Monday, October 12, 2026
Home Latest ਚੇਅਰਮੈਨ ਰਮਨ ਬਹਿਲ ਨੇ ਹਰਪ੍ਰੀਤ ਕਾਹਲੋਂ ਦਾ ਹਾਲ ਜਾਣਿਆ

ਚੇਅਰਮੈਨ ਰਮਨ ਬਹਿਲ ਨੇ ਹਰਪ੍ਰੀਤ ਕਾਹਲੋਂ ਦਾ ਹਾਲ ਜਾਣਿਆ

ਗੁਰਦਾਸਪੁਰ (ਦ ਸਟੈਲਰ ਨਿਊਜ਼)। ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਜ਼ਿਲ੍ਹਾ ਹਸਤਪਾਲ ਬੱਬਰੀ (ਗੁਰਦਾਸਪੁਰ) ਵਿਖੇ ਪਹੁੰਚ ਕੇ ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਕਾਹਲੋਂ ਦੇ ਛੋਟੇ ਭਰਾ ਹਰਪ੍ਰੀਤ ਸਿੰਘ ਕਾਹਲੋਂ ਜਿਸਨੂੰ ਬੀਤੇ ਦਿਨ ਕੁਝ ਸਮਾਜ ਵਿਰੋਧੀ ਅਨਸਰਾਂ ਵੱਲੋਂ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ ਸੀ, ਉਸਦਾ ਹਾਲ-ਚਾਲ ਜਾਣਿਆ ਹੈ। ਇਸ ਮੌਕੇ ਉਨ੍ਹਾਂ ਨਾਲ ਐੱਸ.ਐੱਸ.ਪੀ. ਗੁਰਦਾਸਪੁਰ ਹਰੀਸ਼ ਦਾਯਮਾ ਵੀ ਮੌਜੂਦ ਸਨ।

Advertisements

ਹਰਪ੍ਰੀਤ ਸਿੰਘ ਕਾਹਲੋਂ ਦਾ ਹਾਲ ਜਾਨਣ ਤੋਂ ਬਾਅਦ ਚੇਅਰਮੈਨ ਰਮਨ ਬਹਿਲ ਨੇ ਡਾਕਟਰਾਂ ਨੂੰ ਹਦਾਇਤ ਕੀਤੀ ਕਿ ਹਰਪ੍ਰੀਤ ਸਿੰਘ ਕਾਹਲੋਂ ਦੇ ਇਲਾਜ ਵਿੱਚ ਕੋਈ ਢਿੱਲ-ਮੱਠ ਨਾ ਵਰਤੀ ਜਾਵੇ ਅਤੇ ਉਸਦਾ ਸਾਰਾ ਇਲਾਜ ਮੁਫ਼ਤ ਕੀਤਾ ਜਾਵੇ। ਇਸ ਜਾਨਲੇਵਾ ਹਮਲੇ ਦੀ ਸਖਤ ਸ਼ਬਦਾਂ ਵਿੱਚ ਨਿਖੇਦੀ ਕਰਦੇ ਹੋਏ ਉਨ੍ਹਾਂ ਕਿਹਾ ਕਿ ਹਮਲੇ ਕਰਨ ਵਾਲੇ ਦੋਸ਼ੀ ਕਿਸੇ ਵੀ ਸੂਰਤ ਵਿੱਚ ਬਖਸ਼ੇ ਨਹੀਂ ਜਾਣਗੇ।

ਉਨ੍ਹਾਂ ਐੱਸ.ਐੱਸ.ਪੀ. ਗੁਰਦਾਸਪੁਰ ਨੂੰ ਕਿਹਾ ਕਿ ਦੋਸ਼ੀਆਂ ਦੀ ਜਲਦ ਭਾਲ ਕਰਕੇ ਉਨ੍ਹਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਉਹ ਆਪਣੇ ਹਲਕਾ ਵਾਸੀਆਂ ਦੀ ਸੇਵਾ ਵਿੱਚ ਹਰ ਸਮੇਂ ਹਾਜ਼ਰ ਹਨ ਅਤੇ ਹਲਕਾ ਵਾਸੀਆਂ ਦੇ ਹਰ ਦੁੱਖ-ਤਕਲੀਫ਼ ਵਿੱਚ ਉਨ੍ਹਾਂ ਦਾ ਸਾਥ ਦੇਣ ਲਈ ਉਹ ਵਚਨਬੱਧ ਹਨ।

LEAVE A REPLY

Please enter your comment!
Please enter your name here