ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕਾਂ ਦਾ ਕੀਤਾ ਅਚਨਚੇਤ ਦੌਰਾ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸਿਵਲ ਸਰਜਨ ਹੁਸ਼ਿਆਰਪੁਰ ਡਾ. ਬਲਵਿੰਦਰ ਕੁਮਾਰ ਡਮਾਨਾ ਨੇ ਸ਼ਹਿਰ ਅੰਦਰ ਚੱਲ ਰਹੀਆਂ ਆਮ ਆਦਮੀ ਕਲੀਨਿਕਾਂ ਵਿਖੇ ਮਰੀਜਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਆਮ ਆਦਮੀ ਕਲੀਨਿਕ ਨਲੋਈਆਂ ਚੌਂਕ, ਆਮ ਆਦਮੀ ਕਲਨਿਕ ਜਲ ਨਿਕਾਸ, ਆਮ ਆਦਮੀ ਕਲਨਿਕ ਨਗਰ ਨਿਗਮ ਪਾਰਕ ਅਤੇ ਆਮ ਆਦਮੀ ਕਲਨਿਕ ਫਾਇਰ ਬ੍ਰਿਗੇਡ ਦਾ ਅਚਨਚੇਤ ਦੌਰਾ ਕੀਤਾ। ਉਨਾਂ ਡਿਊਟੀ ਤੇ  ਤਾਇਨਾਤ ਮੈਡੀਕਲ ਅਫਸਰਾਂ ਅਤੇ ਹੋਰ ਸਟਾਫ ਨੂੰ ਕੰਮਕਾਜ ਅਤੇ ਰਿਕਾਰਡ ਦੇ ਰੱਖ ਰਖਾਵ ਸੰਬੰਧੀ ਹਿਦਾਇਤ ਦਿੰਦੇ ਹੋਏ ਮਰੀਜਾਂ ਦਾ ਰਿਕਾਰਡ ਮੇਨਟੇਨ ਰੱਖਣ ਅਤੇ ਮਰੀਜ਼ਾਂ ਨਾਲ ਚੰਗਾ ਵਤੀਰਾ ਕਰਨ ਲਈ ਕਿਹਾ। ਉਨ੍ਹਾਂ ਵਲੋਂ ਦਵਾਈਆਂ ਦਾ ਸਟਾਕ ਅਤੇ ਸਾਫ ਸਫਾਈ ਦਾ ਵਿਸ਼ੇਸ਼ ਤੌਰ ਤੇ ਜਾਇਜ਼ਾ ਲਿਆ ਗਿਆ ਅਤੇ ਬਾਇਓ ਮੈਡੀਕਲ ਵੇਸਟ ਦੇ ਨਿਪਟਾਰੇ ਲਈ ਨਿਯਮਾਂ ਦਾ ਪਾਲਣ ਕਰਨ ਲਈ ਹਿਦਾਇਤਾਂ ਜਾਰੀ ਕੀਤੀਆਂ ।

Advertisements

 ਡਾ.ਬਲਵਿੰਦਰ ਕੁਮਾਰ ਡਮਾਨਾ ਨੇ ਕਲੀਨਿਕ ਵਿਚ ਆਏ ਹੋਏ ਮਰੀਜ਼ਾਂ ਪਾਸੋਂ ਕਲੀਨਿਕਾਂ ਵਿੱਚ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਜਾਣਕਾਰੀ ਲਈ ਤੇ ਤਸੱਲੀ ਪ੍ਰਗਟਾਈ । ਉਹਨਾਂ ਕਿਹਾ ਕਿ ਸਿਹਤ ਵਿਭਾਗ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵਚਨਵੱਧ ਹੈ। ਉਹਨਾਂ ਨੇ ਮਰੀਜਾਂ ਲਈ ਜਰੂਰੀ ਦਵਾਈਆਂ ਦੀ ਉਪਲਬਧਤਾ ਅਤੇ ਮਰੀਜਾਂ ਦੀਆਂ ਮੈਡੀਕਲ ਟੈਸਟ ਰਿਪੋਰਟਾਂ ਨੂੰ ਸਮੇਂ ਤੇ ਉਪਲਬੱਧ ਕਰਵਾਉਣ ਲਈ ਆਖਿਆ ਤਾਂ ਜੋ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਾ ਹੋਵੇ । ਡੇਂਗੂ ਤੋਂ ਬਚਾਅ ਲਈ ਆਮ ਆਦਮੀ ਕਲੀਨਿਕਾਂ ਵਿਖੇ ਸਾਫ ਸਫਾਈ ਤੇ ਵੱਲ ਵਿਸ਼ੇਸ਼ ਧਿਆਨ ਦੇਣ ਲਈ ਕਿਹਾ। ਉਹਨਾਂ ਆਮ ਆਦਮੀ ਕਲੀਨਿਕ ਵਿਖੇ ਮੌਜੂਦ ਸਾਰੀਆਂ ਲਾਈਫ ਸੇਵਿੰਗ ਦਵਾਈਆਂ ਦਾ ਵੀ ਨਰੀਖਣ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਸੰਬੰਧਤ ਆਮ ਆਦਮੀ ਕਲੀਨਿਕਾਂ ਦੇ ਇੰਚਾਰਜ ਮੈਡੀਕਲ ਅਫਸਰ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਮੁਹੰਮਦ ਆਸਿਫ, ਭੁਪਿੰਦਰ ਸਿੰਘ ਹਾਜ਼ਰ ਸਨ।

LEAVE A REPLY

Please enter your comment!
Please enter your name here