Sunday, October 25, 2026
Home Latest ਕਸਟਮ ਵਿਭਾਗ ਨੇ ਅੰਮ੍ਰਿਤਸਰ ਹਵਾਈ ਅੱਡੇ ਤੋਂ ਯਾਤਰੀ ਪਾਸੋਂ ਲੱਖਾਂ ਦਾ ਸੋਨਾ...

ਕਸਟਮ ਵਿਭਾਗ ਨੇ ਅੰਮ੍ਰਿਤਸਰ ਹਵਾਈ ਅੱਡੇ ਤੋਂ ਯਾਤਰੀ ਪਾਸੋਂ ਲੱਖਾਂ ਦਾ ਸੋਨਾ ਕੀਤਾ ਬਰਾਮਦ

ਅੰਮ੍ਰਿਤਸਰ (ਦ ਸਟੈਲਰ ਨਿਊਜ਼), ਪਲਕ। ਕਸਟਮ ਵਿਭਾਗ ਵੱਲੋਂ ਸ਼੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਸੋਨੇ ਦੀ ਤਸਕਰੀ ਦੇ ਮਾਮਲੇ ਦਾ ਪਰਦਾਫਾਸ਼ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਅੰਮ੍ਰਿਤਸਰ ਏਅਰਪੋਰਟ ਤੋਂ ਇੱਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ, ਜੋ ਕਿ ਆਪਣੇ ਦਸਤਾਨੇ ਵਿੱਚ ਲੱਖਾਂ ਦਾ ਸੋਨਾ ਛੁਪਾ ਕੇ ਲਿਆ ਰਿਹਾ ਸੀ।

Advertisements

ਇਸਦੇ ਤਹਿਤ ਦੁਬਈ ਤੋਂ ਆ ਰਹੇ ਇੱਕ ਯਾਤਰੀ ਤੋਂ 1159 ਗ੍ਰਾਮ ਸੋਨਾ ਬਰਾਮਦ ਕੀਤਾ ਗਿਆ ਹੈ। ਜਿਸ ਦੀ ਬਾਜ਼ਾਰੀ ਕੀਮਤ ਕਰੀਬ 68,67,654 ਰੁਪਏ ਦੱਸੀ ਜਾ ਰਹੀ ਹੈ। ਕਸਟਮ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਦੁਬਈ ਤੋਂ ਸਪਾਈਸ ਜੈੱਟ ਦੀ ਉਡਾਣ ਐਸਜੀ 56 ਸਵੇਰੇ ਜਦੋਂ ਹਵਾਈ ਅੱਡੇ ਤੇ ਉਤਰੀ ਤਾਂ ਯਾਤਰੀਆਂ ਦੀ ਜਾਂਚ ਕੀਤੀ ਗਈ ਅਤੇ ਇਸ ਦੌਰਾਨ ਇਸ ਸੋਨੇ ਦੀ ਤਸਕਰੀ ਦਾ ਪਰਦਾਫਾਸ਼ ਹੋ ਸਕਿਆ।

LEAVE A REPLY

Please enter your comment!
Please enter your name here