
ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ, ਜ਼ਿਲ੍ਹਾ ਹੁਸ਼ਿਆਰਪੁਰ ਵਿਚ ਵਿੱਦਿਅਕ ਵਰ੍ਹੇ 2024-25 ਵਿਚ 9ਵੀਂ ਅਤੇ 11ਵੀਂ ਜਮਾਤ ਦੀਆਂ ਖਾਲੀ ਸੀਟਾਂ ਦੇ ਦਾਖਲੇ ਲਈ ਇਸ ਵਿੱਦਿਅਕ ਵਰ੍ਹੇ 2023-24 ਵਿਚ ਹੁਸ਼ਿਆਰਪੁਰ ਜ਼ਿਲ੍ਹੇ ਦੇ ਸਰਕਾਰੀ/ਸਰਕਾਰੀ ਸਹਾਇਤਾ ਪ੍ਰਾਪਤ/ਮਾਨਤਾ ਪ੍ਰਾਪਤ ਸਕੂਲ਼ਾਂ ਵਿਚ ਅੱਠਵੀਂ ਅਤੇ ਦਸਵੀਂ ਜਮਾਤ ਵਿਚ ਪੜ੍ਹ ਰਹੇ ਵਿਦਿਆਰਥੀ 31 ਅਕਤੂਬਰ 2023 ਤੱਕ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਪ੍ਰਿੰਸੀਪਲ ਰੰਜੂ ਦੁੱਗਲ ਨੇ ਦੱਸਿਆ ਕਿ ਆਨਲਾਈਨ ਰਜਿਸਟ੍ਰੇਸ਼ਨ ਕਰਾਉਣ ਵਾਲੇ ਵਿਦਿਆਰਥੀਆਂ ਦਾ ਲਿਖਤੀ ਟੈਸਟ 10 ਫਰਵਰੀ 2024 ਨੂੰ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ, ਜ਼ਿਲ੍ਹਾ ਹੁਸ਼ਿਆਰਪੁਰ ਵਿਚ ਹੋਵੇਗਾ।

ਨੌਂਵੀਂ ਜਮਾਤ ਲਈ ਅਪਲਾਈ ਕਰਨ ਵਾਲ਼ੇ ਵਿਦਿਆਰਥੀਆਂ ਦਾ ਜਨਮ 1 ਮਈ 2009 ਤੋਂ 31 ਜੁਲਾਈ 2011 ਤੱਕ ਹੋਇਆ ਹੋਵੇ। ਗਿਆਰਵੀਂ ਜਮਾਤ ਲਈ ਅਪਲਾਈ ਕਰਨ ਵਾਲੇ ਵਿਦਿਆਰਥੀ ਦਾ ਜਨਮ 1 ਜੂਨ 2007 ਤੋਂ 31 ਜੁਲਾਈ 2009 ਤੱਕ ਹੋਇਆ ਹੋਵੇ। ਉਨ੍ਹਾਂ ਦੱਸਿਆ ਕਿ ਸਿਲੇਬਸ, ਆਨਲਾਈਨ ਰਜਿਸਟ੍ਰੇਸ਼ਨ ਕਰਾਉਣ ਲਈ ਲਿੰਕ ਅਤੇ ਚੋਣ ਯੋਗਤਾ ਲਈ ਨਵੋਦਿਆ ਵਿਦਿਆਲਿਆ ਸਮਿਤੀ ਦੀ ਵੈੱਬਸਾਈਟ https://navodaya.gov.in/ ‘ਤੇ ਦੇਖ ਸਕਦੇ ਹੋ। ਵਧੇਰੇ ਜਾਣਕਾਰੀ ਲਈ ਕੰਮਕਾਜ਼ ਵਾਲੇ ਦਿਨ 01882 289393 ਫੋਨ ਨੰਬਰ ’ਤੇ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਸੰਪਰਕ ਕੀਤਾ ਜਾ ਸਕਦਾ ਹੈ।











