ਹਰਦੀਪ ਨਿੱਝਰ ਦੇ ਕਤਲ ਤੋਂ ਬਾਅਦ ਜਾਇਦਾਦ ਸੀਲ ਕਰਨ ਲਈ ਐਨਆਈਏ ਨੇ ਘਰ ਦੇ ਬਾਹਰ ਚਿਪਕਾਇਆ ਨੋਟਿਸ

ਮੁਹਾਲੀ (ਦ ਸਟੈਲਰ ਨਿਊਜ਼), ਪਲਕ। ਖੁਫ਼ੀਆਂ ਏਜੰਸੀਆਂ ਦੇ ਹਵਾਲੇ ਤੋਂ ਮਿਲੀ ਖ਼ਬਰ ਦੇ ਮੁਤਾਬਕ ਕੈਨੇਡਾ ਵਿੱਚ ਮਾਰਿਆ ਗਿਆ ਹਰਦੀਪ ਨਿੱਝਰ ਅੱਤਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਸੀ ਅਤੇ ਭਾਰਤ ਨੇ 2018 ਵਿੱਚ ਨਿੱਝਰ ਬਾਰੇ ਕੈਨੇਡੀਅਨ ਸਰਕਾਰ ਨੂੰ ਡੋਜ਼ੀਅਰ (ਇੱਕ ਕਿਸਮ ਦੀ ਫਾਈਲ ਜਿਸ ਵਿੱਚ ਇੱਕ ਵਿਅਕਤੀ, ਘਟਨਾ ਜਾਂ ਵਿਸ਼ੇ ਬਾਰੇ ਵਿਸਤ੍ਰਿਤ ਜਾਣਕਾਰੀ ਹੁੰਦੀ ਹੈ) ਸੌਂਪਿਆ ਸੀ। ਏਜੰਸੀਆਂ ਨੇ ਜਲੰਧਰ ਦੇ ਪਿੰਡ ਭਾਰਸਿੰਘਪੁਰਾ (ਫਿਲੌਰ) ਤੋਂ ਕੈਨੇਡਾ ਵਿੱਚ ਮਾਰੇ ਗਏ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੀ ਜਾਇਦਾਦ ਨੂੰ ਸੀਲ ਕਰਨਾ ਸ਼ੁਰੂ ਕਰ ਦਿੱਤਾ ਹੈ।

Advertisements

ਨਿੱਝਰ ਦੇ ਬੰਦ ਘਰ ਦੇ ਬਾਹਰ ਨੋਟਿਸ ਚਿਪਕਾਇਆ ਗਿਆ ਹੈ। ਜੋ ਨੋਟਿਸ ਚਿਪਕਾਇਆ ਗਿਆ ਹੈ, ਉਹ ਮੁਹਾਲੀ ਦੀ ਵਿਸ਼ੇਸ਼ ਐਨਆਈਏ ਕਮ ਸੀਬੀਆਈ ਅਦਾਲਤ ਵੱਲੋਂ ਜਾਰੀ ਕੀਤਾ ਗਿਆ ਹੈ। ਨੋਟਿਸ ਵਿੱਚ ਕਿਹਾ ਗਿਆ ਹੈ ਕਿ ਐਨਆਈਏ ਨੇ ਹਰਦੀਪ ਨਿੱਝਰ ਦੀ ਅਚੱਲ ਜਾਇਦਾਦ ਨੂੰ ਜ਼ਬਤ ਕਰਨ ਲਈ ਪਟੀਸ਼ਨ ਦਾਇਰ ਕੀਤੀ ਹੈ। ਦੱਸ ਦਈਏ ਕਿ ਹਰਦੀਪ ਸਿੰਘ ਨਿੱਝਰ ਖਾਲਿਸਤਾਨ ਟਾਈਗਰ ਫੋਰਸ (ਕੇਟੀਐਫ) ਦੇ ਮੁੱਖੀ ਸਨ। ਭਾਰਤ ਦੀ ਰਾਸ਼ਟਰੀ ਜਾਂਚ ਏਜੰਸੀ ਵੱਲੋਂ ਜਾਰੀ ਕੀਤੀ ਗਈ 40 ਮੋਸਟ ਵਾਂਟੇਡ ਸੂਚੀ ਵਿੱਚ ਨਿੱਝਰ ਦਾ ਨਾਂ ਸੀ।

LEAVE A REPLY

Please enter your comment!
Please enter your name here