ਜ਼ਿਲ੍ਹਾ ਰੋਜ਼ਗਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ ਵਿਖੇ ‘ਵੈਦਿਕ ਮੈਥੇਮੈਟਿਕਸ’ ਦੀ ਵਰਕਸ਼ਾਪ ਲਗਾਈ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ ਹੁਸ਼ਿਆਰਪੁਰ ਵਿਖੇ ‘ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਫਗਵਾੜਾ’ ਦੇ ਸਹਿਯੋਗ ਨਾਲ ਟ੍ਰਿਨਿਟੀ ਸਕੂਲ ਹੁਸ਼ਿਆਰਪੁਰ ਅਤੇ ਵੁੱਡਲੈਂਡ ਓਵਰਸੀਜ਼ ਸਕੂਲ ਹੁਸ਼ਿਆਰਪੁਰ ਦੇ ਵਿਦਿਆਰਥੀਆਂ ਦੇ ਲਈ ਇਕ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਿਸ਼ੇਸ਼ ਵਰਕਸ਼ਾਪ ਦੀ ਸ਼ੁਰੂਆਤ ਕਰਦੇ ਹੋਏ ਕਰੀਅਰ ਕਾਊਂਸਲਰ ਅਦਿੱਤਿਆ ਰਾਣਾ ਵਲੋਂ ਦੱਸਿਆ ਗਿਆ ਕਿ ਇਸ ਵਰਕਸ਼ਾਪ ਦਾ ਮੁੱਖ ਮੰਤਵ ਇਨ੍ਹਾਂ ਵਿਦਿਆਰਥੀਆਂ ਨੂੰ ‘ਵੈਦਿਕ ਮੈਥੇਮੈਟਿਕਸ’ ਤਕਨੀਕਾਂ ਸਿਖਾ ਕੇ ਗਣਿਤ ਦੀਆਂ ਲੰਮੀਆਂ ਕੈਲਕੁਲੇਸ਼ਨਾਂ ਨੂੰ ਸੁਖਾਲਾ ਅਤੇ ਤੇਜ਼ੀ ਨਾਲ ਹੱਲ ਕਰਨ ਵਿੱਚ ਮਦਦ ਕਰਨਾ ਹੈ।

Advertisements

ਇਸ ਵਰਕਸ਼ਾਪ ਰਾਹੀਂ ਵਿਦਿਆਰਥੀਆਂ ਨੂੰ ਇਕਾਗਰਤਾ ਅਤੇ ਫੋਕਸ ਨੂੰ ਬਿਹਤਰ ਬਣਾਉਣ ਵਿੱਚ, ਉਨ੍ਹਾਂ ਦੇ ਸਮੱਸਿਆ ਹੱਲ ਕਰਨ ਦੇ ਹੁਨਰ ਨੂੰ ਵਿਕਸਿਤ ਕਰਨ ਵਿੱਚ ਅਤੇ ਉਨ੍ਹਾਂ ਨੂੰ ਗਣਿਤ ਨੂੰ ਵਧੇਰੇ ਅਨੁਭਵੀ ਅਤੇ ਦਿਲਚਸਪ ਤਰੀਕੇ ਨਾਲ ਸਿੱਖਣ ਵਿੱਚ ਮਦਦ ਮਿਲੇਗੀ। ਇਸ ਉਪਰੰਤ ਅਸਿਸਟੈਂਟ ਪ੍ਰੋਫੈਸਰ ‘ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਫਗਵਾੜਾ’ ਮੋਹਿਤ ਕੁਮਾਰ ਵਲੋਂ ਵਿਦਿਆਰਥੀਆਂ ਨੂੰ ਜਮ੍ਹਾਂ-ਘਟਾਓ, ਤਕਸੀਮ, ਗੁਣਾ, ਐਲ.ਸੀ.ਐਮ, ਐਚ.ਸੀ.ਐਫ ਅਤੇ ਗਣਿਤ ਦੀਆਂ ਹੋਰ ਮੁਢਲੀਆਂ ਕੈਲਕੁਲੇਸ਼ਨਾਂ ਨੂੰ  ‘ਵੈਦਿਕ ਮੈਥੇਮੈਟਿਕਸ’ ਦੀ ਵਰਤੋਂ ਨਾਲ ਹੱਲ ਕਰਨ ਦੇ ਹੁਨਰ ਸਿਖਾਏ ਗਏ।

ਡਿਪਾਰਟਮੈਂਟ ਆਫ ਕਰੀਅਰ ਗਾਈਡੈਂਸ ‘ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਫਗਵਾੜਾਲੂਲੂ’ ਵਰੁਣ ਨਈਅਰ  ਵਲੋਂ ਦੱਸਿਆ ਗਿਆ ਕਿ ਉਪਰੋਕਤ ਤਕਨੀਕਾਂ ਨਾਲ ਵਿਦਿਆਰਥੀਆਂ ਨੂੰ ਕਠਿਨ ਤੋਂ ਕਠਿਨ ਕੈਲਕੁਲੇਸ਼ਨਾਂ ਵੀ ਬਹੁਤ ਸਰਲਤਾ ਅਤੇ ਤੇਜ਼ੀ ਨਾਲ ਕੀਤੀਆਂ ਜਾ ਸਕਦੀਆਂ ਹਨ। ਇਸ ਵਿਸ਼ੇਸ਼ ਵਰਕਸ਼ਾਪ ਪ੍ਰੋਗਰਾਮ ਦੌਰਾਨ ਟ੍ਰਿਨਿਟੀ ਸਕੂਲ ਹੁਸ਼ਿਆਰਪੁਰ ਅਤੇ ਵੁੱਡਲੈਂਡ ਓਵਰਸੀਜ਼ ਸਕੂਲ ਹੁਸ਼ਿਆਰਪੁਰ ਦੇ ਸਟਾਫ ਮੈਂਬਰਾਂ ਅਤੇ ਤਕਰੀਬਨ 90 ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਪੂਰਵਕ ਭਾਗ ਲਿਆ।

LEAVE A REPLY

Please enter your comment!
Please enter your name here