ਬਸਪਾ ਪਾਰਟੀ ਨੇ ਨਿੱਜੀ ਕੰਪਨੀ ਵੱਲੋਂ ਠੱਗੇ ਹੋਏ ਗਰੀਬ ਲੋਕਾਂ ਨਾਲ ਕੀਤੀ ਮੀਟਿੰਗ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਰਿਪੋਰਟ- ਗੁਰਜੀਤ ਸੋਨੂੰ/ ਇੰਦਰਜੀਤ ਹੀਰਾ। ਹਲਕਾ ਚੱਬੇਵਾਲ ਦੇ ਪਿੰਡ ਰਾਜਪੁਰ ਭਾਈਆਂ ਵਿਖੇ ਪਿੰਡ ਵਾਸੀਆਂ ਦੇ ਸੱਦੇ ਤੇ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਐਡਵੋਕੇਟ ਪਲਵਿੰਦਰ ਮਾਨਾ ਬਸਪਾ ਆਗੂ ਸਾਥੀਆਂ ਸਮੇਤ ਪਹੁੰਚੇ। ਇਸ ਮੌਕੇ ਮੀਟਿੰਗ ਵਿੱਚ ਗਰੀਬ ਪਰਿਵਾਰਾਂ ਦੀਆਂ ਔਰਤਾਂ ਵਲੋਂ ਦੱਸਿਆ ਗਿਆ ਕਿ ਇੱਕ ਨਿੱਜੀ ਕੰਪਨੀ ਵੱਲੋਂ ਆਮ ਗਰੀਬ ਲੋਕਾਂ ਨੂੰ ਝਾਂਸੇ ਵਿੱਚ ਲੈ ਕੇ ਠੱਗਿਆ ਗਿਆ।

Advertisements

ਕਰੀਬ ਇੱਕ ਮਹੀਨਾ ਪਹਿਲਾਂ ਵੀ ਇਹ ਨਿੱਜੀ ਕੰਪਨੀ ਵੱਲੋਂ ਠੱਗੇ ਹੋਏ ਗਰੀਬ ਲੋਕਾਂ ਨਾਲ ਵੀ ਮੀਟਿੰਗ ਕੀਤੀ ਗਈ ਸੀ। ਜਿਨ੍ਹਾਂ ਨੂੰ ਇਨਸਾਫ਼ ਦਿਵਾਉਂਦੇ ਹੋਏ ਨਿੱਜੀ ਕੰਪਨੀ ਦੇ ਖਿਲਾਫ ਪਰਚਾ ਦਰਜ ਕਰਵਾਇਆ ਗਿਆ ਸੀ। ਠੱਗੇ ਹੋਏ ਲੋਕਾਂ ਦੀਆਂ ਮੁਸ਼ਕਲਾਂ ਸੁਣ ਕੇ ਉਹਨਾਂ ਨੂੰ ਵੀ ਬਹੁਜਨ ਸਮਾਜ ਪਾਰਟੀ ਦੇ ਆਗੂਆਂ ਵੱਲੋਂ ਵਿਸ਼ਵਾਸ਼ ਦਿਵਾਇਆ ਗਿਆ ਕਿ ਉਹਨਾਂ ਦੀ ਵੀ ਸੁਣਵਾਈ ਹੋਵੇਗੀ ਤੇ ਉਹਨਾਂ ਨੂੰ ਵੀ ਇਨਸਾਫ ਦਵਾਇਆ ਜਾਵੇਗਾ। ਇਸ ਮੌਕੇ ਹਾਜ਼ਰ ਆਗੂਆਂ ਵਿੱਚ ਸਤਪਾਲ ਹਰਮੇਸ਼ ਫੁਗਲਣਾ, ਪ੍ਰਕਾਸ਼ ਸਿੰਘ ਜਸਵੀਰ ਸਿੰਘ, ਮਲਕੀਤ ਸਿੰਘ, ਸੋਹਣ ਲਾਲ, ਜਸਵਿੰਦਰ ਤਾਜੋਵਾਲ, ਸੁਦੇਸ਼ ਭੱਟੀ ਰਾਜੇਸ਼ ਭੂੰਨੋ ਵਿੱਕੀ ਹਾਜ਼ਰ ਹੋਏ।

LEAVE A REPLY

Please enter your comment!
Please enter your name here