ਚੱਬੇਵਾਲ ਪੁਲਿਸ ਨੇ 105 ਗ੍ਰਾਮ ਨਸ਼ੀਲਾ ਪਦਾਰਥ ਕੀਤਾ ਬਰਾਮਦ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਰਿਪੋਰਟ- ਗੁਰਜੀਤ ਸੋਨੂੰ/ ਇੰਦਰਜੀਤ ਹੀਰਾ। ਸਰਤਾਜ ਸਿੰਘ ਚਾਹਲ ਆਈ.ਪੀ.ਐਸ.ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਸਰਬਜੀਤ ਸਿੰਘ ਬਾਹੀਆਂ ਪੁਲਿਸ ਕਪਤਾਨ (ਤਫਤੀਸ) ਹੁਸ਼ਿਆਰਪੁਰ  ਮੇਜਰ ਸਿੰਘ ਪੁਲਿਸ ਕਪਤਾਨ (ਪੀ.ਬੀ.ਆਈ) ਹੁਸ਼ਿਆਰਪੁਰ ਦੀਆਂ ਹਦਾਇਤਾਂ ਅਨੁਸਾਰ ਤੇੜੇ ਪੁਰਸ਼ਾਂ ਅਤੇ ਨਸ਼ਾ ਸਮੱਗਲਰਾਂ ਦੇ ਖਿਲਾਫ ਕੀਤੀ ਗਈ ਕਾਰਵਾਈ ਅਨੁਸਾਰ ਰਵਿੰਦਰ ਸਿੰਘ ਪੀ.ਪੀ.ਐੱਸ ਹੁਸ਼ਿਆਰਪੁਰ ਦੀ ਨਿਗਰਾਨੀ ਹੇਠ, ਇੰਸ: ਜਸਬੀਰ ਸਿੰਘ ਮੁੱਖ ਅਕਸਰ, ਥਾਣਾ ਚੱਬੇਵਾਲ ਹੁਸ਼ਿਆਰਪੁਰ ਦੀ ਦੇਖ ਰੇਖ ਹੇਠ ਮਿਤੀ 20-09-2023 ਨੂੰ 51 ਗੁਰਸਾਹਿਬ ਸਿੰਘ ਥਾਲ ਚੱਬੇਵਾਲ ਨੇ ਸਾਖੀ ਕਰਮਚਾਰੀਆਂ ਸਮੇਤ ਚੈਕਿੰਗ ਕੀਤੀ ਗਈ।

Advertisements

ਇਸ ਦੌਰਾਨ ਸ਼ੱਕੀ ਪੁਰਸ਼ਾਂ ਅਤੇ ਚੈਕਿੰਗ ਵਹੀਕਲਸ ਦੇ ਸਬੰਧ ਵਿੱਚ ਬਾਹਦ ਰਕਬਾ ਟੀ ਪਆਇਟ ਬੱਸੀ ਕਲਾ ਮੌਜੂਦ ਸੀ ਤਾਂ ਸਾਹਮਣੇ ਤੋਂ ਇਕ ਸਕੂਟਰ ਮਾਰਕਾ ਮੈਸਟਰੋ ਨੰਬਰੀ PB-07 AR 9012 ਇੱਕ ਵਿਅਕਤੀ ਆਉਂਦਾ ਦਿਖਾਈ ਦਿਤਾ। ਜਿਸਨੂੰ ਰੋਕ ਚੈੱਕ ਕਰਨ ਤੇ ਸ਼ੱਕ ਦੀ ਬਿਨ੍ਹਾਂ ਕਾਬੂ ਕਰਕੇ ਉਸ ਦਾ ਨਾਮ ਪਤਾ ਪੁੱਛਿਆ। ਜਿਸ ਨੇ ਆਪਣਾ ਨਾਮ ਬਲਵੀਰ ਸਿੰਘ ਉਰਫ ਬੀਰਾ ਪੁੱਤਰ ਨਰੰਜਣ ਸਿੰਘ ਵਾਸੀ ਬੋਹਣ ਥਾਣਾ ਚੱਬੇਵਾਲ ਜਿਲ੍ਹਾ ਹੁਸ਼ਿਆਰਪੁਰ ਦੱਸਿਆ ਸਕੂਟਰੀ ਵਿੱਚੋਂ ਮੋਮੀ ਲਿਫਾਫੇ ਵਿੱਚ ਵਜਨਦਾਰ ਨਸ਼ੀਲਾ ਪਦਾਰਥ ਕੁੱਲ 105 ਗ੍ਰਾਮ ਬ੍ਰਾਮਦ ਹੋਇਆ। ਜਿਸਦੇ ਖਿਲਾਫ ਮੁਕੱਦਮਾ ਨੰਬਰ 82 ਮਿਤੀ 20-09-2023 ਅਧ22-61-85 NDPS ACT ਥਾਣਾ ਚੱਬੋਵਾਲ ਜਿਲ੍ਹਾ ਹੁਸ਼ਿਆਰਪੁਰ ਦਰਜ ਰਜਿਸਟਰ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ।

LEAVE A REPLY

Please enter your comment!
Please enter your name here