ਕਪੂਰਥਲਾ ’ਚ 5 ਅਣਪਛਾਤੇ ਵਿਅਕਤੀਆਂ ਨੇ ਘਰ ਦੇ ਬਾਹਰ ਤੇਜਧਾਰ ਹਥਿਆਰਾਂ ਨਾਲ ਕੀਤਾ ਨੌਜਵਾਨ ਦਾ ਕਤਲ

ਕਪੂਰਥਲਾ (ਦ ਸਟੈਲਰ ਨਿਊਜ਼), ਪਲਕ। ਕਪੂਰਥਲਾ ਤੋਂ ਇੱਕ ਖਬਰ ਮਿਲੀ ਹੈ, ਜਿੱਥੇ ਕਿ ਨਿੱਜੀ ਰੰਜਿਸ਼ ਨੂੰ ਲੈ ਕੇ ਇੱਕ ਵਿਅਕਤੀ ਨੇ ਆਪਣੇ 5 ਅਣਪਛਾਤੇ ਸਾਥੀਆਂ ਨਾਲ ਮਿਲ ਕੇ ਢਿੱਲਵਾਂ ਖੇਤਰ ਵਿੱਚ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਰ ਦਿੱਤਾ। ਜਾਣਕਾਰੀ ਮੁਤਾਬਕ ਗੁਰਨਾਮ ਸਿੰਘ ਪੁੱਤਰ ਕਰਮ ਸਿੰਘ ਵਾਸੀ ਪਿੰਡ ਪੱਤੀ ਲਾਧੂ ਕੀ ਥਾਣਾ ਢਿੱਲਵਾਂ ਨੇ ਦੱਸਿਆ ਕਿ ਉਸ ਦਾ ਬੇਟਾ ਹਰਦੀਪ ਸਿੰਘ ਉਰਫ਼ ਦੀਪਾ ਦੀ ਆਪਣੇ ਪਿੰਡ ਨਾਲ ਸਬੰਧਤ ਨੌਜਵਾਨ ਗੁਰਪ੍ਰੀਤ ਸਿੰਘ ਉਰਫ਼ ਹੈਪੀ ਮੰਗਲ ਸਿੰਘ ਨਾਲ ਪੁਰਾਣੀ ਰੰਜਿਸ਼ ਚੱਲ ਰਹੀ ਸੀ।

Advertisements

ਉਨ੍ਹਾਂ ਦੱਸਿਆ ਕਿ ਬੀਤੀ ਰਾਤ ਉਸ ਦਾ ਬੇਟਾ ਉਸ ਤੋਂ ਪਹਿਲਾਂ ਘਰ ਆਇਆ ਅਤੇ ਬੈਂਕ ਦੀ ਕਾਪੀ ਲੈ ਕੇ ਘਰ ਤੋਂ ਨਿਕਲ ਗਿਆ। ਇਸੇ ਦੌਰਾਨ ਉਸ ਨੂੰ ਘਰ ਦੇ ਬਾਹਰ ਆਪਣੇ ਬੇਟੇ ਦੀਆਂ ਚੀਕਾਂ ਦੀ ਆਵਾਜ਼ ਸੁਣਾਈ ਦਿੱਤੀ, ਜਦੋਂ ਉਹ ਆਪਣੀ ਪਤਨੀ ਨਾਲ ਘਰ ਦੀ ਛੱਤ ਤੇ ਪਹੁਚਿਆਂ ਤਾਂ ਉਸ ਨੇ ਵੇਖਿਆ ਕਿ ਗੁਰਪ੍ਰੀਤ ਸਿੰਘ ਉਰਫ ਹੈਪੀ ਆਪਣੇ 5 ਸਾਥੀਆਂ ਨਾਲ ਮਿਲ ਕੇ ਉਸ ਦੇ ਬੇਟੇ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਰਿਹਾ ਹੈ ਅਤੇ ਉਸ ਦਾ ਬੇਟਾ ਹਰਦੀਪ ਸਿੰਘ ਉਰਫ ਦੀਪਾ ਚੀਕਾਂ ਮਾਰ ਰਿਹਾ ਹੈ। ਜਿਸ ਤੋਂ ਬਾਅਦ ਹੈੱਪੀ ਆਪਣੇ ਸਾਥੀਆਂ ਨਾਲ ਮੌਕੇ ਤੋਂ ਫਰਾਰ ਹੋ ਗਿਆ। ਦੀਪੇ ਨੂੰ ਜਲਦੀ ਹੀ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ, ਆਰੋਪੀਆਂ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here