ਬਾਲਕ੍ਰਿਸ਼ਨ ਰੋਡ ਵਾਸੀਆਂ ਨੂੰ ਮਿਲੇਗੀ ਸੀਵਰੇਜ ਦੀ ਸਮੱਸਿਆਂ ਤੇ ਨਿਜ਼ਾਤ: ਕੈਬਨਿਟ ਮੰਤਰੀ ਜਿੰਪਾ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਵਾਸੀਆਂ ਦੀ ਹਰੇਕ ਸਮੱਸਿਆ ਨੂੰ ਸਮੇਂ ਸਿਰ ਹੱਲ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਤੱਕ ਬੁਨਿਆਦੀ ਸੁਵਿਧਾਵਾਂ ਪਹੁੰਚਾਉਣ ਵਿਚ ਕੋਈ ਕਮੀ ਨਹੀਂ ਛੱਡੀ ਜਾ ਰਹੀ। ਉਹ ਸ਼ਹਿਰ ਦੇ ਬਾਲਕ੍ਰਿਸ਼ਨ ਰੋਡ ‘ਤੇ 7 ਲੱਖ 50 ਹਜ਼ਾਰ ਰੁਪਏ ਦੀ ਲਾਗਤ ਨਾਲ ਪਾਈਪ ਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਇਲਾਕਾ ਨਿਵਾਸੀਆਂ ਨੂੰ ਲੰਬੇ ਸਮੇਂ ਤੋਂ ਸੀਵਰੇਜ ਦੀ ਸਮੱਸਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਇਥੇ 12 ਇੰਚ ਦੀ ਪਾਈਪ ਲਾਈਨ ਪਾ ਕੇ ਇਸ ਸਮੱਸਿਆਂ ਦਾ ਸਥਾਈ ਹੱਲ ਕੀਤਾ ਜਾ ਰਿਹਾ ਹੈ ਅਤੇ ਸੜਕ ਦਾ ਕੰਮ ਵੀ ਨਾਲੋਂ ਨਾਲ ਕੀਤਤਾ ਜਾਵੇਗਾ।

Advertisements

ਉਨ੍ਹਾਂ ਕਿਹਾ ਕਿ ਇਹ ਕੰਮ ਇਕ ਮਹੀਨੇ ਅੰਦਰ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਲਾਕਾ ਵਾਸੀਆਂ ਦੀ ਲੰਬੇ ਸਮੇਂ ਦੀ ਮੰਗ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਲਾਕੇ ਵਿਚ ਵਿਕਾਸ ਕੰਮ ਇਸੇ ਤਰ੍ਹਾਂ ਜਾਰੀ ਰਹਿਣਗੇ, ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਇਸ ਦੌਰਾਨ ਅਧਿਕਾਰੀਆਂ ਨੂੰ ਇਸ ਕਾਰਜ ਨੂੰ ਨਿਰਧਾਰਤ ਸਮੇਂ ਵਿਚ ਪੂਰਾ ਕਰਨ ਦੇ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਕੰਮ ਦੀ ਗੁਣਵੱਤਾ ਵਿਚ ਕਿਸੇ ਤਰ੍ਹਾਂ ਦੀ ਕੋਈ ਕਮੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਹਮੇਸ਼ਾ ਤੋਂ ਹੀ ਪਹਿਲ ਰਹੀ ਹੈ ਕਿ ਲੋਕਾਂ ਨੂੰ ਸਮੇਂ ਸਿਰ ਬੁਨਿਆਦੀ ਸੁਵਿਧਾਵਾਂ ਪਹੁੰਚਾਈਆਂ ਜਾਣ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਹੁਸ਼ਿਆਰਪੁਰ ਕੋਆਪਰੇਟਿਵ ਬੈਂਕ ਦੇ ਚੇਅਰਮੈਨ ਵਿਕਰਮ ਸ਼ਰਮਾ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਸੁਮੇਸ਼ ਸੈਣੀ, ਸਤਵੰਤ ਸਿੰਘ ਸਿਆਣ ਅਤੇ ਕੌਂਸਲਰ ਸਾਹਿਬਾਨ ਤੋਂ ਇਲਾਕਾ ਮੁਹੱਲਾ ਨਿਵਾਸੀ ਵੱਡੀ ਗਿਣਤੀ ਵਿਚ ਮੌਜੂਦ ਸਨ।

LEAVE A REPLY

Please enter your comment!
Please enter your name here