ਪੰਜਾਬ ਸਰਕਾਰ ਵੱਲੋਂ 18 ਤੋਂ 35 ਸਾਲ ਤੱਕ ਦੇ ਬੇਰੋਜ਼ਗਾਰ ਨੌਜਵਾਨਾਂ ਲਈ ਰੋਜ਼ਗਾਰ ਕੈਂਪ ਸ਼ੁਰੂ

ਫਾਜਿਲਕਾ (ਦ ਸਟੈਲਰ ਨਿਊਜ਼): ਸੀ-ਪਾਈਟ ਕੈਂਪ, ਹਕੂਮਤ ਸਿੰਘ ( ਫਿਰੋਜ਼ਪੁਰ ) ਦੇ ਕੈਂਪ ਟ੍ਰੇਨਿੰਗ ਅਫ਼ਸਰ ਆਨਰੇਰੀ ਕੈਪਟਨ (ਰਿਟਾਇਡ) ਗੁਰਦਰਸ਼ਨ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵੱਲੋਂ 18 ਤੋਂ 35 ਸਾਲ ਤੱਕ ਦੇ 05 ਵੀਂ, 08ਵੀਂ ਤੋਂ 10ਵੀਂ ਪਾਸ ਬੇਰੋਜ਼ਗਾਰ ਨੌਜਵਾਨਾਂ ਨੂੰ ਲੁਧਿਆਣਾ ਸ਼ਹਿਰ ਵਿੱਚ ਫੈਕਟਰੀਆਂ ਵਿੱਚ ਰੋਜ਼ਗਾਰ ਮੁਹਈਆਂ ਕਰਵਾਇਆ ਜਾਵੇਗਾ। ਫਿਰੋਜ਼ਪੁਰ, ਫਾਜਿਲਕਾ, ਮੁਕਤਸਰ, ਫਰੀਦਕੋਟ ਅਤੇ ਮੋਗਾ ਜਿਲ੍ਹੇ ਦੇ ਰੋਜ਼ਗਾਰ ਪ੍ਰਾਪਤ ਕਰਨ ਦੇ ਚਾਹਵਾਨ ਨੌਜ਼ਵਾਨ ਜਲਦੀ ਤੋਂ ਜਲਦੀ ਸਵੇਰੇ 8 ਵਜ੍ਹੇ ਤੋਂ 11:30 ਵਜ੍ਹੇ ਤੱਕ (ਸੋਮਵਾਰ ਤੋਂ ਸ਼ੁੱਕਰਵਾਰ ਤੱਕ) ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਆਪਣਾ ਨਾਮ ਦਰਜ਼ ਕਰਵਾਉਣ ਲਈ ਰਿਪੋਰਟ ਕਰਨ।

Advertisements

ਨੌਜਵਾਨ ਸੀ-ਪਾਈਟ ਕੈਪ, ਹਕੂਮਤ ਸਿੰਘ ਵਾਲਾ ਵਿਖੇ ਰੋਜ਼ਗਾਰ ਪ੍ਰਾਪਤ ਕਰਨ ਲਈ ਆਪਣਾ ਨਾਮ ਦਰਜ਼ ਕਰਵਾਉਣ ਲਈ ਹੇਠ ਲਿਖੇ ਦਸ਼ਤਾਵੇਜ਼ ਨਾਲ ਲੈ ਕੇ ਰਿਪੋਰਟ ਕਰਨ :-ਕੈਂਪ ਵਿੱਚ ਆਉਣ ਸਮੇਂ 05ਵੀਂ, 08ਵੀਂ ਜਾਂ 10ਵੀਂ ਪਾਸ ਦਾ ਸਰਟੀਫਿਕੇਟ ਅਤੇ ਫੋਟੋ ਸਟੇਟ ਕਾਪੀ,  ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ ਅਤੇ ਦੋ ਪਾਸਪੋਰਟ ਸਾਈਜ਼ ਦੀਆਂ ਫੋਟੋਆਂ ਖਾਣਾ ਖਾਣ ਲਈ ਬਰਤਨ , ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ। ਸੀ-ਪਾਈਟ ਕੈਂਪ, ਲੁਿਧਆਣਾ ਵਿੱਚ ਖਾਣਾ ਅਤੇ ਰਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਕਿਸੇ ਵੀ ਕਿਸਮ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ ।

LEAVE A REPLY

Please enter your comment!
Please enter your name here