ਗੁਰਦਾਸਪੁਰ ‘ਚ 3 ਅਣਪਛਾਤੇ ਵਿਅਕਤੀਆਂ ਨੇ ਘਰ ਵਿੱਚ ਦਾਖਲ ਹੋ ਕੇ ਨੌਜਵਾਨ ਤੇ ਚਲਾਈਆਂ ਗੋਲੀਆਂ

ਗੁਰਦਾਸਪੁਰ (ਦ ਸਟੈਲਰ ਨਿਊਜ਼), ਪਲਕ। ਗੁਰਦਾਸਪੁਰ ਦੇ ਸਰਹੱਦੀ ਕਸਬਾ ਜਮਹੂਰੀ ਕਿਸਾਨ ਸਭਾ ਦੇ ਜਿਲ੍ਹਾਂ ਪ੍ਰ੍ਰਧਾਨ ਹਰਜੀਤ ਸਿੰਘ ਕਾਹਲੋਂ ਦੇ ਛੋਟੇ ਭਰਾ ਭਾਈ ਹਰਪ੍ਰੀਤ ਸਿੰਘ ਕਾਹਲੋਂ ਕਲਾਨੌਰ ਨੂੰ ਮੋਟਰਸਾਈਕਲ ਸਵਾਰ 3 ਅਣਪਛਾਤੇ ਨੌਜਵਾਨਾਂ ਨੇ ਘਰ ਵਿੱਚ ਦਾਖਲ ਹੋ ਕੇ ਗੋਲੀਆਂ ਚਲਾ ਦਿੱਤੀਆਂ। ਉਨ੍ਹਾਂ ਦੇ ਪੱਟ ਤੇ ਸੱਟਾਂ ਮਾਰੀਆਂ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ, ਅਤੇ ਸੀਸੀਟੀਵੀ ਕੈਮਰੇ ਕੈਮਰੇ ਖੰਗਾਲੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਖਮੀ ਹਰਪ੍ਰੀਤ ਸਿੰਘ ਅਤੇ ਉਸਦੇ ਭਰਾ ਹਰਜੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਉਨ੍ਹਾਂ ਦਾ ਛੋਟਾ ਭਰਾ ਕਲਾਨੌਰ ਦੇ ਬਾਹਰ ਆਪਣੇ ਟੈਂਟ ਵਿੱਚ ਬੈਠਾ ਮੋਬਾਈਲ ਫੋਨ ਚਲਾ ਰਿਹਾ ਸੀ।

Advertisements

ਇਸ ਦੌਰਾਨ ਮੋਟਰਸਾਈਕਲ ਤੇ ਸਵਾਰ ਤਿੰਨ ਲੜਕੇ ਆਏ, ਜਿਨ੍ਹਾਂ ਵਿੱਚ ਇੱਕ ਨੌਜਵਾਲ ਦਾਖਲ ਹੋ ਕੇ ਹਰਪ੍ਰੀਤ ਸਿੰਘ ਨੂੰ ਦੱਸਿਆ ਕਿ ਗਿਆਨ ਸਾਗਰ ਕਾਲਜ ਉਸਦਾ ਹੈ ਅਤੇ ਉਹ ਉੱਥੇ ਅਹਾਤਾ ਖੋਲ੍ਹਣਾ ਚਾਹੁੰਦਾ ਸੀ, ਜਦੋਂ ਉਸ ਨੇ ਅਹਾਤਾ ਖੋਲ੍ਹਣ ਤੋਂ ਇੰਨਕਾਰ ਕੀਤਾ ਤਾਂ ਇਕ ਹੋਰ ਲੜਕੇ ਨੇ ਅੰਦਰ ਆ ਕੇ ਗੋਲੀ ਚਲਾ ਦਿੱਤੀ, ਜੋ ਉਸ ਦੇ ਪੱਟ ਵਿੱਚ ਵਜੀ ਅਤੇ ਦੋਵੇਂ ਮੁਲਜ਼ਮ ਉੱਥੋਂ ਫਰਾਰ ਹੋ ਗਏ। ਮੌਕੇ ਤੇ ਪੁਹੰਚੀ ਜਦੋਂ ਉਸਦੀ ਪਤਨੀ ਨੇ ਦੇਖਿਆ ਤਾਂ ਉਸਦਾ ਪਤੀ ਖੂਨ ਨਾਲ ਲੱਥਪੱਥ ਪਿਆ ਸੀ ਤਾਂ ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਤੁਰੰਤ ਹਸਤਾਲ ਦਾਖਲ ਕਰਵਾਇਆ। ਇਸ ਸਬੰਧੀ ਐਸ.ਐਚ.ਓ. ਮੇਜਰ ਸਿੰਘ ਨੇ ਦੱਸਿਆ ਕਿ ਇਸ ਘਟਨਾ ਦਾ ਪਤਾ ਲੱਗਦਿਆਂ ਹੀ ਉਹ ਮੌਕੇ ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ ਅਤੇ ਜ਼ਖ਼ਮੀ ਵਿਅਕਤੀ ਦੇ ਬਿਆਨ ਦਰਜ ਕਰਕੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here