ਮੰਗਾਂ ਪੂਰੀਆ ਨਾ ਹੋਣ ਤੱਕ ਪੰਜਾਬ ਵਿੱਚ ਨਹੀ ਚੱਲਣਗੀਆਂ ਸਰਕਾਰੀ ਬੱਸਾਂ

ਚੰਡੀਗੜ੍ਹ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਪੰਜਾਬ ਵਿੱਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹਿਣ ਦੀ ਖਬਰ ਮਿਲੀ ਹੈ।ਦੱਸਿਆ ਜਾ ਰਿਹਾ ਹੈ ਕਿ ਪੱਨਬੱਸ, ਪੀਆਰਟੀਸੀ ਠੇਕਾ ਕਰਮਚਾਰੀ ਯੂਨੀਅਨ ਨੇ ਸਰਕਾਰ ਖ਼ਲਾਫ਼ ਮੋਰਚਾ ਖੋਲ੍ਹਦੇ ਹੋਏ ਬੀਤੀ ਰਾਤ 12 ਵਜੇ ਤੋਂ ਹੜਤਾਲ ਸ਼ੁਰੂ ਕਰ ਦਿੱਤੀ ਹੈ, ਉਹਨਾਂ ਨੇ ਇਹ ਵੀ ਕਿਹਾ ਹੈ ਕਿ ਜਦੋ ਤੱਕ ਮੰਗਾਂ ਪੂਰੀਆਂ ਨਾ ਹੋਣਗੀਆਂ ਉਦੋ ਤੱਕ ਇਹ ਹੜਤਾਲ ਜਾਰੀ ਰਹੇਗੀ।

Advertisements

ਇਸ ਦੌਰਾਨ ਰੋਡਵੇਜ਼, ਪਨਬੱਸ, ਪੀਆਰਟੀਸੀ ਨਾਲ ਸਬੰਧਿਤ 3000 ਤੋਂ ਵੱਧ ਬੱਸਾਂ ਦਾ ਚੱਕਾ ਜਾਮ ਹੋ ਗਿਆ ਹੈ। ਪੱਕੇ ਡਰਾਈਵਰਾਂ ਵੱਲੋਂ ਬੱਸਾ ਚਲਾਇਆਂ ਜਾਣਗੀਆਂ, ਜਿਸ ਵਿੱਚ ਪੰਜਾਬ ਭਰ ਵਿੱਚ 250 ਦੇ ਲੱਗਭਗ ਸਰਕਾਰੀ ਬੱਸਾਂ ਚੱਲਣ ਦਾ ਅੰਦਾਜ਼ਾ ਲਾਇਆ ਜਾ ਰਿਹਾ ਹੈ। ਠੇਕਾ ਕਰਮਚਾਰੀਆਂ ਵੱਲੋਂ ਸ਼ਾਮ ਤੋਂ ਹੀ ਲੰਬੇ ਰੂਟਾਂ ਦੀ ਆਵਾਜਾਈ ਰੋਕ ਦਿੱਤੀ ਗਈ। ਇਸ ਕਾਰਨ ਦਿੱਲੀ, ਹਰਿਆਣਾ, ਹਿਮਾਚਲ, ਉੱਤਰਾਖੰਡ, ਰਾਜਸਥਾਨ ਆਦਿ ਜਾਣ ਵਾਲੇ ਯਾਤਰੀਆ ਨੂੰ ਮੁੱਖ ਤੌਰ ਤੇ ਪਰੇਸ਼ਾਨੀਆ ਦਾ ਸਾਹਮਣਾ ਕਰਨਾ ਪਵੇਗਾ।

LEAVE A REPLY

Please enter your comment!
Please enter your name here