ਸੈਨਿਕ ਵੋਕੇਸ਼ਨਲ ਟ੍ਰੇਨਿੰਗ ਸੈਂਟਰ ਵਿਖੇ ਸ਼ੁਰੂ ਹੋਣ ਵਾਲੇ ਸਟੈਨੋਗ੍ਰਾਫ਼ੀ ਕੋਰਸ ਲਈ ਅਰਜ਼ੀਆਂ ਦੀ ਮੰਗ

ਪਟਿਆਲਾ (ਦ ਸਟੈਲਰ ਨਿਊਜ਼)। ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਲੈਫ.ਕਰਨਲ ਮਨਿੰਦਰ ਸਿੰਘ ਰੰਧਾਵਾ (ਸੇਵਾਮੁਕਤ) ਨੇ ਦੱਸਿਆ ਕਿ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਪਟਿਆਲਾ ਦੇ ਸੈਨਿਕ ਵੋਕੇਸ਼ਨਲ ਟ੍ਰੇਨਿੰਗ ਸੈਂਟਰ ਅਧੀਨ ਇਲਾਕੇ ਦੇ ਯੋਗ ਸਿੱਖਿਆਰਥੀਆਂ ਲਈ (ਸੈਸ਼ਨ 2023-24) ਇੱਕ ਸਾਲ ਦਾ ਸਟੈਨੋਗ੍ਰਾਫ਼ੀ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ। ਭਾਸ਼ਾ ਵਿਭਾਗ, ਪੰਜਾਬ ਤੋਂ ਮਾਨਤਾ ਪ੍ਰਾਪਤ ਇਸ ਕੋਰਸ ਵਿੱਚ ਬੱਚਿਆਂ ਨੂੰ ਪੰਜਾਬੀ ਸਟੈਨੋਗ੍ਰਾਫ਼ੀ ਅਤੇ ਪੰਜਾਬੀ ਟਾਈਪਿੰਗ ਆਦਿ ਦੀ ਸਿਖਲਾਈ ਦਿੱਤੀ ਜਾਵੇਗੀ। ਇਸ ਕੋਰਸ ਲਈ ਯੋਗਤਾ ਗ੍ਰੈਜੂਏਸ਼ਨ ਪਾਸ ਹੈ।

Advertisements

ਇਸ ਕੋਰਸ ਵਿੱਚ ਸੇਵਾ ਕਰ ਰਹੇ ਸੈਨਿਕਾਂ/ਸਾਬਕਾ ਸੈਨਿਕਾਂ/ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਅਤੇ ਆਰਥਿਕ ਤੌਰ ਤੇ ਪਛੜੇ ਵਰਗ ਦੇ ਸਿੱਖਿਆਰਥੀਆਂ ਨੂੰ ਪਹਿਲ ਦੇ ਆਧਾਰ ਤੇ ਵਿਚਾਰਿਆ ਜਾਵੇਗਾ। ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਪਟਿਆਲਾ ਦੇ ਸੈਨਿਕ ਵੋਕੇਸ਼ਨਲ ਟ੍ਰੇਨਿੰਗ ਸੈਂਟਰ ਵਿੱਚ ਚਾਹਵਾਨ ਸਿੱਖਿਆਰਥੀ ਦਾਖਲਾ ਫਾਰਮ ਮਿਤੀ 10 ਅਕਤੂਬਰ 2023 ਤੱਕ ਜਮ੍ਹਾਂ ਕਰਵਾ ਸਕਦੇ ਹਨ। ਇਹਨਾਂ ਕੋਰਸਾਂ ਵਿੱਚ ਦਾਖਲੇ ਸਬੰਧੀ ਜਾਣਕਾਰੀ ਦਫ਼ਤਰ ਵਿੱਚੋਂ ਕਿਸੇ ਵੀ ਕੰਮ-ਕਾਜ ਵਾਲੇ ਦਿਨ ਲਈ ਜਾ ਸਕਦੀ ਹੈ ਅਤੇ ਫੋਨ  ਨੰਬਰ 0175-2361188, 95012-57960 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here