ਜੌੜਾਮਾਜਰਾ ਵੱਲੋਂ ਸਿਵਲ ਹਸਤਪਾਲ ‘ਚ ਅਲਟਰਾ ਸਾਊਂਡ, ਡਿਜ਼ੀਟਲ ਐਕਸਰੇਅ ਤੇ ਹੋਰ ਮਸ਼ੀਨਾਂ ਦਾ ਉਦਘਾਟਨ

ਸਮਾਣਾ (ਦ ਸਟੈਲਰ ਨਿਊਜ਼)। ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਿਵਲ ਹਪਸਤਾਲ ਸਮਾਣਾ ਵਿਖੇ ਅਤਿ-ਆਧੁਨਿਕ ਸਿਹਤ ਮਸ਼ੀਨਰੀ ਮਰੀਜਾਂ ਨੂੰ ਸਮਰਪਿਤ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਹਲਕਾ ਸਮਾਣਾ ਦੇ ਲੋਕਾਂ ਨੂੰ ਮਿਆਰੀ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਸਿਵਲ ਹਸਪਤਾਲ ਵਿਖੇ ਮਰੀਜ਼ਾਂ ਦੀ ਲੋੜ ਮੁਤਾਬਕ ਅਲਟਰਾਸਾਊਂਡ ਮਸ਼ੀਨ ਅਤੇ ਡਿਜ਼ੀਟਲ ਐਕਸ-ਰੇਅ ਮਸ਼ੀਨ ਦਾ ਉਦਘਾਟਨ ਕੀਤਾ ਗਿਆ ਹੈ। ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਸਿਹਤ ਦੇ ਖੇਤਰ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਕਰਾਂਤੀ ਲਿਆਂਦੀ ਹੈ ਤਾਂ ਕਿ ਸੂਬੇ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਹੀ ਬਿਤਹਰ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ।

Advertisements

ਉਨ੍ਹਾਂ ਅੱਗੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਦੇਸ਼ ਦਿੱਤੇ ਗਏ ਹਨ ਕਿ ਹਲਕੇ ਦੇ ਵਸਨੀਕਾਂ ਲਈ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸਿਵਲ ਹਸਪਤਾਲ ਵਿੱਚ ਲੋੜੀਂਦੀ ਸਾਰੀ ਮਸ਼ੀਨਰੀ ਪੂਰੀ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਮਸ਼ੀਨਾਂ ਸਿਵਲ ਹਸਪਤਾਲ ਸਮਾਣਾ ਵਿਖੇ ਇਲਾਜ ਲਈ ਦੂਰੋਂ ਨੇੜਿਓਂ ਆਉਣ ਵਾਲੇ ਮਰੀਜ਼ਾਂ ਦੇ ਸਮੇਂ ਤੇ ਧਨ ਦੀ ਬੱਚਤ ਕਰਨ ਲਈ ਲਾਹੇਵੰਦ ਸਾਬਤ ਹੋਣਗੀਆਂ।

ਬਾਗਬਾਨੀ, ਰੱਖਿਆ ਸੇਵਾਵਾਂ ਭਲਾਈ ਤੇ ਸੁਤੰਤਰਤਾ ਸੰਗਰਾਮੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਸਿਵਲ ਹਸਪਤਾਲ ਸਮਾਣਾ ਵਿਖੇ 1 ਅਲਟਰਾਸਾਊਂਡ ਕਲਰ ਡਾਪਲਰ ਮਸ਼ੀਨ, 3 ਕਾਡੀਐਕ ਬੈਡ, 2 ਫਾਗਿੰਗ ਮਸ਼ੀਨਾਂ, 1 ਸਲਿੱਟ ਲੈਂਪ ਆਈ ਵਿਭਾਗ ਲਈ, 1 ਕੰਪਲੀਟ ਡੀ.ਆਰ. ਸਿਸਟਮ (ਹਾਈਫ੍ਰੀਕੁਐਂਸੀ) 500 ਐਮਏ, 1 ਆਟੋਕੋਲੇਵ ਹੋਰੀਜੌਂਟਲ, 3 ਮਰੀਜਾਂ ਲਈ 3 ਏ.ਸੀ., ਡਾਇਲਾਸਿਸ ਯੂਨਿਟ ਲਈ 1 ਫਰਿੱਜ, 1 ਵਾਟਰ ਕੂਲਰ, 1 ਆਨਲਾਈਨ ਯੂ.ਪੀ.ਐਸ. ਸੈਮੀ ਆਟੋਐਨਾਲਾਈਜ਼ਰ ਲੈਬ, 1 ਹਾਈ ਰੈਜੀਲਿਉਸ਼ਨ ਮਾਈਕਰੋਸਕੋਪ ਤੇ 1 ਈ.ਸੀ.ਜੀ. ਮਸ਼ੀਨ ਮੁਹੱਈਆ ਕਰਵਾਈ ਗਈ ਹੈ।ਇਸ ਮੌਕੇ ਸਿਵਲ ਸਰਜਨ ਡਾ. ਰਾਮਿੰਦਰ ਕੌਰ, ਹਰਜਿੰਦਰ ਸਿੰਘ ਮਿੰਟੂ, ਗੁਰਦੇਵ ਸਿੰਘ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਗੁਲਜ਼ਾਰ ਸਿੰਘ ਵਿਰਕ, ਗੋਪਾਲ ਕ੍ਰਿਸ਼ਨ ਬਿੱਟੂ, ਰਵਿੰਦਰ ਸੋਹਲ, ਜਤਿੰਦਰ ਝੰਡ, ਦੀਪਕ ਵਧਵਾ, ਕੁਲਵੀਰ ਸਿੰਗਲਾ, ਸੰਜੂ ਕਕਰਾਲਾ, ਸੰਜੇ ਸਿੰਗਲਾ, ਰਾਜੂ ਛਾਬੜਾ, ਨਿਸ਼ਾਨ ਚੀਮਾ, ਸੁਰਜੀਤ ਸਿੰਘ ਦਹੀਆ, ਰਵੀ ਰੰਧਾਵਾ, ਅੰਗਰੇਜ ਸਿੰਘ, ਪਵਨ ਕੁਮਾਰ, ਐਸ.ਐਮ.ਓ. ਡਾ. ਮਨਜੀਤ ਕੌਰ, ਡਾ. ਸਚਿਨ, ਡਾ. ਦੀਪਕ ਬੁੰਗਾ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।

LEAVE A REPLY

Please enter your comment!
Please enter your name here