Sunday, October 25, 2026
Home Latest ਦਿੱਲੀ ਪੁਲਿਸ ਨੇ ਪੰਜਾਬ ਦੇ ਸਾਬਕਾ ਮੰਤਰੀ ਜਗਦੀਸ਼ ਗਰਚਾ ਦੇ ਘਰ ਚੋਰੀ...

ਦਿੱਲੀ ਪੁਲਿਸ ਨੇ ਪੰਜਾਬ ਦੇ ਸਾਬਕਾ ਮੰਤਰੀ ਜਗਦੀਸ਼ ਗਰਚਾ ਦੇ ਘਰ ਚੋਰੀ ਕਰਨ ਵਾਲੇ ਰਸੋਈਏ ਨੂੰ ਕੀਤਾ ਗ੍ਰਿਫ਼ਤਾਰ

ਲੁਧਿਆਣਾ (ਦ ਸਟੈਲਰ ਨਿਊਜ਼), ਪਲਕ। ਦਿੱਲੀ ਪੁਲਿਸ ਵੱਲੋਂ ਪੰਜਾਬ ਦੇ ਸਾਬਕਾ ਮੰਤਰੀ ਜਗਦੀਸ਼ ਸਿੰਘ ਗਰਚਾ ਦੇ ਘਰ ਹੋਈ ਕਰੋੜਾਂ ਦੀ ਚੋਰੀ ਦੀ ਗੁੱਥੀ ਨੂੰ ਸੁਲਝ ਲਿਆ ਹੈ ਅਤੇ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸ ਦਈਏ ਕਿ ਲੁਧਿਆਣਾ ਵਿੱਚ 17 ਸਤੰਬਰ ਦੀ ਰਾਤ ਨੂੰ ਸਾਬਕਾ ਮੰਤਰੀ ਜਗਦੀਸ਼ ਸਿੰਘ ਗਰਚਾ ਦੇ ਘਰ ਕੰਮ ਕਰਨ ਵਾਲੇ ਰਸੋਈਏ ਨੇ ਮੰਤਰੀ ਜਗਦੀਸ਼ ਅਤੇ ਸਾਰੇ ਪਰਿਵਾਰ ਨੂੰ ਜ਼ਹਿਰੀਲੀ ਚੀਜ਼ ਖੁਆ ਕੇ ਬੇਸੁੱਧ ਕਰ ਦਿੱਤਾ ਸੀ।

Advertisements

ਜਿਸ ਤੋਂ ਬਾਅਦ ਘਰ ਵਿੱਚ ਰੱਖੇ ਕਰੀਬ 2 ਕਰੋੜ ਰੁਪਏ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ ਹੋ ਗਿਆ ਸੀ। ਇਸ ਦੌਰਾਨ ਮੁਲਜ਼ਮ ਜਦੋਂ ਨਕਦੀ ਅਤੇ ਗਹਿਣੇ ਲੈ ਕੇ ਦਿੱਲੀ ਦੇ ਆਨੰਦ ਵਿਹਾਰ ਆਈਐੱਸਬੀਟੀ ਪਹੁੰਚਿਆਂ ਤਾਂ ਪੁਲਿਸ ਨੇ ਚੈਕਿੰਗ ਦੌਰਾਨ ਉਸ ਨੂੰ ਕਾਬੂ ਕਰ ਲਿਆ ਅਤੇ ਮੁਲਜ਼ਮ ਨੇ ਹੈੱਡ ਕਾਂਸਟੇਬਲ ਰਾਜੇਸ਼ ਨੂੰ ਰਿਸ਼ਵਤ ਦੇਣ ਦੀ ਕੋਸ਼ਿਸ਼ ਕੀਤੀ ਤਾਂ ਜੋ ਉਹ ਉਹਨੂੰ ਛੱਡ ਦੇਵੇ, ਪਰ ਪੁਲਿਸ ਨੇ ਕਾਰਵਾਈ ਕਰਦੇ ਹੋਏ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ।

LEAVE A REPLY

Please enter your comment!
Please enter your name here