Sunday, October 18, 2026
Home Latest ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਸਮੇਤ 6 ਵਿਅਕਤੀਆਂ ਖਿਲਾਫ਼ ਕੇਸ ਦਰਜ਼, 26...

ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਸਮੇਤ 6 ਵਿਅਕਤੀਆਂ ਖਿਲਾਫ਼ ਕੇਸ ਦਰਜ਼, 26 ਸਤੰਬਰ ਨੂੰ ਹੋਵੇਗੀ ਸੁਣਵਾਈ

ਬਠਿੰਡਾ (ਦ ਸਟੈਲਰ ਨਿਊਜ਼), ਪਲਕ। ਵਿਜੀਲੈਂਸ ਬਿਊਰੋ ਬਠਿੰਡਾ ਨੇ ਭਾਪਤਾ ਨੇਤਾ ਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸਮੇਤ 6 ਵਿਅਕਤੀਆਂ ਖਿਲਾਫ਼ ਕੇਸ ਦਰਜ਼ ਕੀਤਾ ਹੈ। ਇਹ ਕਾਰਵਾਈ ਬਠਿੰਡਾ ਵਿੱਚ ਮਨਪ੍ਰੀਤ ਬਾਦਲ ਵੱਲੋਂ ਕਮਰਸ਼ੀਅਲ ਪਲਾਟਾਂ ਨੂੰ ਰਿਹਾਇਸ਼ੀ ਪਲਾਟਾਂ ਵਿੱਚ ਤਬਦੀਲ ਕਰਕੇ ਘੱਟ ਰੇਟ ਤੇ ਖ਼ਰੀਦੋ-ਫ਼ਰੋਖ਼ਤ ਕਰਨ ਤੇ ਕੀਤੀ ਗਈ ਹੈ। ਇਨ੍ਹਾਂ ਵਿੱਚ ਦੋ ਸਰਕਾਰੀ ਅਧਿਕਾਰੀ ਵੀ ਸ਼ਾਮਲ ਹਨ।

Advertisements

ਵਿਜੀਲੈਂਸ ਨੇ ਇਸ ਸਬੰਧ ਵਿੱਚ ਦੋ ਵਿਅਕਤੀਆਂ ਰਾਜੀਵ ਕੁਮਾਰ, ਵਿਕਾਸ ਕੁਮਾਰ ਅਤੇ ਅਮਨਦੀਪ ਨੂੰ ਗ੍ਰਿਫ਼ਤਾਰ ਕਰ ਲਿਆ ਸੀ ਤੇ ਸੂਤਰਾਂ ਮੁਤਾਬਕ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੀ ਗ੍ਰਿਫ਼ਤਾਰੀ ਵੀ ਹੋ ਸਕਦੀ ਹੈ। ਜਾਣਕਾਰੀ ਮੁਤਾਬਕ ਵਿਜੀਲੈਂਸ ਵੱਲੋਂ ਮਨਪ੍ਰੀਤ ਬਾਦਲ ਦੇ ਟਿਕਾਣਿਆਂ ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਮਨਪ੍ਰੀਤ ਬਾਦਲ ਵੱਲੋਂ ਅਗਾਊਂ ਜ਼ਮਾਨਤ ਲਈ ਅਦਾਲਤ ਵਿੱਚ ਅਰਜ਼ੀ ਦਾਖ਼ਲ ਕੀਤੀ ਗਈ ਹੈ, ਜਿਸ ਤੇ ਭਲਕੇ 26 ਸਤੰਬਰ ਨੂੰ ਵਧੀਕ ਜ਼ਿਲ੍ਹਾਂ ਤੇ ਸ਼ੈਸ਼ਨ ਜੱਜ ਬਠਿੰਡਾ ਦੀ ਅਦਾਲਤ ਵਿੱਚ ਸੁਣਵਾਈ ਹੋਣੀ ਹੈ।

LEAVE A REPLY

Please enter your comment!
Please enter your name here