ਕਿਸਾਨ ਸਿਖਲਾਈ ਕੈਂਪ ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਕਿਸਾਨ ਸਨਮਾਨਿਤ: ਜਿਲ੍ਹਾ ਪ੍ਰਸ਼ਾਸ਼ਨ

ਰੂਪਨਗਰ (ਦ ਸਟੈਲਰ ਨਿਊਜ਼),ਰਿਪੋਰਟ-ਧਰੂਵ ਨਾਰੰਗ: ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਅਤੇ ਦੇਸ਼ ਤੇ ਦੁਨੀਆ ਵਿਚ ਖੇਤੀ ਕਰ ਕੇ ਪੰਜਾਬ ਨੂੰ ਇਹ ਮਾਣ ਹਾਸਲ ਹੈ ਪੰਜਾਬ ਦੇ ਲੋਕਾਂ ਦੀ ਮਿਹਨਤ ਸਦਕਾ ਦੇਸ਼ ਅਨਾਜ ਪੱਖੋਂ ਆਤਮ ਨਿਰਭਰ ਹੋਇਆ ਹੈ, ਪੰਜਾਬ ਸਰਕਾਰ ਹਰ ਹਾਲ ਕਿਸਾਨਾਂ ਦੇ ਨਾਲ ਹੈ ਇਹਨਾਂ ਵਿਚਾਰਾਂ ਦਾ ਵਧੀਕ ਡਿਪਟੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਅਨਾਜ ਮੰਡੀ ਵਿਖੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਲਾਏ ਕਿਸਾਨ ਸਿਖਲਾਈ ਕੈਂਪ ਦੌਰਾਨ ਕੀਤਾ। ਇਸ ਕੈਂਪ ਦੌਰਾਨ ਵੱਖ-ਵੱਖ ਬਲਾਕਾਂ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨਾਂ ਨੇ ਹੁੰਮ ਹਮਾ ਕੇ ਭਾਗ ਲਿਆ। ਉਨ੍ਹਾਂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਾੜ੍ਹੀ ਦੀਆਂ ਫਸਲਾਂ ਸਬੰਧੀ ਹਾੜ੍ਹੀ ਦੀਆਂ ਫਸਲਾਂ ਦੀ ਕਾਸ਼ਤ ਅਤੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਆਤਮਾ ਸਕੀਮ ਅਧੀਨ ਇਹ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ ਹੈ।

Advertisements

ਉਨ੍ਹਾਂ ਵੱਲੋਂ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਕਿਸਾਨਾਂ ਨੂੰ ਅਪੀਲ ਕੀਤੀ ਗਈ। ਝੋਨਾ, ਕਣਕ ਤੋਂ ਇਲਾਵਾ ਖੇਤੀ ਵਿਭਿੰਨਤਾ ਤਹਿਤ ਹੋਰ ਫਸਲਾਂ, ਫੱਲ ਅਤੇ ਸਬਜੀਆਂ ਦੀ ਕਾਸ਼ਤ ਵੱਲ ਰੁਝਾਨ ਕਰਨ ਲਈ ਕਿਹਾ ਗਿਆ। ਉਨ੍ਹਾਂ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਵਾਲੇ 25 ਕਿਸਾਨਾਂ ਨੂੰ ਪ੍ਰਸੰਸਾ ਪੱਤਰ ਅਤੇ ਦੋ ਹਜ਼ਾਰ ਰੁਪਏ ਪ੍ਰਤੀ ਕਿਸਾਨ ਪ੍ਰੋਤਸ਼ਾਹਨ ਰਾਸ਼ੀ ਦਿੱਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸਨਰ (ਵ) ਅਮਰਦੀਪ ਸਿੰਘ ਗੁਜਰਾਲ ਵਲੋਂ ਵੀ ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ।

ਡਿਪਟੀ ਡਾਇਰੈਕਟਰ ਡੇਅਰੀ ਡਾ. ਗੁਰਿੰਦਰਪਾਲ ਸਿੰਘ ਕਾਹਲੋਂ, ਸਹਾਇਕ ਡਾਇਰੈਕਟਰ ਬਾਗਬਾਨੀ ਡਾ. ਰਾਜੇਸ ਕੁਮਾਰ, ਕ੍ਰਿਸੀ ਵਿਗਿਆਨ ਕੇਂਦਰ ਰੂਪਨਗਰ ਤੋਂ ਆਏੇ ਡਾ. ਸਤਵੀਰ ਸਿੰਘ ਡਿਪਟੀ ਡਾਇਰੈਕਟਰ, ਡਾ.ਰਮਿੰਦਰ ਸਿੰਘ ਘੁੰਮਣ, ਡਾ.ਸੰਜੀਵ ਕੁਮਾਰ ਅਹੂਜਾ ਵੱਲੋਂ ਆਪਣੇ-ਆਪਣੇ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸੇ ਦੌਰਾਨ ਕਿਸਾਨ ਸ, ਪਰਮਿੰਦਰ ਸਿੰਘ ਪਿੰਡ ਨੰਗਲ ਅਬਿਆਣਾ, ਨੁਰਪੁਰਬੇਦੀ ਵੱਲੋਂ ਕਿਸਾਨਾਂ ਨੂੰ ਸਟਰਾਅ ਬੇਰੀ ਦੀ ਕਾਸ਼ਤ ਦੀ ਬਾਰੇ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਗਿਆ।

