ਭਾਰਤ ਨੇ ਕੈਨੇਡਾ ਦੇ ਨਾਗਰਿਕਾਂ ਲਈ ਵੀਜ਼ਾਂ ਸੇਵਾਵਾਂ ਨੂੰ ਅਨਿਸ਼ਚਿਤ ਸਮੇਂ ਲਈ ਕੀਤਾ ਬੰਦ

ਚੰਡੀਗੜ੍ਹ (ਦ ਸਟੈਲਰ ਨਿਊਜ਼), ਪਲਕ। ਕੈਨੇਡਾ ਜਾਣ ਵਾਲਿਆਂ ਲਈ ਇੱਕ ਅਹਿਮ ਖ਼ਬਰ ਸਾਹਮਣੇ ਆਈ ਹੈ ਕਿ ਕੈਨੇਡਾ ਵਿੱਚ ਚੱਲ ਰਹੇ ਤਣਾਅ ਦੇ ਵਿਚਕਾਰ ਭਾਰਤ ਸਰਕਾਰ ਨੇ ਇੱਕ ਸਖਤ ਕਦਮ ਚੁੱਕਿਆ ਹੈ। ਭਾਰਤ ਨੇ ਕੈਨੇਡਾ ਦੇ ਨਾਗਰਿਕਾਂ ਲਈ ਵੀਜ਼ਾਂ ਸੇਵਾਵਾਂ ਨੂੰ ਅਨਿਸ਼ਚਿਤ ਸਮੇਂ ਲਈ ਬੰਦ ਕਰ ਦਿੱਤਾ ਹੈ। ਇਸ ਬਾਰੇ ਕੋਈ ਅਧਿਕਾਰਤ ਐਲਾਨ ਨਹੀਂ ਹੋਇਆ ਹੈ ਪਰ ਕੈਨੇਡਾ ਵਿੱਚ ਵੀਜ਼ਾ ਕੇਂਦਰਾਂ ਨੂੰ ਸੰਚਾਲਨ ਕਰਨ ਵਾਲੇ ਬੀ.ਐੱਲ.ਐੱਸ. ਇੰਟਰਨੈਸ਼ਨਲ ਨੇ ਆਪਣੀ ਵੈਬਸਾਈਟ ਤੇ ਇਸ ਦੀ ਜਾਣਕਾਰੀ ਸਾਂਝੀ ਕੀਤੀ ਹੈ।

Advertisements

ਇਸ ਸਬੰਧੀ ਇੱਕ ਨੋਟਿਸ ਵੀ ਵੈੱਬਸਾਈਟ ਤੇ ਜਾਰੀ ਕੀਤਾ ਹੈ। ਨੋਟਿਸ ਵਿੱਚ ਲਿੱਖਿਆ ਹੈ ਕਿ ਭਾਰਤੀ ਮਿਸ਼ਨ ਵੱਲੋਂ ਮਹੱਤਵਪੂਰਨ ਸੂਚਨਾ-ਆਪਰੇਸ਼ਨ  ਕਾਰਨਾਂ ਕਰਕੇ ਭਾਰਤ ਦੀਆਂ ਵੀਜ਼ਾਂ ਸੇਵਾਵਾਂ 21 ਸਤੰਬਰ 2023 ਤੋਂ ਅਗਲੀ ਸੂਚਨਾ ਤੱਕ ਬੰਦ ਰਹਿਣਗੀਆਂ। ਭਾਰਤ ਦੀ ਇੱਕ ਸੀਨੀਅਰ ਡਿਪਲੋਮੈਟ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ।

LEAVE A REPLY

Please enter your comment!
Please enter your name here