Sunday, October 18, 2026
Home Latest ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕੇਂਦਰੀ ਜੇਲ੍ਹ ਵਿੱਚ ‘ਵੋਕੇਸ਼ਨਲ ਲਿਟਰੇਸੀ ਫਾਰ ਜੇਲ...

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕੇਂਦਰੀ ਜੇਲ੍ਹ ਵਿੱਚ ‘ਵੋਕੇਸ਼ਨਲ ਲਿਟਰੇਸੀ ਫਾਰ ਜੇਲ ਇਨਮੇਟਸ’ ਕੀਤੀ ਮੁਹਿੰਮ ਸ਼ੁਰੂ

ਗੁਰਦਾਸਪੁਰ (ਦ ਸਟੈਲਰ ਨਿਊਜ਼): ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੀਆਂ ਹਦਾਇਤਾਂ ਮੁਤਾਬਕ ਅਤੇ ਰਜਿੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀ ਰਹਿਨੁਮਾਈ ਹੇਠ ਸੁਮਿਤ ਭੱਲਾ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੁਆਰਾ ਕੇਂਦਰੀ ਜੇਲ੍ਹ, ਗੁਰਦਾਸਪੁਰ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਵੋਕੇਸ਼ਨਲ ਲਿਟਰੇਸੀ ਫਾਰ ਜੇਲ ਇਨਮੇਟਸ`ਮੁਹਿੰਮ ਚਲਾਈ ਜਾ ਰਹੀ ਹੈ।

Advertisements

ਇਹ ਮੁਹਿੰਮ ਕੇਂਦਰੀ ਜੇਲ੍ਹ, ਗੁਰਦਾਸਪੁਰ ਵਿੱਚ ਮਿਤੀ 20 ਸਤੰਬਰ 2023 ਮਿਤੀ 20 ਅਕਤੂਬਰ 2023 ਤੱਕ ਚਲਾਈ ਜਾਵੇਗੀ। ਇਸ ਮੁਹਿਮ ਦੌਰਾਨ ਕੇਂਦਰੀ ਜੇਲ੍ਹ, ਗੁਰਦਾਸਪੁਰ ਅੰਦਰ ਬੰਦ ਹਵਾਲਾਤੀਆਂ ਅਤੇ ਕੈਦੀਆਂ ਨੂੰ ਵੱਖ-ਵੱਖ ਕੋਰਸਾਂ ਜਿਵੇਂ ਕਿ ਉਸਾਰੀ ਦਾ ਕੰਮ, ਚਿਣਾਈ, ਇਲੈਕਟ੍ਰੀਕਲ ਫੀਟਿੰਗ, ਤਰਖਾਣ, ਚਮੜੇ ਦਾ ਕੰਮ, ਟੇਲਰਿੰਗ, ਕੱਪੜਿਆਂ ਦੀ ਸਿਲਾਈ, ਖੇਤੀਬਾੜੀ, ਬਾਗਬਾਨੀ, ਫੁੱਲਾਂ ਦੀ ਖੇਤੀ ਅਤੇ ਬੇਕਰੀ ਆਦਿ ਵੱਖ-ਵੱਖ ਕੋਰਸਾਂ ਸਬੰਧੀ ਜਾਗਰੁਕ ਕੀਤਾ ਜਾਵੇਗਾ। ਇਸ ਮੁਹਿੰਮ ਦੌਰਾਨ ਜ਼ਿਲ੍ਹਾ ਪ੍ਰਸਾਸ਼ਨ, ਗੁਰਦਾਸਪੁਰ ਦੁਆਰਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਕੇਂਦਰੀ ਜੇਲ੍ਹ, ਗੁਰਦਾਸਪੁਰ ਵਿੱਚ ਕੈਦੀਆਂ ਅਤੇ ਹਵਾਲਾਤੀਆਂ ਨੂੰ ਹੁਨਰਮੰਦ ਬਣਾਉਣ ਲਈ ਡਿਊਟੀ ਲਗਾਈ ਗਈ ਹੈ। ਇਸ ਮੁਹਿੰਮ ਦੇ ਸਬੰਧ ਵਿੱਚ ਸੁਮਿੱਤ ਭੱਲਾ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੁਆਰਾ ਕੇਂਦਰੀ ਜੇਲ੍ਹ, ਗੁਰਦਾਸਪੁਰ ਦਾ ਦੌਰਾ ਕੀਤਾ ਗਿਆ ਅਤੇ ਇਸ ਮਹਿੰਮ ਦਾ ਜਾਇਜਾ ਲਿਆ ਗਿਆ।

LEAVE A REPLY

Please enter your comment!
Please enter your name here