ਤਰਨਾ ਦਲ ਦੀ ਗੱਡੀ ਦੀ ਟਰੈਕਟਰ-ਟਰਾਲੀ ਨਾਲ ਟੱਕਰ ਹੋਣ ਕਾਰਨ ਨਿਹੰਗ ਸੇਵਾਦਾਰ ਦੀ ਮੌਤ

ਬਾਬਾ ਬਕਾਲਾ (ਦ ਸਟੈਲਰ ਨਿਊਜ਼), ਪਲਕ। ਤਰਨਾ ਦਲ ਦੀ ਗੱਡੀ ਦੀ ਟਰੈਕਟਰ-ਟਰਾਲੀ ਨਾਲ ਟੱਕਰ ਹੋਣ ਦੇ ਚਲਦਿਆਂ ਨਿਹੰਗ ਸੇਵਾਦਾਰ ਦੀ ਮੌਤ  ਹੋ ਗਈ। ਜਾਣਕਾਰੀ ਮੁਤਾਬਕ ਇਹ ਹਾਦਸਾ ਬੀਤੇ ਦਿਨ ਸਵੇਰੇ ਕਰੀਬ 11 ਵਜੇ ਬਟਾਲਾ ਮਹਿਤਾ ਰੋਡ ਤੇ ਵਾਪਰਿਆ। ਹਾਦਸੇ ਦੌਰਾਨ ਗੱਡੀ ਵਿੱਚ ਸਵਾਰ ਹੋਰ ਕਈ ਨਿਹੰਗ ਸਿੰਘਾਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਵੀ ਮਿਲੀ ਹੈ।

Advertisements

ਦਰਅਸਲ ਬਾਬਾ ਬਕਾਲਾ ਸਾਹਿਬ ਤੋਂ ਨਿਹੰਗ ਸਿੰਘ ਜਥੇਬੰਦੀ ਤਰਨਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਆਪਣੇ ਸਾਥੀਆਂ ਸਮੇਤ ਇਕ ਨਿੱਜੀ ਵਾਹਨ ਤੇ ਸਵਾਰ ਹੋ ਕੇ ਮਹਿਤਾ ਬਟਾਲਾ ਵੱਲ ਜਾ ਰਹੇ ਸਨ। ਇਸ ਦੌਰਾਨ ਅਚਾਨਕ ਅੱਗੇ ਤੋਂ ਆ ਰਹੇ ਟਰੈਟਕਰ-ਟਰਾਲੀ ਦੀ ਫੇਟ ਵੱਜਣ ਨਾਲ ਗੱਡੀ ਹਾਦਸਾਗ੍ਰਸਤ ਹੋ ਗਈ। ਇਸ ਨਾਲ ਗੱਡੀ ਚਲਾ ਰਹੇ ਸੇਵਾਦਾਰ ਧੀਰ ਕੋਟੀਆ ਦੀ ਮੌਕੇ ਤੇ ਮੌਤ ਹੋ ਗਈ, ਜਦਕਿ ਗੱਡੀ ਵਿੱਚ ਸਵਾਰ ਹੋਰ ਕੋਈ ਨਿਹੰਗ ਸਿੰਘ ਜ਼ਖ਼ਮੀ ਹੋ ਗਏ।

LEAVE A REPLY

Please enter your comment!
Please enter your name here