Sunday, October 18, 2026
Home Chandigarh ਮੁੱਖ ਮੰਤਰੀ ਵੱਲੋਂ ਉੱਘੇ ਖੇਤੀਬਾੜੀ ਵਿਗਿਆਨੀ ਡਾ. ਐਮਐਸ ਸਵਾਮੀਨਾਥਨ ਦੇ ਦੇਹਾਂਤ ਉਤੇ...

ਮੁੱਖ ਮੰਤਰੀ ਵੱਲੋਂ ਉੱਘੇ ਖੇਤੀਬਾੜੀ ਵਿਗਿਆਨੀ ਡਾ. ਐਮਐਸ ਸਵਾਮੀਨਾਥਨ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ (ਦ ਸਟੈਲਰ ਨਿਊਜ਼): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਖੇਤੀਬਾੜੀ ਅਰਥਸ਼ਾਸਤਰੀ ਡਾ. ਐਮ.ਐਸ. ਸਵਾਮੀਨਾਥਨ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਡਾ. ਸਵਾਮੀਨਾਥਨ ਦੇ ਦੇਹਾਂਤ ਨੂੰ ਖੇਤੀਬਾੜੀ ਵਿਗਿਆਨ ਦੇ ਖ਼ੇਤਰ ਵਿੱਚ ਇਕ ਯੁੱਗ ਦਾ ਅੰਤ ਦੱਸਿਆ। ਉਨ੍ਹਾਂ ਕਿਹਾ ਕਿ ਡਾ. ਸਵਾਮੀਨਾਥਨ ਦੇ ਯੋਗਦਾਨ ਨੂੰ ਰਹਿੰਦੀ ਦੁਨੀਆ ਤੱਕ ਯਾਦ ਰੱਖਿਆ ਜਾਵੇਗਾ।

Advertisements

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪ੍ਰਸਿੱਧ ਖੇਤੀਬਾੜੀ ਵਿਗਿਆਨੀ ਦੇ ਦੇਹਾਂਤ ਨਾਲ ਇਕ ਵੱਡਾ ਖੱਪਾ ਪਿਆ ਹੈ, ਜਿਸ ਦਾ ਨੇੜ ਭਵਿੱਖ ਵਿੱਚ ਭਰਿਆ ਜਾਣਾ ਸੰਭਵ ਨਹੀਂ ਲੱਗਦਾ। ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਡਾ. ਸਵਾਮੀਨਾਥਨ ਦਾ ਦੇਹਾਂਤ ਦੇਸ਼ ਲਈ ਬਹੁਤ ਵੱਡਾ ਘਾਟਾ ਹੈ। ਭਗਵੰਤ ਸਿੰਘ ਮਾਨ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।

LEAVE A REPLY

Please enter your comment!
Please enter your name here