ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਵਿਚ ਕੈਨੇਡਾ ਵੱਲੋਂ ਲਗਾਏ ਗਏ ਇਲਜ਼ਾਮਾਂ ਦਾ ਜਵਾਬ ਦੇਣ: ਮੰਡ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਪੰਜਾਬ ਕੈਨੇਡਾ ਦੀ ਧਰਤੀ ਉੱਤੇ ਕਤਲ ਹੋਏ ਖਾਲਿਸਤਾਨੀ ਆਗੂ ਭਾਈ ਹਰਦੀਪ ਸਿੰਘ ਨਿੱਜਰ ਦੇ ਕਤਲ ਕੇਸ ਵਿੱਚ ਉਦੋਂ ਨਵਾਂ ਮੋੜ ਆਇਆ ਜਦੋਂ ਕਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਦੀ ਪਾਰਲੀਮੈਂਟ ਵਿੱਚ ਬੋਲਦਿਆਂ ਭਾਈ ਹਰਦੀਪ ਸਿੰਘ ਦੇ ਕਤਲ ਵਿੱਚ ਭਾਰਤ ਦੀਆਂ ਖੂਫੀਆਂ ਏਜੰਸੀਆਂ ਦੀ ਸ਼ਮੂਲੀਅਤ ਹੋਣ ਬਾਰੇ ਗੱਲ ਕਹੀ।ਲੰਬੇ ਸਮੇਂ ਤੋਂ ਪੰਜਾਬ ਦੀ ਅਜ਼ਾਦੀ ਲਈ ਸੰਘਰਸ਼ ਕਰ ਰਹੀ ਸਿੱਖ ਜਥੇਬੰਦੀ ਦਲ ਖ਼ਾਲਸਾ ਨੇ ਕੈਨੇਡਾ ਦੀ ਇਸ ਕਾਰਵਾਈ ਨੂੰ ਬਿਲਕੁਲ ਜਾਇਜ ਦੱਸਿਆ। ਜਥੇਬੰਦੀ ਦੇ ਬੁਲਾਰੇ ਭਾਈ ਪਰਮਜੀਤ ਸਿੰਘ ਮੰਡ, ਸਕੱਤਰ ਪਰਮਜੀਤ ਸਿੰਘ ਟਾਂਡਾ, ਜਥੇਬੰਦਕ ਸਕੱਤਰ ਰਣਵੀਰ ਸਿੰਘ ਗੀਗਨਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹਨਾਂ ਨੂੰ ਪਹਿਲੇ ਦਿਨ ਤੋਂ ਹੀ ਯਕੀਨ ਸੀ ਕਿ ਵਿਦੇਸ਼ਾਂ ਦੀ ਧਰਤੀ ਉਤੇ ਖਾਲਿਸਤਾਨੀ ਆਗੂਆਂ ਦੇ ਕਤਲਾਂ ਪਿੱਛੇ ਭਾਰਤ ਸਰਕਾਰ ਦੀਆਂ ਖ਼ੁਫ਼ੀਆ ਏਜੰਸੀਆਂ ਦੇ ਹੱਥ ਹਨ ਅਤੇ ਕੈਨੇਡਾ ਨੇ ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤ ਦੀ ਸ਼ਮੂਲੀਅਤ ਦੀ ਗੱਲ ਕਹਿ ਕਿ ਸਾਡੇ ਯਕੀਨ ਉੱਤੇ ਪੱਕੀ ਮੋਹਰ ਲਗਾ ਦਿੱਤੀ ਹੈ।

Advertisements

ਉਹਨਾਂ ਕਿਹਾ ਕਿ ਅਸੀਂ ਪਕਿਸਤਾਨ ਸਰਕਾਰ ਨੂੰ ਵੀ ਅਪੀਲ ਕਰਦੇ ਹਾਂ ਕਿ ਉਹ ਵੀ ਭਾਈ ਪਰਮਜੀਤ ਸਿੰਘ ਪੰਜਵੜ ਦੇ ਕਤਲ ਦੀ ਨਿਰਪੱਖ ਜਾਂਚ ਕਰਕੇ ਸੱਚ ਦੁਨੀਆਂ ਦੇ ਸਾਮ੍ਹਣੇ ਲੇਕੇ ਆਉਣ।ਉਹਨਾਂ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਵਿਚ ਕੈਨੇਡਾ ਵੱਲੋਂ ਲਗਾਏ ਗਏ ਇਲਜ਼ਾਮਾਂ ਦਾ ਜਵਾਬ ਦੇਣ ਅਤੇ ਜੇਕਰ ਭਾਰਤ ਕੈਨੇਡਾ ਵੱਲੋ ਲਗਾਏ ਇਲਜ਼ਾਮਾਂ ਤੋਂ ਇਨਕਾਰੀ ਹਨ ਤਾਂ ਉਸਨੂੰ ਚਾਹੀਦਾ ਹੈ ਕਿ ਉਹ ਆਪਣੇ ਸਬੰਧਤ ਅਧਿਕਾਰੀ ਨੂੰ ਕੈਨੇਡਾ ਤੋ ਵਾਪਸ ਨਾ ਬੁਲਾਉਣ ਅਤੇ ਉਸਨੂੰ ਕੈਨੇਡਾ ਦੀ ਜਾਂਚ ਵਿਚ ਹਿੱਸਾ ਲੈਣ ਲਈ ਕਹਿਣ। ਜਿਕਰਯੋਗ ਹੈ ਕਿ 05 ਮਈ ਨੂੰ ਲਾਹੌਰ ਵਿਚ ਭਾਈ ਪਰਮਜੀਤ ਸਿੰਘ ਪੰਜਵੜ ਅਤੇ 18 ਜੂਨ ਨੂੰ ਭਾਈ ਹਰਦੀਪ ਸਿੰਘ ਨਿੱਝਰ ਦਾ ਕੈਨੇਡਾ ਦੀ ਧਰਤੀ ਉੱਤੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਜਾਂਦਾ ਹੈ।

