ਨਕਲੀ ਪੁਲਿਸ ਅਧਿਕਾਰੀ ਬਣ ਕੇ ਨੌਜਵਾਨ ਨੂੰ ਪੁਲਿਸ ਵਿੱਚ ਭਰਤੀ ਕਰਵਾਉਣ ਦੇ ਨਾਮ ਤੇ ਮਾਰੀ ਲੱਖਾਂ ਦੀ ਠੱਗੀ

ਗੁਰਦਾਸਪੁਰ (ਦ ਸਟੈਲਰ ਨਿਊਜ਼), ਪਲਕ। ਗੁਰਦਾਸਪੁਰ ਤੋਂ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਕਿ ਨਕਲੀ ਪੁਲਿਸ ਅਧਿਕਾਰੀ ਬਣ ਕੇ ਇੱਕ ਨੌਜਵਾਨ ਨੂੰ ਪੁਲਿਸ ਵਿੱਚ ਭਰਤੀ ਕਰਵਾਉਣ ਦੇ ਨਾਮ ਤੇ ਲੱਖਾਂ ਰੁਪਏ ਠੱਗ ਲਏ। ਜਾਣਕਾਰੀ ਮੁਤਾਬਕ ਨਕਲੀ ਪੁਲਿਸ ਅਧਿਕਾਰੀ ਬਣੇ ਵਿਅਕਤੀ ਨੇ ਨੌਜਵਾਨ ਤੋਂ 4 ਲੱਖ 80 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ। ਜਿਸ ਵਿੱਚ ਤਿੰਨ ਮੁਲਜ਼ਮਾਂ ਖਿਲਾਫ ਮਾਮਲਾ ਦਰਜ਼ ਕੀਤਾ ਗਿਆ ਹੈ।

Advertisements

ਜਾਣਕਾਰੀ ਦਿੰਦੇ ਸਹਾਇਕ ਸਬ ਇੰਸਪੈਕਟਰ ਜਗਜੀਤ ਸਿੰਘ ਨੇ ਦੱਸਿਆ ਕਿ ਪੀਟਰ ਮਸੀਹ ਪੁੱਤਰ ਤਰਸੇਮ ਮਸੀਹ ਵਾਲੀ ਆਲੋਵਾਲ, ਧਾਰੀਵਾਲ ਨੇ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਮੁਲਜ਼ਮ ਦਵਿੰਦਰ ਸਿੰਘ ਪੁੱਤਰ ਜਿਉਣਾ ਸਿੰਘ, ਰਵਿੰਦਰ ਸਿੰਘ ਨੇ ਨਕਲੀ ਪੁਲਿਸ ਅਧਿਕਾਰੀ ਬਣ ਕੇ ਠੱਗੀ ਮਾਰੀ ਹੈ। ਉਸ ਨੇ ਪੁਲਿਸ ਵਿਚ ਭਰਤੀ ਕਰਵਾਉਣ ਦੇ ਨਾਮ ਤੇ 3 ਲੱਖ 60 ਹਜ਼ਾਰ ਰੁਪਏ ਨਕਦ ਅਤੇ ਕਰੀਬ 1,20,000 ਰੁਪਏ ਗੂਗਲ ਪੇਅ ਕਰਵਾਏ। ਮੁਲਜ਼ਮਾਂ ਨੇ ਉਸ ਨੂੰ ਨਕਲੀ ਨਿਯੁਕਤੀ ਪੱਤਰ ਦੇ ਕੇ ਧੋਖਾਧੜੀ ਕੀਤੀ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁੱਟੀ ਹੈ।

LEAVE A REPLY

Please enter your comment!
Please enter your name here