ਕਾਂਸਟੇਬਲ ਹਰਮਨਦੀਪ ਕਰਦਾ ਸੀ ਅਫ਼ੀਮ ਦੀ ਸਪਲਾਈ, ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਲੁਧਿਆਣਾ (ਦ ਸਟੈਲਰ ਨਿਊਜ਼), ਪਲਕ। ਲੁਧਿਆਣਾ ਵਿੱਚ ਪੰਜਾਬ ਪੁਲਿਸ ਵਿੱਚ ਤਾਇਨਾਤ ਕਾਂਸਟੇਬਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜੋ ਕਿ ਖੁਦ ਦੀ ਗੱਡੀ ਤੇ ਅਫੀਮ ਦੀ ਖੇਪ ਯੂ.ਪੀ. ਲੈ ਕੇ ਜਾਂਦਾ ਸੀ। ਰਸਤੇ ਵਿੱਚ ਨਾਕਾਬੰਦੀ ਦੌਰਾਨ ਆਈ.ਡੀ. ਕਾਰਡ ਦਿਖਾ ਕੇ ਬਚ ਜਾਂਦਾ ਸੀ। ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਧਿਆਨ ਵਿਚ ਮਾਮਲਾ ਆਉਣ ਤੋਂ ਬਾਅਦ ਉਨ੍ਹਾਂ ਨੇ ਤੁਰੰਤ ਮੁਲਜ਼ਮ ਕਾਂਟੇਬਲ ਤੇ ਕਾਰਵਾਈ ਦੇ ਆਦੇਸ਼ ਦਿੱਤੇ, ਜਿਸ ਤੋਂ ਬਾਅਦ ਮੁਲਜ਼ਮ ਕਾਂਸਟੇਬਲ ਹਰਮਨਦੀਪ ਸਿੰਘ ਨੂੰ ਪੁਲਿਸ ਨੇ ਕਾਬੂ ਕਰ ਲਿਆ।

Advertisements

ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਸਨੂੰ 2 ਦਿਨ ਦੇ ਪੁਲਿਸ ਰਿਮਾਂਡ ਤੇ ਭੇਜਿਆ ਗਿਆ ਹੈ ਅਤੇ ਪੁੱਛਗਿੱਛ ਜ਼ਾਰੀ ਹੈ। ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਐਂਟੀ ਨਾਰਕੋਟਿਕਸ ਸੈੱਲ-1 ਦੀ ਟੀਮ ਨੇ 12 ਅਗਸਤ ਨੂੰ ਗੁਰਪ੍ਰੀਤ ਸਿੰਘ ਉਰਫ਼ ਪ੍ਰੀਤ ਨੂੰ ਕਾਬੂ ਕੀਤਾ ਸੀ। ਉਸ ਕੋਲੋਂ 450 ਗ੍ਰਾਮ ਅਫੀਮ ਬਰਾਮਦ ਹੋਈ ਹੈ। ਜਦ ਰਿਮਾਂਡ ਦੌਰਾਨ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਦੱਸਿਆ ਕਿ ਨਸ਼ਾ ਸਮੱਗਲਿੰਗ ਵਿੱਚ ਉਸ ਦੀ ਮਦਦ ਕਾਂਸਟੇਬਲ ਹਰਮਨਦੀਪ ਸਿੰਘ ਕਰਦਾ ਸੀ, ਜੋ ਕਿ ਉਸ ਸਮੇਂ ਥਾਣਾ ਮੇਹਰਬਾਨ ਵਿੱਚ ਹੀ ਤਾਇਨਾਤ ਸੀ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਚੰਗਾ ਕੰਮ ਕਰਨ ਤੇ ਇਨਾਮ ਦਿੱਤੇ ਜਾਣਗੇ ਪਰ ਗਲਤ ਕੰਮ ਕਰਦੇ ਫੜੇ ਗਏ ਪੁਲਿਸ ਮੁਲਾਜ਼ਮ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here