ਸਵੀਪ ਟੀਮ ਫਾਜ਼ਿਲਕਾ ਵੱਲੋਂ ਬਹੁ-ਮੰਤਵੀ ਖੇਡ ਸਟੇਡੀਅਮ ਵਿਖੇ ਲਗਾਇਆ ਗਿਆ ਵੋਟਰ ਜਾਗਰੂਕਤਾ ਕੈਂਪ

ਫਾਜ਼ਿਲਕਾ (ਦ ਸਟੈਲਰ ਨਿਊਜ਼)। ਮਾਨਯੋਗ ਡਿਪਟੀ ਕਮਿਸ਼ਨਰ ਮੈਡਮ ਡਾ: ਸੇਨੂੰ ਦੁੱਗਲ (ਜ਼ਿਲ੍ਹਾ ਚੋਣ ਅਫਸਰ), ਫਾਜ਼ਿਲਕਾ ਅਤੇ ਮਾਨਯੋਗ ਜ਼ਿਲ੍ਹਾ ਸਿੱਖਿਆ ਅਫਸਰ ਕਮ ਜ਼ਿਲ੍ਹਾ ਨੋਡਲ ਅਫਸਰ ਸਵੀਪ ਸੁਖਵੀਰ ਸਿੰਘ ਬੱਲ, ਫਾਜ਼ਿਲਕਾ ਜੀ ਦੇ ਹੁਕਮਾਂ ਅਨੁਸਾਰ ਮਾਨਯੋਗ ਸਹਾਇਕ ਨੋਡਲ ਅਫਸਰ ਸਵੀਪ ਕਮ ਜ਼ਿਲ੍ਹਾ ਆਈਕੋਨ ਸਵੀਪ ਨੈਸ਼ਨਲ ਅਤੇ ਸਟੇਟ ਐਵਾਰਡੀ ਰਾਜਿੰਦਰ ਕੁਮਾਰ ਜੀ ਵੱਲੋਂ ਬਹੁ ਮੰਤਵੀ ਖੇਡ ਸਟੇਡੀਅਮ ਫਾਜ਼ਿਲਕਾ ਵਿਖੇ ਬੂਥ ਲਗਾਇਆ ਗਿਆ।

Advertisements

ਜਿਸ ਵਿੱਚ ਆਉਣ ਵਾਲੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਚੋਣਾਂ ਪ੍ਰਤੀ ਜਾਗਰੂਕ ਕੀਤਾ ਗਿਆ ਅਤੇ ਆਪਣੇ ਹੱਕ ਦੀ ਸਹੀ ਵਰਤੋਂ ਕਰਨ ਦੀ ਸਲਾਹ ਵੀ ਦਿੱਤੀ ਗਈ।। ਇਸ ਬੂਥ ਤੇ ਆਮ ਲੋਕਾਂ ਦੇ ਨਾਲ ਨਾਲ ਸਿੱਖਿਆ ਵਿਭਾਗ ਦੇ ਜਿੰਨੇ ਵੀ ਨੁਮਾਇੰਦੇ ਪਹੁੰਚੇ ਉਹਨਾਂ ਨਾਲ ਵੀ ਇਸ ਸਬੰਧੀ ਵਿਚਾਰ ਚਰਚਾ ਕੀਤੀ ਗਈ ਅਤੇ ਉਨ੍ਹਾਂ ਵੱਲੋਂ ਅੱਗੇ ਹੋਰ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਕਿਹਾ ਗਿਆ।ਇਸ ਮੌਕੇ ਟੀਮ ਮੈਂਬਰ ਮਨਮੋਹਨ ਜੀ, ਸੌਰਭ ਜੀ ਵੀ ਮੌਜ਼ੂਦ ਰਹੇ।

LEAVE A REPLY

Please enter your comment!
Please enter your name here