ਪਟਿਆਲਾ ਜ਼ਿਲ੍ਹੇ ਨੂੰ ਪਲਾਸਟਿਕ ਮੁਕਤ ਬਣਾਉਣ ਲਈ ਲੋਕਾਂ ਨੂੰ ਜਾਗਰੂਕ ਕਰਨਾ ਜ਼ਰੂਰੀ: ਡਿਪਟੀ ਕਮਿਸ਼ਨਰ

ਪਟਿਆਲਾ (ਦ ਸਟੈਲਰ ਨਿਊਜ਼)। ਵਧੀਕ ਡਿਪਟੀ ਕਮਿਸ਼ਨਰ ਜਗਜੀਤ ਸਿੰਘ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ਨੂੰ ਪਲਾਸਟਿਕ ਮੁਕਤ ਬਣਾਉਣ ਲਈ ਲੋਕਾਂ ਨੂੰ ਜਾਗਰੂਕ ਕਰਨਾ ਬੇਹੱਦ ਜ਼ਰੂਰੀ ਹੈ ਅਤੇ ਸਾਨੂੰ ਆਪਣੇ ਘਰਾਂ ਤੇ ਦਫ਼ਤਰਾਂ ਵਿਚ ਸਿੰਗਲ ਯੂਜ਼ ਪਲਾਸਟਿਕ ਦੇ ਸਾਮਾਨ ਦੀ ਵਰਤੋਂ ਕਰਨ ‘ਤੇ ਰੋਕ ਲਗਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਲਾਸਟਿਕ ਦੀਆਂ ਵਸਤਾਂ ਜਿਥੇ ਸਾਡੇ ਵਾਤਾਵਰਨ ਨੂੰ ਹਾਨੀ ਪਹੁੰਚਾਉਂਦੀਆਂ ਹਨ, ਉਥੇ ਮਨੁੱਖੀ ਸਿਹਤ ਅਤੇ ਜਾਨਵਰਾਂ ਲਈ ਵੀ ਘਾਤਕ ਹਨ। ਉਹ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ‘ਤੇ ਰੋਕ ਲਗਾਉਣ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।

Advertisements

ਏ.ਡੀ.ਸੀ. ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕਿਹਾ ਕਿ ਪਲਾਸਟਿਕ ਦੀ ਥਾਂ ਸਾਨੂੰ ਹੋਰ ਬਦਲਵੇਂ ਵਿਕਲਪਾਂ ਦੀ ਵਰਤੋਂ ਨੂੰ ਤਰਜੀਹ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਇਸ ਦੀ ਥਾਂ ਕੱਚ, ਜੂਟ ਆਦਿ ਨੂੰ ਵਰਤੋਂ ਵਿਚ ਲਿਆਉਣੇ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਲਾਸਟਿਕ ਤੇ ਥਰਮੋਕੋਲ ਦੀਆਂ ਵਸਤਾਂ ਨਸ਼ਟ ਨਹੀਂ ਹੁੰਦੀਆਂ ਜਿਸ ਕਾਰਨ ਇਹ ਵਾਤਾਵਰਨ ਨੂੰ ਪ੍ਰਦੂਸ਼ਿਤ ਕਰਦੀਆਂ ਹਨ।

ਉਨ੍ਹਾਂ ਇਹ ਵੀ ਕਿਹਾ ਕਿ ਆਮ ਤੌਰ ‘ਤੇ ਵਰਤੇ ਜਾਂਦੇ ਪਲਾਸਟਿਕ ਦੇ ਡੱਬਿਆਂ ਵਿਚ ਰੱਖਿਆ ਖਾਣਾ ਤੇ ਪਾਣੀ ਅਤੇ ਪੀਣ ਦੀਆਂ ਬੋਤਲਾਂ ਵਿਚਲਾ ਪਾਣੀ ਵੀ ਕੁਝ ਸਮੇਂ ਉਪਰੰਤ ਜ਼ਹਿਰੀਲਾ ਹੋ ਜਾਂਦਾ ਹੈ ਜੋ ਸਾਡੇ ਸਰੀਰ ਵਿਚ ਕਈ ਤਰ੍ਹਾਂ ਦੀਆਂ ਬਿਮਾਰੀਆਂ ਨੂੰ ਜਨਮ ਦਿੰਦਾ ਹੈ।ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਿੰਗਲ ਯੂਜ਼ ਪਲਾਸਟਿਕ ਸਬੰਧੀ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ।

LEAVE A REPLY

Please enter your comment!
Please enter your name here