ਵਕੀਲ ਤਸ਼ੱਦਦ ਮਾਮਲੇ ਵਿੱਚ ਐੱਸਪੀ, ਸੀਆਈਏ ਇੰਚਾਰਜ ਸਣੇ 3 ਪੁਲਿਸ ਮੁਲਾਜ਼ਮ ਗ੍ਰਿਫ਼ਤਾਰ

ਸ਼੍ਰੀ ਮੁਕਤਸਰ ਸਾਹਿਬ (ਦ ਸਟੈਲਰ ਨਿਊਜ਼), ਪਲਕ। ਪੰਜਾਬ ਤੇ ਹਰਿਆਣਾ ਬਾਰ ਕੌਂਸਲ ਨੇ ਵਕੀਲਾਂ ਦੀ ਹੜਤਾਲ ਨੂੰ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਬਾਰ ਕੌਂਸਲ ਦੇ ਚੇਅਰਮੈਨ ਐਡਵੋਕੇਟ ਅਸ਼ੋਕ ਸਿੰਗਲਾ ਨੇ ਪੰਜਾਬ, ਹਰਿਆਣਾ, ਚੰਡੀਗੜ੍ਹ ਦੇ ਸਾਰੇ ਵਕੀਲਾਂ ਨੂੰ ਕੰਮ ਤੇ ਪਰਤਣ ਲੀ ਕਿਹਾ ਹੈ। ਮੁਕਤਸਰ ਵਿੱਚ ਵਕੀਲ ਨੂੰ ਤਸ਼ੱਦਦ ਕਰਨ ਦੇ ਮਾਮਲੇ ਵਿੱਚ ਨਾਮਜ਼ਦ ਕੀਤੇ ਗਏ ਐੱਸਪੀ ਰਮਨਦੀਪ ਭੁੱਲਰ, ਸੀਆਈਏ ਇੰਚਾਰਜ ਰਮਨ ਕੰਬੋਜ ਸਣੇ 3 ਪੁਲਿਸ ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

Advertisements

ਬਾਰ ਐਸੋਸੀਏਸ਼ਨ ਮੁਤਾਬਕ ਮੁੱਖ ਮੰਤਰੀ ਮਾਨ ਨੇ ਵਿਸਤ੍ਰਿਤ ਤੌਰ ਤੇ ਉਨ੍ਹਾਂ ਦੀਆਂ ਗੱਲਾਂ ਸੁਣੀਆਂ ਜਿਸ ਵਿੱਚ ਮੁਕਤਸਰ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਨੇ ਐਡਵੋਕੇਟ ਦੀ ਬਿਨਾਂ ਸ਼ਰਤ ਰਿਹਾਈ ਤੇ ਮੁਕਤਸਰ ਦੇ ਐੱਸਐੱਸਪੀ ਨੂੰ ਬੱਦਲਣ ਦੀ ਮੰਗ ਕੀਤੀ ਜਿਸ ਤੇ ਵੀ ਸਰਕਾਰ ਨੇ ਸਹਿਮਤੀ ਪ੍ਰਗਟਾਈ। ਡੀਜੀਪੀ ਗੌਰਵ ਯਾਦਵ ਦੇ ਹੁਕਮ ਮੁਤਾਬਕ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਇਸ ਦੀ ਅਗਵਾਈ ਕਰਨਗੇ।

LEAVE A REPLY

Please enter your comment!
Please enter your name here