ਵਿਧਾਇਕ ਕੋਹਲੀ ਵੱਲੋਂ ਡਿਪਟੀ ਕਮਿਸ਼ਨਰ, ਐਸਐਸਪੀ ਤੇ ਨਿਗਮ ਕਮਿਸ਼ਨਰ ਨਾਲ ਬੈਠਕ

ਪਟਿਆਲਾ, (ਦ ਸਟੈਲਰ ਨਿਊਜ਼): ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਡਿਪਟੀ ਕਮਿਸ਼ਨਰ, ਐਸ.ਐਸ.ਪੀ ਤੇ ਨਗਰ ਨਿਗਮ ਕਮਿਸ਼ਨਰ ਨਾਲ ਮੈਰਾਥਨ ਮੀਟਿੰਗ ਕਰਕੇ ਪਟਿਆਲਾ ਸ਼ਹਿਰ ‘ਚ ਚੱਲ ਰਹੇ ਵਿਕਾਸ ਕਾਰਜਾਂ, ਆਉਣ ਵਾਲੇ ਪ੍ਰਾਜੈਕਟਾਂ, ਸੁਚਾਰੂ ਟ੍ਰੈਫਿਕ ਵਿਵਸਥਾ, ਨਸ਼ਿਆਂ ਤੇ ਕਰਾਇਮ ਦੀ ਰੋਕਥਾਮ ਸਬੰਧੀ ਲੰਬੀ ਵਿਚਾਰ ਚਰਚਾ ਕੀਤੀ।ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਗੁਰਲਾਲ ਘਨੌਰ ਵੀ ਮੌਜੂਦ ਸਨ।

Advertisements

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪੂਰੇ ਸ਼ਹਿਰ ਦੇ ਪ੍ਰਬੰਧਾਂ ਤੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਪਿੱਛਲੀਆਂ ਸਰਕਾਰਾਂ ਦੀ ਅਣਦੇਖੀ ਦੇ ਸ਼ਿਕਾਰ ਹੋਏ ਸਾਰੇ ਵਿਕਾਸ ਕਾਰਜਾਂ ਅਤੇ ਆਉਣ ਵਾਲੇ ਪ੍ਰਾਜੈਕਟਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਪੰਜਾਬ ਸਰਕਾਰ ਵੱਲੋਂ ਹੁਣ ਮਿਥੇ ਸਮੇਂ ਵਿਚ ਨੇਪਰੇ ਚੜ੍ਹਾਇਆ ਜਾਵੇਗਾ।

ਲੰਮੀ ਚੱਲੀ ਬੈਠਕ ਦੌਰਾਨ ਵਿਧਾਇਕ ਕੋਹਲੀ ਨੇ

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਤੋਂ ਪਟਿਆਲਾ ਸ਼ਹਿਰ ‘ਚ ਚੱਲ ਰਹੇ ਵਿਕਾਸ ਕਾਰਜਾਂ, ਆਉਣ ਵਾਲੇ ਪ੍ਰਾਜੈਕਟਾਂ ਦੀ ਜਾਣਕਾਰੀ ਲੈਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਕਿਸੇ ਵੀ ਕੰਮ ਵਿੱਚ ਕੋਈ ਢਿੱਲ ਮੱਠ ਨਾ ਵਰਤੀ ਜਾਵੇ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਗੇ  ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ  ਐਲਾਨ ਮੁਤਾਬਕ ਪਟਿਆਲਾ ਦੇ ਪੁਰਾਣੇ ਬੱਸ ਅੱਡੇ ਕੰਪਲੈਕਸ ਨੂੰ ਬੱਸ ਅੱਡੇ ਦੀ ਥਾਂ ਕਿਸੇ ਹੋਰ ਮੰਤਵ ਲਈ ਨਹੀਂ ਵਰਤਿਆ ਜਾਵੇਗਾ ਅਤੇ ਇੱਥੇ ਸ਼ੱਟਲ ਬੱਸ ਸਰਵਿਸ ਚਲਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਪੁਰਾਣੇ ਬੱਸ ਅੱਡੇ ਨੂੰ ਲੋਕਲ ਬੱਸਾਂ ਲਈ ਜਲਦੀ ਚਲਾਉਣ ਲਈ ਕੋਸ਼ਿਸ਼ਾਂ ਜਾਰੀ ਹਨ।

ਵਿਧਾਇਕ ਕੋਹਲੀ ਨੇ ਐਸ.ਐਸ.ਪੀ ਵਰੁਣ ਸ਼ਰਮਾ ਤੋਂ ਜੁਰਮ ਰੋਕਣ ਲਈ ਕੀਤੇ ਪ੍ਰਬੰਧਾਂ ਦੀ ਜਾਣਕਾਰੀ ਹਾਸਲ ਕਰਦਿਆਂ ਸ਼ਹਿਰ ਵਿੱਚ ਟ੍ਰੈਫਿਕ ਵਿਵਸਥਾ ਸੁਚਾਰੂ ਬਨਾਉਣ ਦੀ ਹਦਾਇਤ ਕੀਤੀ ਅਤੇ ਕਿਹਾ ਕਿ ਜਰਾਇਮ ਪੇਸ਼ਾ ਲੋਕਾਂ ਨਾਲ ਕੋਈ ਢਿੱਲ ਨਾ ਵਰਤੀ ਜਾਵੇ।ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਨੀਤੀ ਦਾ ਜਿਕਰ ਕਰਦਿਆਂ ਕੋਹਲੀ ਨੇ ਕਿਹਾ ਕਿ ਨਸ਼ੇ ਦੇ ਵਪਾਰੀਆਂ ਲਈ ਪਟਿਆਲਾ ਵਿੱਚ ਕੋਈ ਥਾਂ ਨਹੀਂ ਹੈ।

ਵਿਧਾਇਕ ਕੋਹਲੀ ਨੇ ਨਿਗਮ ਕਮਿਸ਼ਨਰ ਅਦਿੱਤਿਆ ਉਪਲ ਨਾਲ ਗੱਲਬਾਤ ‘ਚ ਨਗਰ ਨਿਗਮ ਵੱਲੋਂ ਕੀਤੇ ਜਾ ਰਹੇ ਕਾਰਜਾਂ ਬਾਰੇ ਜਾਇਜਾ ਲੈਂਦਿਆਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਕੋਈ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ।ਇਸ ਮੀਟਿੰਗ ਦੌਰਾਨ ਐਸ.ਪੀ ਸਿਟੀ ਮੁਹੰਮਦ ਸਰਫਰਾਜ ਆਲਮ, ਡੀ.ਐਸ.ਪੀ ਸੰਜੀਵ ਸਿੰਗਲਾ ਤੇ ਹੋਰ ਅਧਿਕਾਰੀ ਮੌਜੂਦ ਸਨ।

LEAVE A REPLY

Please enter your comment!
Please enter your name here