ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪੌਸ਼ਟਿਕ ਘਰੇਲੂ ਬਗੀਚੀ ਸਬੰਧੀ ਜਾਗਰੂਕਤਾ ਸੈਮੀਨਾਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਪੰਜਾਬ ਖੇਤੀਬਾੜੀ ਯੂਨੀਵਰਿਸਟੀ, ਲੁਧਿਆਣਾ ਦੇ ਜ਼ਿਲ੍ਹਾ ਪੱਧਰੀ ਪਸਾਰ ਅਦਾਰੇ ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ, ਹੁਸ਼ਿਆਰਪੁਰ ਵੱਲੋਂ ਪੌਸ਼ਟਿਕ ਘਰੇਲੂ ਬਗੀਚੀ ਪਿੰਡ ਚੱਗਰਾਂ ਵਿਖੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਸਹਿਯੋਗੀ ਨਿਰਦੇਸ਼ਕ (ਸਿਖਲਾਈ), ਕ੍ਰਿਸ਼ੀ ਵਿਗਿਆਨ ਕੇਂਦਰ, ਹੁਸ਼ਿਆਰਪੁਰ ਡਾ. ਮਨਿੰਦਰ ਸਿੰਘ ਬੌਂਸ ਨੇ ਆਏ ਕਿਸਾਨਾਂ ਤੇ ਕਿਸਾਨ ਬੀਬੀਆਂ ਦਾ ਸਵਾਗਤ ਕੀਤਾ ਅਤੇ ਕੇਂਦਰ ਵੱਲੋਂ ਕਿਰਸਾਨੀ ਪ੍ਰਤੀ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਜਾਣੂੰ ਕਰਵਾਇਆ ਤੇ ਇਨ੍ਹਾਂ ਦਾ ਪੂਰਾ ਲਾਹਾ ਲੈਣ ਲਈ ਪ੍ਰੇਰਿਆ।

Advertisements

ਉਨ੍ਹਾਂ ਨੇ ਮੌਜੂਦਾ ਸਮੇਂ ਦੌਰਾਨ ਸੰਤੁਲਿਤ ਅਤੇ ਪੌਸ਼ਟਿਕ ਖੁਰਾਕ ਅਪਨਾਉਣ ਬਾਰੇ ਵੀ ਜ਼ੋਰ ਦਿੱਤਾ ਅਤੇ ਸਬਜ਼ੀਆਂ ਵਿੱਚ ਮੌਜੂਦ ਪੌਸ਼ਟਿਕ ਤੱਤਾਂ ਬਾਰੇ ਵੀ ਦੱਸਿਆ। ਡਾ. ਬੌਂਸ ਨੇ ਹਾੜ੍ਹੀ ਦੀਆਂ ਫਸਲਾਂ ਦੀ ਕਾਸ਼ਤ ਅਤੇ ਨਵੀਨਤਮ ਕਿਸਮਾਂ ਬਾਬਤ ਵੀ ਜਾਣਕਾਰੀ ਸਾਂਝੀ ਕੀਤੀ। ਕੇਂਦਰ ਦੇ ਸਬਜ਼ੀ ਵਿਗਿਆਨ ਦੇ ਮਾਹਿਰ ਸਾਇੰਸਦਾਨ, ਡਾ. ਸੁਖਵਿੰਦਰ ਸਿੰਘ ਔਲਖ ਵੱਲੋਂ ਪੌਸ਼ਟਿਕ ਘਰੇਲੂ ਬਗੀਚੀ ਮਾਡਲ ਦਾ ਖਰੜਾ, ਸਬਜੀਆਂ ਲਾਉਣ ਦੀ ਵਿਉਂਤਬੰਦੀ ਅਤੇ ਦੇਖਭਾਲ ਸੰਬਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਹਾਜਿਰ ਕਿਸਾਨਾਂ ਤੇ ਕਿਸਾਨ ਬੀਬੀਆਂ ਨੂੰ ਘਰੇਲੂ ਬਗੀਚੀ ਲਗਾਉਣ ਤਹਿਤ ਸਰਦੀ ਦੀਆਂ ਸਬਜ਼ੀਆਂ ਦੀਆਂ ਕਿੱਟਾਂ ਵੀ ਉਪਲਬਧ ਕਰਵਾਈਆਂ ਗਈਆਂ। ਪਿੰਡ ਚੱਗਰਾਂ ਦੇ ਸਰਪੰਚ ਸਰਵਿੰਦਰ ਸਿੰਘ ਅਤੇ ਹੋਰ ਅਗਾਂਹਵਧੂ ਕਿਸਾਨ, ਸੁਰਜੀਤ ਸਿੰੰਘ, ਗੁਰਚਰਨ ਸਿੰਘ, ਦਾਨ ਸਿੰਘ, ਰਾਜਵਿੰਦਰ ਕੁਮਾਰ, ਮਨਮੋਹਨ ਸਿੰਘ, ਸੁਰਜੀਤ ਸਿੰਘ ਪਵਾਰ ਬਿੱਟੂ, ਅਮਰਜੀਤ ਸਿੰਘ, ਅਜੀਤ ਸਿੰਘ, ਧੰਨਵੀਰ ਸਿੰਘ ਆਦਿ ਵੀ ਇਸ ਮੁਹਿੰਮ ਦੌਰਾਨ ਹਾਜ਼ਰ ਸਨ।

LEAVE A REPLY

Please enter your comment!
Please enter your name here