ਖੇਤੀਬਾੜੀ ਵਿਭਾਗ ਨੇ ਰਾਏਪੁਰ ਮੰਡਲਾਂ ਵਿਖੇ ਜਾਗਰੂਕਤਾ ਕੈਂਪ ਲਗਾਇਆ

ਪਟਿਆਲਾ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐਸ.ਡੀ.ਐਮ. ਪਟਿਆਲਾ ਡਾ. ਇਸ਼ਮਤ ਵਿਜੈ ਸਿੰਘ ਦੀ ਅਗਵਾਈ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਦੀ ਪ੍ਰਧਾਨਗੀ ਹੇਠ ਬਲਾਕ ਖੇਤੀਬਾੜੀ ਅਫ਼ਸਰ ਅਵਨਿੰਦਰ ਸਿੰਘ ਮਾਨ ਵੱਲੋਂ ਬਲਾਕ ਪਟਿਆਲਾ ਦੇ ਪਿੰਡ ਰਾਏਪੁਰ ਮੰਡਲਾਂ ਵਿਖੇ ਪਰਾਲੀ ਦੀ ਸਾਂਭ ਸੰਭਾਲ, ਝੋਨੇ ਦੀ ਸਿੱਧੀ ਬਿਜਾਈ, ਫ਼ਸਲੀ ਵਿਭਿੰਨਤਾ ਅਤੇ ਕਣਕ ਦੀ ਬਿਜਾਈ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਖੇਤੀਬਾੜੀ ਵਿਸਥਾਰ ਅਫ਼ਸਰ ਡਾ. ਰਵਿੰਦਰਪਾਲ ਸਿੰਘ ਚੱਠਾ ਵੱਲੋਂ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਕੰਮਾਂ ਸਬੰਧੀ ਜਾਣਕਾਰੀ ਦਿੱਤੀ ਅਤੇ ਅਪੀਲ ਕੀਤੀ ਕਿ ਕਿਸਾਨ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਨੂੰ ਸਾਫ਼ ਸੁਥਰਾ ਰੱਖਣ, ਮਿੱਤਰ ਕੀੜੇ ਬਚਾਉਣ ਅਤੇ ਖਾਦਾਂ ਦੀ ਵਰਤੋਂ ਘਟਾਉਣ ਵਿਚ ਆਪਣਾ ਯੋਗਦਾਨ ਪਾਉਣ।

Advertisements

ਇਸ ਕੈਂਪ ਵਿਚ ਡਾ. ਰਵਿੰਦਰਪਾਲ ਸਿੰਘ ਚੱਠਾ ਵੱਲੋਂ ਝੋਨੇ ਉਪਰ ਪੱਤਾ ਲਪੇਟ ਸੁੰਡੀ, ਸੈਨਿਕ ਸੁੰਡੀ ਅਤੇ ਟਿੱਡਿਆਂ ਦੇ ਹਮਲੇ ਦੀ ਰੋਕਥਾਮ ਸਬੰਧੀ ਸਮੇਤ ਲਿਟਰੇਚਰ ਜਾਣਕਾਰੀ ਸਾਂਝੀ ਕੀਤੀ। ਇਸ ਕੈਂਪ ਵਿਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਐਨ.ਐਸ.ਐਸ. ਵਿਭਾਗ ਵੱਲੋਂ ਪਰਾਲੀ ਨਾ ਸਾੜਨ ਬਾਰੇ ਰੈਲੀ ਕੱਢੀ ਗਈ ਜਿਸ ਨੂੰ ਪ੍ਰੋਗਰਾਮ ਕੋਆਰਡੀਨੇਟਰ ਡਾ. ਮਮਤਾ ਸ਼ਰਮਾ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਕੈਂਪ ਵਿਚ ਪ੍ਰੋਗਰਾਮ ਅਫ਼ਸਰ ਡਾ. ਲਖਵੀਰ ਸਿੰਘ, ਇੰਜੀ: ਚਰਨਜੀਤ ਸਰੋਆ ਅਤੇ ਐਨ.ਐਸ.ਐਸ. ਦੇ 46 ਵਲੰਟੀਅਰਾਂ ਨੇ ਭਾਗ ਲਿਆ।

ਡਾ. ਰਵਿੰਦਰਪਾਲ ਸਿੰਘ ਚੱਠਾ ਨੇ ਉਹਨਾਂ ਕਿਸਾਨਾਂ ਨੂੰ ਜਿਨ੍ਹਾਂ ਦੀ ਪੀ.ਐਮ.ਕਿਸਾਨ ਨਿਧੀ ਸਕੀਮ ਤਹਿਤ ਕਿਸ਼ਤ ਬੰਦ ਹੋ ਚੁੱਕੀ ਹੈ, ਉਹਨਾਂ ਨੂੰ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰਨ ਲਈ ਕਿਹਾ। ਇਸ ਕੈਂਪ ਵਿਚ ਅਗਾਂਹਵਧੂ ਕਿਸਾਨਾਂ ਨੇ ਆਪਣੇ ਤਜਰਬੇ ਦੂਜੇ ਕਿਸਾਨਾਂ ਨਾਲ ਸਾਂਝੇ ਕੀਤੇ। ਇਸ ਕੈਂਪ ਵਿਚ ਖੇਤੀਬਾੜੀ ਵਿਭਾਗ ਦੇ ਏ.ਟੀ.ਐਮ. ਕਮਲਦੀਪ ਸਿੰਘ ਅਤੇ ਗੁਰਦੀਪ ਸਿੰਘ, ਕਿਸਾਨ ਅਮਰਜੀਤ ਸਿੰਘ, ਹਰਦੀਪ ਸਿੰਘ, ਰਣਜੀਤ ਸਿੰਘ, ਅਮਨ ਸਿੰਘ ਹਨੀ, ਜਸਵੰਤ ਸਿੰਘ ਗੋਰਾ ਅਤੇ ਧਰਮਿੰਦਰ ਸਿੰਘ ਪਿੰਟੂ ਤੋਂ ਇਲਾਵਾ ਲਗਭਗ 70 ਕਿਸਾਨਾਂ ਨੇ ਭਾਗ ਲਿਆ।

LEAVE A REPLY

Please enter your comment!
Please enter your name here