ਨਵੀਂ ਅਨਾਜ ਮੰਡੀ ‘ਚ ਮਾਰਕੀਟ ਕਮੇਟੀ ਚੇਅਰਮੈਨ ਤੇ ਆਪ ਆਗੂਆਂ ਨੇ ਝੋਨੇ ਦੀ ਸਰਕਾਰੀ ਖਰੀਦ ਕਰਵਾਈ ਸ਼ੁਰੂ

ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ-ਗੌਰਵ ਮੜੀਆ। ਪੂਰੇ ਸੂਬੇ ਵਿੱਚ ਅੱਜ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਰਸਮੀ ਤੌਰ ਤੇ ਅਨਾਜ ਮੰਡੀਆਂ ਵਿੱਚ ਪਹੁੰਚ ਕੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਗਈ ਹੈ। ਕਪੂਰਥਲਾ ਜ਼ਿਲ੍ਹਾ ਦੀਆਂ ਪੰਜ ਮਾਰਕੀਟ ਕਮੇਟੀਆਂ ਅਧੀਨ ਆਉਂਦੀਆਂ 42 ਮੰਡੀਆਂ ਵਿੱਚ ਵੀ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਗਈ ਹੈ। ਇਸੇ ਤਹਿਤ ਹੀ ਮੁੱਖ ਅਨਾਜ ਮੰਡੀ ਕਪੂਰਥਲਾ ਵਿੱਚ ਮਾਰਕੀਟ ਕਮੇਟੀ ਕਪੂਰਥਲਾ ਦੇ ਚੇਅਰਮੈਨ ਜਗਜੀਤ ਸਿੰਘ ਬਿੱਟੂ, ਆਪ ਦੇ ਦੁਆਬਾ ਜੋਨ ਦੇ ਸਕੱਤਰ ਪਰਮਿੰਦਰ ਸਿੰਘ ਢੋਟ, ਆਪ ਦੇ ਜ਼ਿਲ੍ਹਾ ਵਪਾਰ ਮੰਡਲ ਦੇ ਪ੍ਰਧਾਨ ਕੰਵਰ ਇਕਬਾਲ ਸਿੰਘ ਅਤੇ ਹੋਰਨਾ ਆਪ ਆਗੂਆਂ ਵੱਲੋਂ ਮਾਰਕੀਟ ਕਮੇਟੀ ਦੇ ਸਕੱਤਰ ਅਮਨਦੀਪ ਕੌੜਾ, ਮਾਰਕੀਟ ਕਮੇਟੀ ਦੇ ਸੁਪਰਡੈਂਟ ਪ੍ਰਿਥੀਪਾਲ ਸਿੰਘ ਘੁੰਮਣ ਅਤੇ ਹੋਰ ਅਧਿਕਾਰੀਆਂ ਦੇ ਨਾਲ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਗਈ।

Advertisements

ਇਸ ਮੌਕੇ ਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਜਗਜੀਤ ਸਿੰਘ ਬਿੱਟੂ ਅਤੇ ਆਪ ਦੇ ਦੁਆਬਾ ਜੋਨ ਦੇ ਸਕੱਤਰ ਪਰਮਿੰਦਰ ਸਿੰਘ ਢੋਟ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਦਾਣਾ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਫਸਲ ਦਾ ਇੱਕ ਇੱਕ ਦਾਣਾ ਖਰੀਦਿਆ ਜਾਵੇਗਾ ਅਤੇ ਕਿਸਾਨਾਂ ਨੂੰ ਸਮੇਂ ਸਿਰ ਇਸ ਦਾ ਭੁਗਤਾਨ ਵੀ ਕੀਤਾ ਜਾਵੇਗਾ। ਉਨਾਂ ਕਿਹਾ ਕਿ ਜੇ ਕਿਸੇ ਕਿਸਾਨ ਨੂੰ ਅਨਾਜ ਮੰਡੀ ਵਿੱਚ ਕੋਈ ਮੁਸ਼ਕਿਲ ਫਸਲ ਵੇਚਣ ਵਿੱਚ ਆਉਂਦੀ ਹੈ ਤਾਂ ਉਹ ਉਨਾਂ ਦੇ ਨਾਲ ਸੰਪਰਕ ਕਰ ਸਕਦਾ ਹੈ।

ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਵਿੱਚ ਮੰਡੀਆਂ ਵਿੱਚ ਕਿਸਾਨਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਕਿਸਾਨਾਂ ਨੂੰ ਫਸਲ ਵੇਚਣ ਵਾਸਤੇ ਕਈ ਕਈ ਦਿਨ ਮੰਡੀਆਂ ਵਿੱਚ ਬੈਠ ਕੇ ਇੰਤਜ਼ਾਰ ਕਰਨਾ ਪੈਂਦਾ ਸੀ ਪਰ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਕਿਸਾਨਾਂ ਨੂੰ ਮੰਡੀਆਂ ਵਿੱਚ ਇਸ ਤਰ੍ਹਾਂ ਦੀਆਂ ਦਿੱਕਤਾਂ ਤੋਂ ਮੁਕਤੀ ਮਿਲ ਗਈ ਹੈ ਅਤੇ ਕਿਸਾਨਾਂ ਦੀ ਫਸਲ ਨਾਲੋਂ ਨਾਲ ਵਿਕ ਰਹੀ ਹੈ ਅਤੇ ਕਿਸਾਨ ਕੁਝ ਹੀ ਘੰਟਿਆਂ ਵਿੱਚ ਆਪਣੀ ਫਸਲ ਵੇਚ ਕੇ ਘਰ ਨੂੰ ਚਲੇ ਜਾਂਦੇ ਹਨ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਆਪ ਆਗੂ ਫੱਗਾ ਸਿੰਘ, ਸੰਦੀਪ, ਜਗਦੇਵ ਥਾਪਰ ਤੇ ਹੋਰ ਹਾਜ਼ਰ ਸਨ।

LEAVE A REPLY

Please enter your comment!
Please enter your name here