ਪੁਲਿਸ ਨੇ ਅੰਕੁਸ਼ ਥਾਪਰ ਵਾਸੀ ਖਾਨਪੁਰੀ ਗੇਟ ਨੂੰ 10 ਗ੍ਰਾਮ ਹੈਰੋਇਨ ਸਮੇਤ ਕੀਤਾ ਕਾਬੂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਰਿਪੋਰਟ- ਗੁਰਜੀਤ ਸੋਨੂੰ/ ਇੰਦਰਜੀਤ ਹੀਰਾ। ਸਰਤਾਜ ਸਿੰਘ ਚਾਹਲ IPS ਸੀਨੀਅਰ ਪੁਲਿਸ ਕਪਤਾਨ ਜਿਲਾ ਹੁਸ਼ਿਆਰਪੁਰ ਦੀ ਹਦਾਇਤ ਅਤੇ ਪਲਵਿੰਦਰ ਸਿੰਘ PPS ਉਪ ਪੁਲਿਸ ਕਪਤਾਨ (ਸਿਟੀ) ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਾ ਤਸਕਰਾ ਨੂੰ ਨੱਥ ਪਾਉਣ ਲਈ ਵਿੱਢੀ ਮੁਹਿੰਮ ਤਹਿਤ ਕਰਨੈਲ ਸਿੰਘ ਮੁੱਖ ਅਫਸਰ ਥਾਣਾ ਮਾਡਲ ਟਾਊਨ ਹੁਸਿਆਰਪੁਰ ਦੀ ਨਿਗਰਾਨੀ ਹੇਠ ਮਿਤੀ 26-09-2023 ਨੂੰ ਐਸਆਈ ਰਜਿੰਦਰ ਸਿੰਘ ਥਾਣਾ ਮਾਡਲ ਟਾਊਨ ਹੁਸ਼ਿਆਰਪੁਰ ਨੇ ਸਾਥੀ ਕ੍ਰਮਚਾਰੀਆ ਸਮੇਤ ਗਸਤ ਦੇ ਦੌਰਾਨ ਅੰਕੁਸ਼ ਥਾਪਰ ਪੁੱਤਰ ਅਰੁਨ ਥਾਪਰ ਵਾਸੀ ਖਾਨਪੁਰੀ ਗੇਟ ਨੇੜੇ ਬਿਜਲੀ ਘਰ ਥਾਣਾ ਸਿਟੀ ਹੁਸ਼ਿਆਰਪੁਰ ਨੂੰ ਕਾਬੂ ਕੀਤਾ।

Advertisements

ਉਸ ਦੀ ਤਲਾਸ਼ੀ ਕਰਨ ਉਪਰੰਤ ਉਸ ਪਾਸੋ 10 ਗ੍ਰਾਮ ਹੈਰੋਇਨ ਬਰਾਮਦ ਹੋਣ ਤੋਂ ਉਸ ਖਿਲਾਫ ਮੁੱਕਦਮਾ ਨੰਬਰ 24 ਮਿਤੀ 27-9- 2023 ਅਧ: 22-61-85 ਐਨ ਡੀ ਪੀ ਐਸ ਐਕਟ ਥਾਣਾ ਮਾਡਲ ਟਾਊਨ ਹੁਸ਼ਿਆਰਪੁਰ ਦਰਜ ਰਜਿਸਟਰ ਕੀਤਾ ਗਿਆ। ਦੋਸ਼ੀ ਅੰਕੁਸ਼ ਥਾਪਰ ਪੁੱਤਰ ਅਰੁਨ ਥਾਪਰ ਵਾਸੀ ਖਾਨਪੁਰੀ ਗੇਟ ਨੇੜੇ ਬਿਜਲੀ ਘਰ ਥਾਣਾ ਸਿਟੀ ਹੁਸ਼ਿਆਰਪੁਰ ਨੂੰ ਪੇਸ਼ ਅਦਾਲਤ ਕਰਕੇ ਇਸ ਦਾ ਰਿਮਾਡ ਹਾਸਿਲ ਕਰਕੇ ਪਤਾ ਕੀਤਾ ਜਾਵੇਗਾ ਕਿ ਇਹ ਨਸ਼ਾ ਕਿਸ ਪਾਸੋਂ ਖਰੀਦ ਕਰਦਾ ਹੈ ਅਤੇ ਕਿਸ ਕਿਸ ਨੂੰ ਵੇਚਦਾ ਹੈ ।

LEAVE A REPLY

Please enter your comment!
Please enter your name here