ਨਗਰ ਨਿਗਮ ਤੇ ਸਕੂਲੀ ਵਿਦਿਆਰਥੀਆਂ ਨੇ ਕੱਢੀ ਸਵੱਛਤਾ ਰੈਲੀ

ਪਟਿਆਲਾ (ਦ ਸਟੈਲਰ ਨਿਊਜ਼)। ਭਾਰਤ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਸਵੱਛਤਾ ਹੀ ਸੇਵਾ ਅਧੀਨ ਨਗਰ ਨਿਗਮ ਪਟਿਆਲਾ ਵੱਲੋਂ ਡੀ.ਏ.ਵੀ ਸੀਨੀਅਰ ਸਕੈਡੰਰੀ ਸਕੂਲ ਦੇ ਵਿਦਿਆਰਥੀਆਂ ਨਾਲ ਮਿਲ ਕੇ ਸੱਵਛਤਾ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਵਿੱਚ ਸਕੂਲ ਦੇ ਵਿਦਿਆਰਥੀਆਂ ਅਤੇ ਨੇ ਡੀ.ਏ.ਵੀ ਸਕੂਲ ਤੋਂ 22. ਨੰਬਰ ਫਾਟਕ ਮਾਰਕਿਟ ਅਤੇ ਪੰਜਾਬੀ ਬਾਗ ਤੋਂ ਹੁੰਦੇ ਹੋਏ ਵਾਪਸ ਸਕੂਲ ਪਹੁੰਚੀ।ਸੈਨੇਟਰੀ ਇੰਸਪੈਕਟਰ ਇੰਦਰਜੀਤ ਸਿੰਘ ਅਤੇ ਕਮਯੂਨੀਟੀ ਫੈਸੀਲੀਟੇਟਰ ਨੇ ਆਪਣੇ ਸਲੋਗਨਾਂ ਅਤੇ ਗੀਤਾਂ ਰਾਹੀਂ ਬੱਚਿਆਂ ਨੂੰ ਮੋਟੀਵੇਟ ਕੀਤਾ। ਸਕੂਲ ਦੇ  ਪ੍ਰਿੰਸੀਪਲ ਵਿਵੇਕ ਤੀਵਾੜੀ ਜੀ ਦੀ ਅਗਵਾਈ ਹੇਠ ਰੈਲੀ ਲੋਕਾਂ ਨੂੰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਦੇ ਨੁਕਸਾਨਾਂ ਬਾਰੇ ਜਾਣਕਾਰੀ ਦਿੰਦੇ ਹੋਏ ਇਸ ਦੀ ਵਰਤੋਂ ਨਾ ਕਰਨ ਬਾਰੇ ਕਿਹਾ ਗਿਆ।

Advertisements

ਸੈਨੇਟਰੀ ਇੰਸਪੈਕਟਰ ਇੰਦਰਜੀਤ ਸਿੰਘ ਵੱਲੋਂ ‘ਸਵੱਛਤਾ ਹੀ ਸੇਵਾ’ ਮੁਹਿੰਮ ਦੀ ਰੂਪਰੇਖਾ ਦੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ਅਤੇ  ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ ਵੱਖ ਕਰਨ ਦੀ ਅਪੀਲ ਕੀਤੀ ਗਈ। ਇਸ ਮੌਕੇ ਇਸ ਸਵੱਛਤਾ ਰੈਲੀ ਨੂੰ ਸੰਬੋਧਨ ਕਰਦੇ ਹੋਏ ਸੁਨੀਲ ਮਹਿਤਾ (ਸੈਕਟਰੀ ਹੈਲਥ ਬ੍ਰਾਂਚ, ਨਗਰ ਨਿਗਮ ਪਟਿਆਲਾ) ਨੇ ਵਿਦਿਆਰਥੀਆਂ ਨੂੰ ਸ਼੍ਰਮਦਾਨ ਅਤੇ ਸਫਾਈ ਲਈ ਪ੍ਰੇਰਿਤ ਕੀਤਾ ਅਤੇ ਸਵੱਛਤਾ ਸਾਈਕਲ ਰੈਲੀ ਨੂੰ ਹਰੀ ਝੰਡੀ ਦਿੱਤੀ। ਪ੍ਰਵੀਨ ਕੁਮਾਰ (ਸੁਪਰਡੈਂਟ, ਡੀ.ਏ.ਵੀ ਸਕੂਲ) ਸਮੇਤ ਸਮੂਹ ਸਕੂਲ ਸਟਾਫ਼ ਨੇ ਸਵੱਛਤਾ ਰੈਲੀ ਵਿੱਚ ਭਾਗ ਲਿਆ।

LEAVE A REPLY

Please enter your comment!
Please enter your name here