‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ 28 ਸਤੰਬਰ ਤੋਂ 5 ਅਕਤੂਬਰ ਤੱਕ ਹੋਣਗੇ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼): ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2023’ ਦੇ ਬਲਾਕ ਪੱਧਰੀ ਮੁਕਾਬਲਿਆਂ ਤੋਂ ਬਾਅਦ ਹੁਣ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ 28 ਸਤੰਬਰ ਤੋਂ 5 ਅਕਤੂਬਰ ਤੱਕ ਵੱਖ-ਵੱਖ ਸਥਾਨਾਂ ’ਤੇ ਕਰਵਾਏ ਜਾਣਗੇ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਦੌਰਾਨ ਵੱਖ-ਵੱਖ ਉਮਰ ਵਰਗਾਂ ਵਿਚ 24 ਖੇਡਾਂ ਵਿਚ ਖਿਡਾਰੀ ਆਪਣੇ ਜੌਹਰ ਵਿਖਾਉਣਗੇ। ਉਨ੍ਹਾਂ ਦੱਸਿਆ ਕਿ ਇੰਡੋਰ ਸਟੇਡੀਅਮ ਹੁਸ਼ਿਆਰਪੁਰ ਵਿਖੇ 28 ਤੋਂ 30 ਸਤੰਬਰ ਤੱਕ ਵੱਖ-ਵੱਖ ਉਮਰ ਵਰਗਾਂ ਦੇ ਜੂਡੋ ਮੁਕਾਬਲੇ, 3 ਤੋਂ 4 ਅਕਤੂਬਰ ਤੱਕ ਕੁਸ਼ਤੀ ਮੁਕਾਬਲੇ, 29 ਸਤੰਬਰ ਤੋਂ 5 ਅਕਤੂਬਰ ਤੱਕ ਬੈਡਮਿੰਟਨ ਮੁਕਾਬਲੇ ਅਤੇ 29 ਸਤੰਬਰ ਤੋਂ 2 ਅਕਤੂਬਰ ਤੱਕ ਬਾਕਸਿੰਗ ਮੁਕਾਬਲੇ ਕਰਵਾਏ ਜਾਣਗੇ।

Advertisements

ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਮਲਟੀਪਰਪਜ਼ ਆਊਟਡੋਰ ਸਟੇਡੀਅਮ ਹੁਸ਼ਿਆਰਪੁਰ ਵਿਖੇ ਵੱਖ-ਵੱਖ ਉਮਰ ਵਰਗਾਂ ਦੇ 29 ਸਤੰਬਰ ਤੋਂ 3 ਅਕਤੂਬਰ ਤੱਕ ਕਿੱਕ ਬਾਕਸਿੰਗ, ਵਾਲੀਬਾਲ (ਸ਼ੂਟਿੰਗ) ਅਤੇ ਵਾਲੀਬਾਲ (ਸਮੈਸ਼ਿੰਗ) ਮੁਕਾਬਲੇ, 29 ਸਤੰਬਰ ਤੋਂ 2 ਅਕਤੂਬਰ ਤੱਕ ਕਬੱਡੀ (ਸਰਕਲ ਸਟਾਈਲ) ਮੁਕਾਬਲੇ, 2 ਤੋਂ 3 ਅਕਤੂਬਰ ਤੱਕ ਚੈੱਸ ਮੁਕਾਬਲੇ, 2 ਤੋਂ 5 ਅਕਤੂਬਰ ਤੱਕ ਕਬੱਡੀ ਨੈਸ਼ਨਲ ਸਟਾਇਲ, 29 ਸਤੰਬਰ ਤੋਂ 4 ਅਕਤੂਬਰ ਤੱਕ ਖੋਹ-ਖੋਹ, 3 ਤੋਂ 4 ਅਕਤੂਬਰ ਤੱਕ ਨੈਟਬਾਲ, 2 ਤੋਂ 5 ਅਕਤੂਬਰ ਤੱਕ ਹੈਂਡਬਾਲ, 29 ਸਤੰਬਰ ਤੋਂ 1 ਅਕਤੂਬਰ ਤੱਕ ਟੇਬਲ ਟੈਨਿਸ, 29 ਸਤੰਬਰ ਤੋਂ 2 ਅਕਤੂਬਰ ਤੱਕ ਬਾਸਕਟਬਾਲ ਅਤੇ 4 ਤੋਂ 5 ਅਕਤੂਬਰ ਤੱਕ ਗੱਤਕਾ ਮੁਕਾਬਲੇ ਹੋਣਗੇ।

ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਫੁੱਟਬਾਲ ਦੇ ਸਾਰੇ ਉਮਰ ਵਰਗਾਂ ਦੇ ਮੁਕਾਬਲੇ ਮਾਹਿਲਪੁਰ ਫੁੱਟਬਾਲ ਅਕੈਡਮੀ ਵਿਖੇ 29 ਸਤੰਬਰ ਤੋਂ 5 ਅਕਤੂੁਬਰ ਤੱਕ ਹੋਣਗੇ। ਇਸੇ ਤਰ੍ਹਾਂ ਅਥਲੈਟਿਕਸ ਦੇ ਸਾਰੇ ਉਮਰ ਵਰਗਾਂ ਦੇ ਮੁਕਾਬਲੇ ਗਿਆਨੀ ਕਰਤਾਰ ਸਿੰਘ ਮੈਮੋਰੀਅਲ ਕਾਲਜ ਉੜਮੁੜ ਟਾਂਡਾ ਵਿਖੇ 29 ਸਤੰਬਰ ਤੋਂ 2 ਅਕਤੂਬਰ ਤੱਕ ਕਰਵਾਏ ਜਾਣਗੇ। ਵੇਟਲਿਫਟਿੰਗ ਦੇ ਸਾਰੇ ਉਮਰ ਵਰਗਾਂ ਦੇ ਮੁਕਾਬਲੇ 29 ਤੋਂ 30 ਸਤੰਬਰ ਤੱਕ ਸਰਕਾਰੀ ਹਾਈ ਸਕੂਲ ਦੇਹਰੀਵਾਲ ਵਿਖੇ ਹੋਣਗੇ ਜਦਕਿ ਸਾਰੇ ਉਮਰ ਵਰਗਾਂ ਦੇ ਤੈਰਾਕੀ ਮੁਕਾਬਲੇ ਸਰਵਿਸ ਕਲੱਬ ਹੁਸ਼ਿਆਰਪੁਰ ਵਿਖੇ 30 ਸਤੰਬਰ ਨੂੰ ਕਰਵਾਏ ਜਾਣਗੇ। ਹਾਕੀ ਦੇ ਸਾਰੇ ਉਮਰ ਵਰਗਾਂ ਦੇ ਮੁਕਾਬਲੇ 29 ਸਤੰਬਰ ਤੋਂ 1 ਅਕਤੂਬਰ ਤੱਕ ਰੇਲਵੇ ਮੰਡੀ ਸਕੂਲ ਹੁਸ਼ਿਆਰਪੁਰ ਵਿਖੇ ਹੋਣਗੇ।

ਇਸੇ ਤਰ੍ਹਾਂ ਪਾਵਰਲਿਫਟਿੰਗ ਦੇ ਸਾਰੇ ਉਮਰ ਵਰਗਾਂ ਦੇ ਮੁਕਾਬਲੇ 1 ਅਕਤੂਬਰ ਨੂੰ ਮਸਲਅੱਪ ਜਿੰਮ ਦਾਂਸੀਵਾਲ ਸੈੱਲਾਂ, ਸੈੱਲਾਂ ਖੁਰਦ, ਗੜ੍ਹਸ਼ੰਕਰ ਵਿਖੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਸ਼ੂਟਿੰਗ ਦੇ ਸਾਰੇ ਉਮਰ ਵਰਗਾਂ ਦੇ ਮੁਕਾਬਲੇ ਵਿਕਟੋਰੀਆ ਸਕੂਲ ਟਾਂਡਾ ਵਿਖੇ ਅਤੇ ਲਾਅਨ ਟੈਨਿਸ ਦੇ ਸਾਰੇ ਉਮਰ ਵਰਗਾਂ ਦੇ ਮੁਕਾਬਲੇ ਜੈਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ ਹੁਸ਼ਿਆਰਪੁਰ ਵਿਖੇ 3 ਅਕਤੂਬਰ ਨੂੰ ਹੋਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਖਿਡਾਰੀਆਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।  

LEAVE A REPLY

Please enter your comment!
Please enter your name here