ਸੀਨੀਅਰ ਸਟੇਟ ਨੈੱਟਬਾਲ ਚੈਂਪੀਅਨਸ਼ਿਪ ’ਚ ਹੁਸ਼ਿਆਰਪੁਰ ਦੀਆਂ ਖਿਡਾਰਨਾਂ ਵੱਲੋਂ ਸ਼ਾਨਦਾਰ ਪ੍ਰਦਰਸ਼ਨ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਐਸ.ਡੀ. ਕਾਲਜ, ਬਰਨਾਲਾ ਵਿਖੇ ਹੋਈ 15ਵੀਂ ਸੀਨੀਅਰ ਸਟੇਟ ਨੈੱਟਬਾਲ (ਮਰਦ ਤੇ ਔਰਤ) ਚੈਂਪੀਅਨਸ਼ਿਪ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚੋਂ 13 ਤੋਂ ਵੱਧ ਟੀਮਾਂ ਨੇ ਹਿੱਸਾ ਲਿਆ। ਇਸ ਸਬੰਧੀ ਜ਼ਿਲ੍ਹਾ ਨੈੱਟਬਾਲ ਐਸੋਸੀਏਸ਼ਨ ਦੇ ਜਨਰਲ ਸਕੱਤਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੀਆਂ ਨੈੱਟਬਾਲ ਦੀਆਂ ਖਿਡਾਰਨਾਂ ਨੇ ਵਧੀਆ ਪ੍ਰਦਰਸ਼ਨ ਕਰਦੇ ਹੋਏ ਜ਼ਿਲ੍ਹਾ ਅੰਮ੍ਰਿਤਸਰ ਨੂੰ ਹਰਾ ਕੇ ਤੀਜਾ ਸਥਾਨ ਹਾਸਲ ਕੀਤਾ। ਇਸ ਟੂਰਨਾਮੈਂਟ ਵਿਚ ਸਪੀਕਰ ਵਿਧਾਨ ਸਭਾ ਪੰਜਾਬ ਕੁਲਤਾਰ ਸਿੰਘ ਸੰਧਵਾਂ ਅਤੇ ਖੇਡ ਮੰਤਰੀ ਮੀਤ ਹੇਅਰ ਵਲੋਂ ਖਿਡਾਰੀਆਂ ਨੂੰ ਇਨਾਮ ਦਿੱਤੇ ਗਏ।

Advertisements

LEAVE A REPLY

Please enter your comment!
Please enter your name here