
ਜਲੰਧਰ (ਦ ਸਟੈਲਰ ਨਿਊਜ਼), ਪਲਕ। ਜਲੰਧਰ ਸ਼ਹਿਰ ਦੇ ਪਠਾਨਕੋਟ ਹਾਈਵੇਅ ਤੇ ਆਉਂਦੇ ਕਾਨਪੁਰ ਤੋਂ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਕਿ ਤਿੰਨ ਭੈਣਾਂ ਦੀ ਲਾਸ਼ਾਂ ਘਰ ਦੇ ਬਾਹਰ ਲੋਹੇ ਦੇ ਟਰੰਕ ਵਿੱਚ ਬੰਦ ਪਈਆਂ ਮਿਲੀਆਂ। ਤਿੰਨੇ ਭੈਣਾਂ ਐਤਵਾਰ ਰਾਤ 8 ਵਜੇ ਤੋਂ ਲਾਪਤਾ ਸਨ। ਮਕਾਨ ਮਾਲਕ ਨੇ ਤਿੰਨਾਂ ਦੇ ਲਾਪਤਾ ਹੋਣ ਸਬੰਧੀ ਰਾਤ 11 ਵਜੇ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ। ਇਸ ਸੰਬੰਧੀ ਏਐਸਆਈ ਹਰਬੰਸ ਸਿੰਘ ਨੇ ਦੱਸਿਆ ਕਿ ਸੁਸ਼ੀਲ ਮੰਡਲ ਅਤੇ ਮੰਜੂ ਦੇ 5 ਬੱਚੇ ਹਨ।

ਦੋਵੇਂ ਐਤਵਾਰ ਨੂੰ ਕੰਮ ਤੇ ਗਏ ਹੋਏ ਸਨ। ਜਦੋਂ ਉਹ ਰਾਤ 8 ਵਜੇ ਘਰ ਵਾਪਸ ਆਏ ਤਾਂ ਲੜਕੀਆਂ ਨਹੀਂ ਮਿਲੀਆਂ। ਉਨ੍ਹਾਂ ਨੇ ਸਾਰੀ ਰਾਤ ਭਾਲ ਕੀਤੀ ਪਰ ਬੱਚੀਆਂ ਦਾ ਕੁੱਝ ਪਤਾ ਨਹੀਂ ਲੱਗਿਆ। ਇਲਾਕਾ ਵਾਸੀਆਂ ਨੇ ਦੋਸ਼ ਲਗਾਇਆ ਕਿ ਲੜਕੀਆਂ ਦਾ ਪਿਤਾ ਨਸ਼ੇ ਦਾ ਆਦੀ ਹੀ। ਉਨ੍ਹਾਂ ਨੇ ਪਿਤਾ ਤੇ ਦੋਸ਼ ਲਗਾਏ ਹਨ। ਪੁਲਿਸ ਨੇ ਬੱਚੀ ਦੇ ਪਿਤਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਮੌਤ ਦੇ ਕਾਰਨਾਂ ਦਾ ਪਤਾ ਲੱਗੇਗਾ।












