ਸਾਬਕਾ ‘ਆਪ’ ਆਗੂ ਇੰਦਰਜੀਤ ਖਲਿਆਣ ਤੇ ਹਥਿਆਰਬੰਦ ਨੌਜਵਾਨਾਂ ਨੇ ਹਮਲਾ ਕਰਕੇ ਕੀਤਾ ਗੰਭੀਰ ਜ਼ਖ਼ਮੀ, ਪੁਲਿਸ ਜਾਂਚ ਜ਼ਾਰੀ

ਜਲੰਧਰ (ਦ ਸਟੈਲਰ ਨਿਊਜ਼), ਪਲਕ। ਪਿੰਡ ਖਲਿਆਣ ਵਾਸੀ ਸਾਬਕਾ ‘ਆਪ’ ਆਗੂ ਇੰਦਰਜੀਤ ਖਲਿਆਣ ਤੇ ਬੰਗਾ ਰੋਡ ਤੇ ਸਥਿਤ ਆਪਣੇ ਦਫ਼ਤਰ ਤੋਂ ਬਾਹਰ ਨਿਕਲਿਆਂ ਤਾਂ ਕੁੱਝ ਹਥਿਆਰਬੰਦ ਨੌਜਵਾਨਾਂ ਨੇ ਹਮਲਾ ਕਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ। ਇਸ ਹਮਲੇ ਦੌਰਾਨ ਹਵਾਈ ਫਾਇਰਿੰਗ ਦੀ ਵੀ ਸੂਚਨਾ ਮਿਲੀ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਇੰਦਰਜੀਤ ਕਲਿਆਣ ਨੇ ਦੱਸਿਆ ਕਿ ਉਸ ਨੇ ਇੱਕ ਖੇਤ ਖਰੀਦਿਆ ਸੀ ਜਿਸ ਲਈ ਉਸ ਤੇ ਹਮਲਾ ਕੀਤਾ।

Advertisements

ਇੰਦਰਜੀਤ ਨੇ ਦੱਸਿਆ ਕਿ ਉਸ ਕੋਲ ਆਪਣੀ ਲਾਇਸੈਂਸੀ ਪਿਸਤੌਲ ਵੀ ਸੀ ਪਰ ਘਟਨਾ ਸਮੇਂ ਉਹ ਉਸ ਦੇ ਇੱਕ ਸਾਥੀ ਕੋਲ ਸੀ। ਜਿਸ ਤੋਂ ਉਸਨੇ ਗੋਲੀ ਚਲਾਈ ਪਰ ਹਮਲਾਵਰਾਂ ਨੇ ਪ੍ਰਵਾਹ ਨਾ ਕੀਤੀ ਅਤੇ ਉਸ ਦੀਆਂ ਲੱਤਾਂ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ। ਇਸ ਦੇ ਨਾਲ ਹੀ ਇੱਕ ਹੋਰ ਨੌਜਵਾਨ ਆਗੂ ਨੂੰ ਜਖ਼ਮੀ ਹਾਲਤ ਵਿੱਚ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿਸ ਦੀ ਪਹਿਚਾਣ ਮਾਨ ਸ਼ਰਮਾ ਵਾਸੀ ਮਾਡਲ ਟਾਊਨ ਫਗਵਾੜਾ ਵਜੋਂ ਹੋਈ ਹੈ। ਮੌਕੇ ਤੇ ਪਹੁੰਚੀ ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।

LEAVE A REPLY

Please enter your comment!
Please enter your name here