ਸਵੱਛਤਾ ਹੀ ਸੇਵਾ ਮਿਸ਼ਨ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦਾ ਯੋਗਦਾਨ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਭਾਰਤ ਸਰਕਾਰ ਦੇ ਹੁਕਮਾਂ ਮੁਤਾਬਿਕ ਸਵੱਛਤਾ ਹੀ ਸੇਵਾ ਮਿਸ਼ਨ ਮਿਤੀ 15-10 -2023 ਤੋਂ 2 -10 -2023 ਤੱਕ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਰੇਲਵੇ ਮੰਡੀ ਵਿਖੇ ਪ੍ਰਿੰਸੀਪਲ ਲਲਿਤਾ ਅਰੋੜਾ ਜੀ ਦੀ ਅਗਵਾਈ ਹੇਠ ਚਲਾਇਆ ਜਾ ਰਿਹਾ ਹੈ। ਇਸ ਦੇ ਅਧੀਨ ਵਿਦਿਆਰਥੀਆਂ ਅਤੇ ਅਧਿਆਪਕਾਂ ਦੁਆਰਾ ਸਵੱਛਤਾ ਸ਼ਪਥ ਲਈ ਗਈ। ਸਕੂਲ ਦੇ ਵਿੱਚ ਸਫਾਈ ਅਭਿਆਨ ਚਲਾਇਆ ਜਾ ਰਿਹਾ ਹੈ।ਸਕੂਲ ਦੇ ਵਿੱਚ ਪੌਦੇ ਵੀ ਲਗਾਏ ਗਏ।

Advertisements

ਕੂੜੇ ਦੇ ਢੇਰ ਤੋਂ ਰਹਿਤ ਭਾਰਤ ਅਤੇ ਕੂੜੇ ਦੇ ਨਿਪਟਾਰੇ ਸਬੰਧੀ ਲੇਖ ਅਤੇ ਕਵਿਤਾ ਮੁਕਾਬਲੇ ਵੀ ਕਰਵਾਏ ਗਏ ,ਜਿਸ ਵਿੱਚ ਵੀ ਛੇਵੀਂ ਤੋਂ ਲੈ ਕੇ ਦਸਵੀਂ ਤੱਕ ਦੇ ਤਕਰੀਬਨ 1000 ਵਿਦਿਆਰਥੀਆਂ ਨੇ ਹਿੱਸਾ ਲਿਆ। ਲੇਖ ਮੁਕਾਬਲੇ ਵਿੱਚ ਸੋਨੀਆ ਪੁੱਤਰੀ ਮਹੇਸ਼ ਯਾਦਵ ਨੇ ਪਹਿਲਾ ਸਥਾਨ ਹਾਸਿਲ ਕੀਤਾ।

ਕਵਿਤਾ ਮੁਕਾਬਲੇ ਵਿੱਚ ਖੁਸ਼ੀ ਪੁੱਤਰੀ ਅਵਤਾਰ ਚੰਦ ਨੇ ਪਹਿਲਾ ਸਥਾਨ ਹਾਸਿਲ ਕੀਤਾ। ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਮਿਲ ਜੁਲ ਕੇ ਸਫਾਈ ਅਭਿਆਨ ਵਿੱਚ ਹਿੱਸਾ ਲਿਆ। ਪ੍ਰਿੰਸੀਪਲ ਲਲਿਤਾ ਅਰੋੜਾ ਜੀ ਨੇ ਕਿਹਾ ਕਿ ਸਵੱਛਤਾ ਹੀ ਖੁਦਾਈ ਦਾ ਦੂਜਾ ਨਾਂ ਹੈ ,ਹਰੇਕ ਵਿਅਕਤੀ ਨੂੰ ਆਲੇ ਦੁਆਲੇ ਦੀ ਸਫਾਈ ਰੱਖਣ ਦਾ ਯਤਨ ਕਰਨਾ ਚਾਹੀਦਾ ਹੈ।

LEAVE A REPLY

Please enter your comment!
Please enter your name here