ਪੁਲਿਸ ਨੇ ਹਰਭਜਨ ਵਾਸੀ ਨਡਾਲੇ ਨੂੰ 90 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕੀਤਾ ਕਾਬੂ

ਮੇਹਟਿਆਣਾ (ਦ ਸਟੈਲਰ ਨਿਊਜ਼), ਰਿਪੋਰਟ-ਇੰਦਰਜੀਤ ਹੀਰਾ। ਸਰਤਾਜ ਸਿੰਘ ਚਾਹਲ ਆਈ.ਪੀ.ਐਸ.ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਵੱਲੋ ਦਿੱਤੇ ਦਿਸ਼ਾ ਨਿਰਦੇਸ਼ਾਂ ਅਤੇ ਸਰਬਜੀਤ ਸਿੰਘ ਪੀ.ਪੀ.ਐਸ.ਐਸ. ਪੁਲਿਸ ਕਪਤਾਨ ਹੁਸ਼ਿਆਰਪੁਰ ਦੀ ਰਹਿਨੁਮਾਈ ਹੇਠ ਨਸ਼ੀਲੀਆ ਵਸਤੂਆਂ ਦੀ ਸਮੱਗਲਿੰਗ ਕਰਨ ਵਾਲੇ ਵਿਅਕਤੀਆ ਦੇ ਖਿਲਾਫ ਮੁਹਿੰਮ ਸੁਰੂ ਕੀਤੀ ਗਈ ਸੀ। ਇਸ ਮੁਹਿੰਮ ਤਹਿਤ ਰਵਿੰਦਰ ਸਿੰਘ ਉਪ ਪੁਲਿਸ ਕਪਤਾਨ ਸਥਾਨਕ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਤੋਂ ਜਗਜੀਤ ਸਿੰਘ ਮੁੱਖ ਅਫਸਰ ਥਾਣਾ ਮੇਹਟੀਆਣਾ ਵਲੋਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਦੇ ਹੋਏ ਮਿਤੀ 25-09-2023 ਏ.ਐਸ.ਆਈ ਵਿਜੈ ਕੁਮਾਰ ਨੰਬਰ 537/ਹੁਸ਼ਿਆਰਪੁਰ ਸਮੇਤ ਸਾਥੀ ਕਰਮਚਾਰੀਆ ਨਾਲ ਗਸ਼ਤ ਦੇ ਸਬੰਧ ਵਿੱਚ ਪਿੰਡ ਅਜਨੌਹਾ, ਨਡਾਲੇ ਪੰਜੌੜਾ ਆਦਿ ਨੂੰ ਜਾ ਰਹੇ ਸੀ ਕਿ ਜਦੋਂ ਪੁਲਿਸ ਪਾਰਟੀ ਪਿੰਡ ਨਡਾਲੋ ਗੇਟ ਕੋਲ ਪਹੁੰਚੀ ਤਾਂ ਪਿੰਡ ਨਡਾਲੇ ਵਲੋਂ ਇੱਕ ਨੌਜਵਾਨ ਸਿਰ ਤੇ ਕਾਲੇ ਰੰਗ ਦਾ ਡੱਬੀਦਾਰ ਪਰਨਾ ਬੰਨੀ ਆਉਂਦਾ ਦਿਖਾਈ ਦਿੱਤਾ।

Advertisements

ਜਿਸ ਨੂੰ ਸ਼ੱਕ ਦੀ ਬਿਨਾਂਹ ਤੇ ਚੈੱਕ ਕਰਨ ਲਈ ASI ਵਿਜੈ ਕੁਮਾਰ ਨੇ ਗੱਡੀ ਦੇਖੀ ਤਾਂ ਉਹ ਪੁਲਿਸ ਪਾਰਟੀ ਨੂੰ ਵੇਖ ਕੇ ਘਬਰਾ ਕੇ ਭੱਜਣ ਦੀ ਕੋਸ਼ਿਸ਼ ਕਰਨ ਲੱਗਾ ਤਾਂ ASI ਵਿਜੈ ਕੁਮਾਰ ਨੇ ਸਾਥੀ ਕਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਉਸ ਦਾ ਨਾਮ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਹਰਭਜਨ ਸਿੰਘ ਪੁੱਤਰ ਸੁਰਿੰਦਰ ਕੁਮਾਰ ਵਾਸੀ ਨਡਾਲੇ ਥਾਣਾ ਮੋਹਟਿਆਣਾ ਜ਼ਿਲ੍ਹਾਂ ਹੁਸ਼ਿਆਰਪੁਰ ਦੱਸਿਆ। ASI ਵਿਜੈ ਕੁਮਾਰ ਨੇ ਸਾਥੀ ਕਮਚਾਰੀਆਂ ਸਮੇਤ ਉਸਦੀ ਤਲਾਸ਼ੀ ਲਈ ਤਾਂ ਉਸਦੀ ਕੈਪਰੀ ਦੀ ਸੱਜੀ ਜੇਬ ਵਿੱਚੋਂ ਇੱਕ ਕਾਲੇ ਰੰਗ ਦਾ ਵਜਨਦਾਰ ਮੋਮੀ ਲਿਫਾਫਾ ਮਿਲਿਆਂ। ਜਿੱਸ ਵਿਚੋਂ 90 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ। ਜਿਸਤੇ ਉਕਤ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ। ਦੋਸ਼ੀ ਪਾਸੋਂ ਪੁੱਛ-ਗਿੱਛ ਜਾਰੀ ਹੈ। ਮੁਕਦਮਾ ਨੰ:90 ਮਿਤੀ 25-09-2023 ਅਧੀਨ ਧਾਰਾ 22-61-85 ਐਨ.ਡੀ.ਪੀ.ਐਸ ਐਕਟ ਥਾਣਾ ਮੇਹਟੀਆਣਾਂ ਵਿਖੇ ਦਰਜ ਕੀਤਾ ਗਿਆ।

LEAVE A REPLY

Please enter your comment!
Please enter your name here