ਮਾਨਸਾ ਜੇਲ੍ਹ ‘ਚ ਨਸ਼ੇ ਦੀ ਸਪਲਾਈ ਹੋਣ ਦੇ ਮਾਮਲੇ ਵਿੱਚ ਦੋ ਸਹਾਇਕ ਸੁਪਰਡੈਂਟਾਂ ਸਮੇਤ 6 ਮੁਲਾਜ਼ਮਾਂ ਨੂੰ ਕੀਤਾ ਮੁਅੱਤਲ

ਮਾਨਸਾ (ਦ ਸਟੈਲਰ ਨਿਊਜ਼), ਪਲਕ। ਮਾਨਸਾ ਜੇਲ੍ਹ ਵਿੱਚ ਨਸ਼ੇ ਦੀ ਕਥਿਤ ਤੌਰ ਤੇ ਸਪਲਾਈ ਹੋਣ ਦੇ ਮਾਮਲੇ ਵਿੱਚ ਜੇਲ੍ਹ ਦੇ ਦੋ ਸਹਾਇਕ ਸੁਪਰਡੈਂਟਾਂ ਸਮੇਤ 6 ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਜ਼ਿਲ੍ਹਾਂ ਜੇਲ੍ਹ ਤੋਂ ਰਿਹਾਅ ਹੋਏ ਬੰਦੀ ਸੁਭਾਸ਼ ਅਰੋੜਾ ਪੁੱਤਰ ਮੱਖਣ ਲਾਲ ਵਲੋਂ ਖ਼ੁਲਾਸਾ ਕੀਤਾ ਗਿਆ ਸੀ ਕਿ ਮਾਨਸਾ ਜੇਲ੍ਹ ਵਿੱਚ ਬੰਦ ਆਰਥਿਕ ਪੱਖੋਂ ਮੁਲਜ਼ਮ ਜੇਲ੍ਹ ਅਧਿਕਾਰੀਆਂ ਨੂੰ ਪੈਸੇ ਦੇ ਕੇ ਨਸ਼ਿਆਂ ਸਮੇਤ ਹਰ ਸਹੂਲਤ ਦਾ ਆਨੰਦ ਮਾਣਦੇ ਹਨ।

Advertisements

ਇਸ ਮਾਮਲੇ ਵਿੱਚ ਜੇਲ੍ਹ ਵਿਭਾਗ ਦੀ ਹੋਈ ਕਿਰਕਰੀ ਕਾਰਨ ਵਿਭਾਗ ਨੇ ਸਖ਼ਤ ਨੋਟਿਸ ਲਿਆ ਹੈ। ਜੇਲ੍ਹ ਵਿਭਾਗ ਦੇ ਏਡੀਜੀਪੀ ਅਰੁਨਪਾਲ ਸਿੰਘ ਵੱਲੋਂ ਜਾਰੀ ਪੱਤਰ ਮੁਤਾਬਕ ਵਿਭਾਗ ਵੱਲੋਂ ਦੋਸ਼ਾਂ ਦੀ ਪੜਤਾਲ ਮਗਰੋਂ ਮਾਨਸਾ ਜੇਲ੍ਹ ਦੇ ਸਹਾਇਕ ਸੁਪਰਡੈਂਟ ਭਿਵਮ ਤੇਜ ਸਿੰਗਲਾ ਤੇ ਕੁਲਜੀਤ ਸਿੰਘ ਤੋਂ ਇਲਾਵਾ ਵਾਰਡਰ ਨਿਰਮਲ ਸਿੰਘ, ਹਰਪ੍ਰੀਤ ਸਿੰਘ, ਸੁਪਵੰਤ ਸਿੰਘ ਅਤੇ ਹਰਪ੍ਰੀਤ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ।

LEAVE A REPLY

Please enter your comment!
Please enter your name here