ਮੁੱਖ ਖੇਤੀਬਾੜੀ ਅਫਸਰ ਡਾ. ਗੁਰਬਚਨ ਸਿੰਘ ਵੱਲੋਂ ਆਉਣ ਵਾਲੇ ਸੀਜਨ ਦੌਰਾਨ ਖਾਦਾਂ ਦੀ ਸੁਚੱਜੀ ਵਰਤੋਂ ਅਤੇ ਡੀ.ਏ.ਪੀ. ਦੀਆਂ ਬਦਲੀਆਂ ਖਾਦਾਂ ਜਿਵੇਂ ਐਨ.ਪੀ.ਕੇ, ਐਸ..ਐਸ.ਪੀ ਦੀ ਵਰਤੋਂ ਬਾਰੇ ਅਪੀਲ ਕੀਤੀ ਗਈ ਅਤੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਗਿਆ ਕਿ ਸੀਜਨ ਦੌਰਾਨ ਖਾਦਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਵਲੋਂ ਸੀ.ਆਰ.ਐਮ ਸਕੀਮ ਅਧੀਨ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਮਸੀਨਾਂ ਦੀ ਖਰੀਦ ਤੁਰੰਤ ਮੁਕੰਮਲ ਕਰਨ ਲਈ ਕਿਹਾ ਗਿਆ ਤਾਂ ਜ਼ੋ ਸਮੇਂ ਸਿਰ ਪਰਾਲੀ ਦੀ ਸਾਂਭ ਸੰਭਾਲ ਕੀਤੀ ਜਾ ਸਕੇ। ਵਿਭਾਗ ਵੱਲੋਂ ਆਈ.ਈ.ਸੀ. ਗਤੀਵਿਧੀਆਂ ਤਹਿਤ ਸਕੂਲ ਪੱਧਰ ਤੇ ਪੇਟਿੰਗ ਮੁਕਾਬਲੇ ਵਿੱਚ ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਪ੍ਰਸੰਸਾ ਪੱਤਰ ਅਤੇ ਸਨਮਾਨ ਚਿੰਨ ਦਿੱਤੇ ਗਏ। ਕੈਂਪ ਦੀ ਪ੍ਰਧਾਨਗੀ ਕਰ ਰਹੇ ਸੰਯੁਕਤ ਡਾਇਰੈਕਟਰ ਖੇਤੀਬਾੜੀ (ਇੰਜੀ) ਸ. ਜਗਦੀਸ਼ ਸਿੰਘ ਵੱਲੋਂ ਕਿਸਾਨਾਂ ਨੂੰ ਸੀ.ਆਰ.ਐਮ ਸਕੀਮ ਅਧੀਨ ਸਰਕਾਰ ਦੀਆਂ ਹਦਾਇਤਾਂ ਅਤੇ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਅਪੀਲ ਕੀਤੀ ਗਈ। ਇਸ ਕੈਂਪ ਦਾ ਸੰਚਾਲਣ ਏ.ਪੀ.ਪੀ.ਓ ਡਾ. ਰਣਜੋਧ ਸਿੰਘ ਅਤੇ ਖੇਤੀਬਾੜੀ ਵਿਕਾਸ ਅਫਸਰ ਡਾ. ਸੁਖਸਾਗਰ ਸਿੰਘ ਵੱਲੋਂ ਕੀਤਾ ਗਿਆ।

ਕੈਂਪ ਦੀ ਨੁੰਮਾਇਸ ਦਾ ਕੰਮ ਡਾ. ਪੰਕਜ ਸਿੰਘ ਖੇ.ਅ.(ਸਦਰ ਮੁਕਾਮ), ਡਾ. ਦਵਿੰਦਰ ਸਿੰਘ ਖੇਤੀਬਾੜੀ ਵਿਕਾਸ ਅਫਸਰ ਅਤੇ ਡਾ. ਰਮਨਦੀਪ ਸਿੰਘ ਖੇਤੀਬਾੜੀ ਵਿਕਾਸ ਅਫਸਰ ਵੱਲੋਂ ਕੀਤਾ ਗਿਆ। ਇਸ ਮੌਕੇ ਤੇ ਡਾ. ਅਮਰੀਕ ਸਿੰਘ ਜਿਲ੍ਹਾ ਸਿਖਲਾਈ ਅਫਸਰ ਵੱਖ ਵੱਖ ਬਲਾਕਾਂ ਦੇ ਖੇਤੀਬਾੜੀ ਅਫਸਰ, ਖੇਤੀਬਾੜੀ ਵਿਕਾਸ ਅਫਸਰ, ਖੇਤੀਬਾੜੀ ਵਿਸਥਾਰ ਅਫਸਰ, ਖੇਤੀਬਾੜੀ ਉਪ ਨਿਰੀਖਕ ਅਤੇ ਸਮੂਹ ਸਟਾਫ ਹਾਜਰ ਸੀ।

LEAVE A REPLY

Please enter your comment!
Please enter your name here