ ਦੀ ਵਿੱਦਿਅਕ ਯੋਗਤਾ ਦਸਵੀਂ, ਬਾਰ੍ਹਵੀਂ, ਗਰੈਜੂਏਸ਼ਨ ਹੋਵੇ ਅਤੇ ਉਮਰ 21 ਤੋਂ 37 ਸਾਲ ਵਿਚਕਾਰ ਹੋਵੇ ਉਹ ਇਸ ਕੈਂਪ ਵਿੱਚ ਭਾਗ ਲੈ ਸਕਦੇ ਹਨ। ਇੰਟਰਵਿਊ ਦੌਰਾਨ ਸਿਲੈੱਕਟ ਕੀਤੇ ਗਏ ਪ੍ਰਾਰਥੀਆਂ ਨੂੰ ਇੰਟਰਵਿਊ ਦੇ ਅਧਾਰ ਤੇ ਤਨਖ਼ਾਹ ਦਿੱਤੀ ਜਾਵੇਗੀ। ਨੌਕਰੀ ਦੇ ਇੱਛੁਕ ਉਮੀਦਵਾਰ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ ਅਤੇ ਰਿਜ਼ਊਮੇ ਨਾਲ ਲੈ ਕੇ ਮਿਤੀ 20-09-2023 (ਬੁੱਧਵਾਰ) ਨੂੰ ਸਵੇਰੇ 10 ਵੱਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ, ਬਲਾਕ ਡੀ, ਮਿੰਨੀ ਸਕੱਤਰੇਤ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕਰ ਸਕਦੇ ਹਨ।

LEAVE A REPLY

Please enter your comment!
Please enter your name here