ਜਿਸ ਤੋਂ ਬਾਅਦ 22 ਜੀ ਜੂਨ ਨੂੰ ਦਲ ਖਾਲਸਾ ਵਲੋਂ ਕਨੇਡਾ ਦੀ ਸਰਕਾਰ ਨੂੰ ਲਿਖਤੀ ਪੱਤਰ ਲਿਖਕੇ ਜਾਂਚ ਕਰਨ ਲਈ ਅਪੀਲ ਵੀ ਕੀਤੀ ਗਈ ਸੀ ਅਤੇ 01 ਜੁਲਾਈ ਨੂੰ ਜਥੇਬੰਦੀ ਵੱਲੋਂ ਅੰਮ੍ਰਿਤਸਰ ਸਥਿੱਤ ਭਾਰਤੀ ਖ਼ੁਫ਼ੀਆ ਏਜੇਂਸੀ ਰਾਅ ਦੇ ਖ਼ਿਲਾਫ਼ ਪਰਦਰਸ਼ਨ ਕੀਤਾ ਗਿਆ ਸੀ ਜਿਸ ਵਿੱਚ ਤਕਰੀਬਨ 100 ਨੌਜਵਾਨਾਂ ਦੀ ਗਿਰਫ਼ਤਾਰੀ ਵੀ ਹੋਈ ਸੀ। ਉਹਨਾਂ ਕਿਹਾ ਕਿ ਭਾਰਤ ਵਿੱਚ ਖਾਲਿਸਤਾਨ ਮੁਮੈਂਟ ਅੱਜ ਵੀ ਜਾਰੀ ਹੈ। ਹਰਦੀਪ ਸਿੰਘ ਨਿੱਜਰ ਦੀ ਮੌਤ ਦੇ ਮਾਮਲੇ ਬਾਰੇ ਅਸੀਂ ਪਹਿਲਾਂ ਹੀ ਕੈਨੇਡਾ ਦੇ ਪ੍ਰਧਾਨ ਮੰਤਰੀ ਨੂੰ ਲਿਖਤੀ ਰੂਪ ਵਿੱਚ ਜਾਣਕਾਰੀ ਦੇ ਚੁੱਕੇ ਹਾਂ।

ਉਹਨਾਂ ਕਿਹਾ ਕਿ ਕਨੇਡਾ ਦੇ ਪ੍ਰਧਾਨ ਮੰਤਰੀ ਨੇ ਆਪਣਾ ਬਿਆਨ ਦੇਣ ਤੋਂ ਪਹਿਲਾਂ ਇਸ ਬਾਰੇ ਜੀ20 ਸੰਮੇਲਨ ਦੌਰਾਨ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਹਿਲਾਂ ਹੀ ਜਾਣੂ ਕਰਵਾ ਦਿੱਤਾ ਸੀ। ਇਸਤੋਂ ਇਲਾਵਾ ਉਨ੍ਹਾਂ ਇੰਗਲੈਂਡ ਅਤੇ ਅਮਰੀਕਾ ਵਰਗੇ ਮੁਲਕਾਂ ਨੂੰ ਵੀ ਇਸਦੀ ਜਾਣਕਾਰੀ ਪਹਿਲਾਂ ਹੀ ਦੇ ਦਿੱਤੀ ਸੀ। ਇਸ ਮੌਕੇ ਸਿੱਖ ਯੂਥ ਆਫ਼ ਪੰਜਾਬ ਦੇ ਪ੍ਰਧਾਨ ਗੁਰਨਾਮ ਸਿੰਘ ਮੂਨਕਾਂ ਅਤੇ ਦਲ ਖਾਲਸਾ ਦੀ ਵਰਕਿੰਗ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਖੁੱਡਾ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here